ਜਿਲ੍ਹਾ ਪਠਾਨਕੋਟ ਵਿੱਚ 20,21,22 ਸਤੰਬਰ ਨੂੰ ਮਾਈਗਰ੍ਰੇਟਰੀ ਆਬਾਦੀ ਦੇ ਕੁੱਲ 4268 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਪਠਾਨਕੋਟ, 22 ਸਤੰਬਰ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ) :   ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ 20,21,22 ਸਤੰਬਰ ਨੂੰ ਸਿਹਤ ਵਿਭਾਗ ਵੱਲੋਂ ਸਮੂਹ ਵਿਭਾਗਾਂ ਦੇ ਸਹਿਯੋਗ ਨਾਲ ਮਾਈਗਰ੍ਰੇਟਰੀ ਰਾਊਂਡ ਚਲਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿਹਤ ਅਫਸਰ ਡਾ. ਰੇਖਾ ਘਈ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਘਰ-ਘਰ ਦਾ ਦੌਰਾ ਕਰਕੇ ਕੁੱਲ 4268 ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਈਆਂ ਗਈਆਂ।

ਉਨ੍ਹਾ ਨੇ ਦੱਸਿਆ ਕਿ ਪੋਲੀਓ ਰੋਕੂ ਬੂੰਦਾਂ ਪਿਲਾਉਂਣ ਲਈ ਸਿਹਤ ਵਿਭਾਗ ਪਠਾਨਕੋਟ ਵੱਲੋਂ ਵੱਖ ਵੱਖ ਟੀਮਾਂ ਬਣਾਈਆਂ ਗਈਆ ਸਨ ਜਿਨ੍ਹਾਂ ਵਿੱਚ 13 ਸੁਪਰਵਾਈਜ਼ਰ ਅਧੀਨ 31 ਟੀਮਾਂ ਲਾਈਆਂ ਗਈਆਂ ਸਨ।ਜਾਣਕਾਰੀ ਦਿੰਦਿਆਂ ਡਾ.ਜੁਗਲ ਕਿਸੋਰ ਸਿਵਲ ਸਰਜਨ ਪਠਾਨਕੋਟ ਨੇ ਦੱਸਿਆ ਕਿ ਪੋਲਿਓ ਰੋਕੂ ਬੂੰਦਾ ਤੋਂ ਕੋਈ ਵੀ 0 ਸਾਲ ਤੋਂ 5 ਸਾਲ ਤੱਕ ਦਾ ਬੱਚਾ ਬਾਝਿਆ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਕਿਹਾ ਕਿ ਭਾਵੇ ਕਿ ਪਿਛਲੇ ਕੂਝ ਮਹੀਨਿਆਂ ਤੋਂ ਕਰੋਨਾ ਵਾਈਰਸ ਦੀ ਬੀਮਾਰੀ ਨਾਲ ਹਰੇਕ ਵਿਅਕਤੀ ਜੰਗ ਲੜ ਰਿਹਾ ਹੈ।

ਇਸ ਸਮੇਂ ਦੋਰਾਨ ਬਣਾਈਆਂ ਟੀਮਾਂ ਨੂੰ ਵੀ ਸਿਹਤ ਵਿਭਾਗ ਵੱਲੋਂ ਦਿੱਤੀਆਂ ਹਦਾਇਤਾਂ ਤੋਂ ਜਾਣੂ ਕਰਵਾ ਦਿੱਤਾ ਗਿਆ ਸੀ ਅਤੇ ਹਦਾਇਤ ਵੀ ਕੀਤੀ ਗਈ ਸੀ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਇਸ ਪ੍ਰੋਜੈਕਟ ਨੂੰ ਨੇਪਰੇ ਚਾੜਿਆ ਜਾਵੇ। ਉਨ੍ਹਾਂ ਕਿਹਾ ਕਿ ਉਪਰੋਕਤ ਤਿੰਨ ਦਿਨ ਚਲੇ ਅਭਿਆਨ ਦੋਰਾਨ ਸਿਹਤ ਵਿਭਾਗ ਵੱਲੋਂ ਬਣਾਈਆਂ ਟੀਮਾਂ ਵੱਲੋਂ ਬਹੁਤ ਹੀ ਸਹਿਯੋਗ ਕੀਤਾ ਗਿਆ। ਜਿਕਰਯੋਗ ਹੈ ਕਿ ਇਸ ਸੰਬੰਧੀ ਡਿਪਟੀ ਡਾਇਰੈਕਟਰ ਵੱਲੋਂ ਵੀ ਟੀਮਾਂ ਦੁਆਰਾ ਕੀਤੇ ਜਾ ਰਹੇ ਕੰਮ ਦਾ ਜਾਇਜ਼ਾ ਲਿਆ ਗਿਆ।

Related posts

Leave a Reply