ਫਿਰੋਜ਼ਪੁਰ ਦੇ ਇਕ ਘਰ ਚ ਛਾਇਆ ਮਾਤਮ,ਕੈਨੇਡਾ ਪੜਨ ਗਈ ਨੌਜਵਾਨ ਲੜਕੀ ਦੀ ਸੜਕ ਹਾਦਸੇ ਦੌਰਾਨ ਮੌਤ

ਫਿਰੋਜ਼ਪੁਰ,12 ਅਕਤੂਬਰ (CDT) : ਫਿਰੋਜ਼ਪੁਰ ਦੇ ਇਕ ਘਰ ਚ ਉਸ ਸਮੇਂ ਮਾਤਮ ਛਾ ਗਿਆ ਜਦੋਂ ਪਰਿਵਾਰ ਨੂੰ ਕੈਨੇਡਾ ਖੇਡਣ ਗਈ ਨੌਜਵਾਨ ਲੜਕੀ ਦੀ ਸੜਕ ਹਾਦਸੇ ਚ ਮੌਤ ਹੋਣ ਦੀ ਖਬਰ ਉਨਾਂ ਨੂੰ ਮਿਲੀ। ਪੰਜਾਬ ਦੇ ਜ਼ਿਲ੍ਹਾ ਫਿਰੋਜਪੁਰ ਦੇ ਪਿੰਡ ਸ਼ੇਰਖਾਂ ਦੇ ਪਰਿਵਾਰ ਨੇ ਦੱਸਿਆ ਕਿ ,ਉਨ੍ਹਾਂ ਨੇ ਆਪਣੀ ਧੀ ਨੂੰ ਇਹ ਸੋਚ ਕੇ ਵਿਦੇਸ਼ ਭੇਜਿਆ ਸੀ ਕਿ ਉੱਚ ਸਿੱਖਿਆ ਲੈ ਕੇ ਉਹ ਆਪਣੀ ਜ਼ਿੰਦਗੀ ਬਿਹਤਰ ਬਣਾਏਗੀ,ਪਰ ਕੁਦਰਤ ਦੀ ਅਣਹੋਣੀ ਨੇ ਸਾਰਿਆਂ ਦੇ ਸੁਪਨੇ ਚਕਨਾਚੂਰ ਕਰ ਦਿੱਤੇ। ਕੈਨੇਡਾ ਦੇ ਸ਼ਹਿਰ ਟਰਾਂਟੋ ਵਿਚ ਇਕ ਸੜਕ ਹਾਦਸੇ ਵਿਚ ਸ਼ੇਰਖਾਂ ਰਹਿ ਰਹੇ ਪਰਿਵਾਰ ਦੀ ਕੁੜੀ ਪਰਵਿੰਦਰ ਕੌਰ ਉਰਫ ਪਰੀ ਦੀ ਮੌਤ ਹੋ ਗਈ। ਜਦਕਿ ਉਨ੍ਹਾਂ ਦੇ ਨਾਲ ਸਵਾਰ ਉਸ ਦੇ ਪਿੰਡ ਦੇ ਭਰਾ ਪੈਦ ਇਸ ਸਮੇਂ ਹਸਪਤਾਲ ਵਿਚ ਇਲਾਜ ਅਧੀਨ ਹਨ ਅਤੇ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। ਤਿੰਨ ਬੱਚੇ ਸ਼ੇਰਖਾਂ ਦੇ ਰਹਿਣ ਵਾਲੇ ਹਨ। ਉਥੇ ਮ੍ਰਿਤਕ ਪਰਵਿੰਦਰ ਕੌਰ ਦੇ ਪਿਤਾ ਪ੍ਰੀਤਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਇਕ ਪੁੱਤਰ ਅਤੇ ਇਕ ਧੀ ਸੀ। ਧੀ ਨੂੰ ਪੜ੍ਹਨ ਦੇ ਲਈ ਕੈਨੇਡਾ ਭੇਜਿਆ ਗਿਆ ਸੀ ਅਤੇ ਉਸ ਦੀ ਪੜ੍ਹਾਈ ਪੂਰੀ ਹੋ ਗਈ ਅਤੇ ਉਥੇ ਕੰਮ ਤੋਂ ਵਾਪਸ ਆ ਰਹੀ ਸੀ ਕਿ ਇਹ ਸੜਕ ਹਾਦਸਾ ਹੋ ਗਿਆ, ਜਿਸ ਵਿਚ ਉਨ੍ਹਾਂ ਦੀ ਧੀ ਦੀ ਮੌਤ ਹੋ ਗਈ ਅਤੇ ਉਸ ਦੇ ਨਾਲ ਪਿੰਡ ਦੇ ਹੀ ਦੋ ਭੈਣ ਭਰਾ ਗੰਭੀਰ ਰੂਪ ਵਿਚ ਜ਼ਖਮੀਂ ਹਨ।

Related posts

Leave a Reply