#aap_amit_ratan : UPDATED : ਰਿਸ਼ਵਤਖੋਰੀ ਦੇ ਕਥਿਤ ਆਰੋਪਾਂ ਤੋਂ ਬਾਅਦ ‘ਆਪ’ ਵਿਧਾਇਕ ਅਮਿਤ ਰਤਨ ਦਾ ਬਿਆਨ ਸਾਹਮਣੇ ਆਇਆ

ਬਠਿੰਡਾ: ਰਿਸ਼ਵਤਖੋਰੀ ਦੇ ਕਥਿਤ ਆਰੋਪਾਂ ਤੋਂ ਬਾਅਦ ‘ਆਪ’ ਵਿਧਾਇਕ ਅਮਿਤ ਰਤਨ ਦਾ ਬਿਆਨ ਸਾਹਮਣੇ ਆਇਆ ਹੈ, ਜਿਸ ‘ਚ ਉਨ੍ਹਾਂ ਕਿਹਾ ਕਿ ਰੇਸ਼ਮ ਸਿੰਘ ਜਿਸ ਨੂੰ ਕੱਲ ਸ਼ਾਮ ਵਿਜੀਲੈਂਸ ਨੇ ਰੰਗੇ ਹੱਥੀਂ ਕਾਬੂ ਕੀਤਾ ਹੈ, ਉਹ ਮੇਰਾ ਪੀ.ਏ.  ਨਹੀਂ।

ਉਨ੍ਹਾਂ ਕਿਹਾ ਕਿ ਮੇਰਾ ਪੀ.ਏ.  ਰਣਬੀਰ ਸਿੰਘ ਹੈ। ਉਸ ਨੇ ਆਪਣੇ ‘ਤੇ ਲੱਗੇ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕੁਝ ਸਿਆਸੀ ਪਾਰਟੀਆਂ ਉਨ੍ਹਾਂ ਨੂੰ ਜਾਣਬੁੱਝ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਕਾਰਨ ਇਹ ਸਾਜ਼ਿਸ਼ ਰਚੀ ਗਈ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਵੈਸੇ ਵੀ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਨੂੰ ਲੈ ਕੇ ਪਹਿਲਾਂ ਹੀ ਸਖ਼ਤ ਹੈ ਅਤੇ ਅਜਿਹੇ ਮਾਮਲੇ ਵਿੱਚ ਉਨ੍ਹਾਂ ਦਾ ਨਾਂ ਜਾਣਬੁੱਝ ਕੇ ਖ਼ਰਾਬ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਮਾਮਲੇ ਦੀ ਨਿਰਪੱਖ ਢੰਗ ਨਾਲ ਜਾਂਚ ਕਰਨ ਦੀ ਅਪੀਲ ਕੀਤੀ ਹੈ।

Related posts

Leave a Reply