ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਨੇ ਵੀ 25 ਦੇ ਬੰਦ ਦਾ ਕੀਤਾ ਸਮਰਥਨ

ਗੜਸ਼ੰਕਰ (ਅਸ਼ਵਨੀ ਸ਼ਰਮਾ) : ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ (ਰਜਿ) ਪੰਜਾਬ ਦੇ ਸੰਸਥਾਪਕ ਪ੍ਰਧਾਨ ਸਤੀਸ਼ ਕੁਮਾਰ ਸੋਨੀ ਨੇ ਖੇਤੀ  ਆਰਡੀਨੈਂਸ ਵਿਰੁੱਧ ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਵਲੋਂ  ਕੀਤੇ ਜਾ ਰਹੇ ਸੰਘਰਸ਼ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰ ਵਰਗ ਦਾ ਕਿਸੇ ਵੀ ਦੇਸ਼ ਦੇ ਵਿਕਾਸ਼ ਵਿਚ ਬਹੁਤ ਹੀ ਵੱਡਮੁੱਲਾ ਯੋਗਦਾਨ ਹੁੰਦਾ ਹੈ l ਜਿਸ ਦੇਸ਼ ਦਾ ਕਿਸਾਨ ਦੁਖੀ ਹੈl ਉਹ ਕਦੇ ਵੀ ਤਰੱਕੀ ਨਹੀਂ ਕਰ ਸਕਦਾ, ਸਾਰੀਆਂ ਸਿਆਸੀ ਪਾਰਟੀਆਂ ਅਤੇ ਮੌਜੂਦਾ   ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਰਾਜਨੀਤੀ ਤੋਂ ਉਪਰ ਉਠ ਕੇ ਇਸ ਖੇਤੀ ਆਰਡੀਨੈਂਸ ਵਾਰੇ ਲਏ ਗਏ ਫੈਸਲੇ ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ ਇਸ ਵਿਚ ਦੁਬਾਰਾ ਸੋਧ ਕਰਕੇ ਕਿਸਾਨਾਂ ਦੀਆ ਸਮਸਿਆਵਾਂ ਨੂੰ ਦੇਖਦੇ ਹੋਏ ਸੋਚ ਵਿਚਾਰ ਕਰਨੀ ਚਾਹੀਦੀ ਹੈ l ਪ੍ਰੈਸ ਨਾਲ ਗੱਲਬਾਤ ਕਰਦਿਆਂ ਸੋਨੀ ਨੇ ਕਿਹਾ ਕਿ ਜੇਕਰ ਸਾਡਾ ਕਿਸਾਨ ਹੀ ਦੁਖੀ ਹੈ ਤਾਂ ਹੋਰ ਕੋਈ ਵੀ ਵਰਗ ਹੋਵੇ ਉਹ ਕਿਵੇਂ ਸੁਖੀ ਹੋ ਸਕਦਾ ਹੈ l ਜਦੋਂ ਕਿਸਾਨਾਂ ਦੀਆਂ ਸਮੱਸਿਆਵਾਂ ਸਾਡੀਆਂ ਸਭ ਦੀਆਂ ਸਮੱਸਿਆਵਾਂ ਹਨ ਤਾਂ ਸਾਨੂੰ ਸਭ ਨੂੰ ਰਲ ਮਿਲ ਕੇ ਉਸਦਾ ਹੱਲ ਕਰਨਾ ਚਾਹੀਦਾ ਹੈ l ਰਾਜਨੀਤਿਕ ਰੋਟੀਆਂ ਸੇਕ ਕੇ ਕਿਸੇ ਵੀ ਸਮਸਿਆ ਦਾ ਹੱਲ ਨਹੀਂ ਹੋਇਆ l

Related posts

Leave a Reply