ਆਰਮੀ ਦੀ ਅਗਨਵੀਰ ਭਰਤੀ ਲਈ ਰਜਿਸਟ੍ਰੇਸ਼ਨ 8 ਮਾਰਚ ਤੋਂ

ਆਰਮੀ ਦੀ ਅਗਨਵੀਰ ਭਰਤੀ ਲਈ ਰਜਿਸਟ੍ਰੇਸ਼ਨ 8 ਮਾਰਚ ਤੋਂ

ਸਿਖਲਾਈ ਦੌਰਾਨ  ਨੌਜਵਾਨਾਂ ਨੂੰ ਰਿਹਾਇਸ਼ ਤੇ ਖਾਣਾ ਦਿੱਤਾ ਜਾਵੇਗਾ ਮੁਫਤ

ਹੁਸ਼ਿਆਰਪੁਰ, 07 ਮਾਰਚ (CDT NEWS): ਸੀ-ਪਾਈਟ ਕੈਂਪ ਨੰਗਲ ਦੇ ਟ੍ਰੇਨਿੰਗ ਅਧਿਕਾਰੀ ਸੂਬੇਦਾਰ/ਹੋਨਰੀ/ ਲੈਫਟੀਨੈਂਟ ਇੰਦਰਜੀਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ ਗੜ੍ਹਸ਼ੰਕਰ, ਰੋਪੜ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤਹਿਸੀਲ ਬਲਾਚੌਰ ਦੇ ਨੌਜਵਾਨਾਂ ਲਈ  ਆਉਣ ਵਾਲੀ ਆਰਮੀ ਦੀ ਅਗਨਵੀਰ ਭਰਤੀ ਜਿਨ੍ਹਾ ਦੀ ਰਜਿਸਟ੍ਰੇਸ਼ਨ 8 ਮਾਰਚ ਤੋਂ 20 ਅਪ੍ਰੈਲ ਤੱਕ ਹੈ ਦੇ ਲਈ  ਸੀ-ਪਾਈਟ ਕੈਂਪ ਨੰਗਲ ਵਿਖੇ ਲਿਖਤੀ ਪੇਪਰ ਦੀ ਤਿਆਰੀ ਲਈ ਕਲਾਸਾਂ ਸ਼ੁਰੂ ਹੋ ਚੁਕੀਆਂ ਹਨ ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਜ਼ਿਲ੍ਹਿਆਂ ਨਾਲ ਸਬੰਧਤ ਚਾਹਵਾਨ ਨੌਜਵਾਨ  ਕਿਸੇ ਵੀ ਦਿਨ ਸਵੇਰੇ 9 ਵਜੇ ਤੋਂ ਬਾਅਦ  ਜ਼ਰੂਰੀ ਦਸਤਾਵੇਜਾਂ ਦੀ ਅਸਲ ਅਤੇ ਫੋਟੋ ਕਾਪੀਆਂ ਲੈ ਕੇ ਕੈਂਪ ਵਿਖੇ ਹਾਜ਼ਰ ਹੋ ਸਕਦੇ ਹਨ ।  ਫੌਜ  ਦੀ ਭਰਤੀ ਵਾਸਤੇ ਉਮਰ ਸਾਢੇ 17 ਸਾਲ ਤੋਂ 21 ਸਾਲ  ਅਤੇ ਘੱਟੋ ਘੱਟ ਦਸਵੀਂ ਵਿੱਚ 45  ਫੀਸਦੀ ਅੰਕ  ਅਤੇ ਕੱਦ 170 ਸੈਂਟੀਮੀਟਰ ਤੇ ਛਾਤੀ 77/82 ਸੈਂਟੀਮੀਟਰ ਹੋਣੀ ਚਾਹੀਦੀ ਹੈ । ਇਸ ਤੋਂ ਇਲਾਵਾ ਕੈਂਪ ਵਿਖੇ ਪੰਜਾਬ ਪੁਲਿਸ ਦੀ ਤਿਆਰੀ ਲਈ ਜਿਨਾ ਦੀ ਰਜਿਸਟ੍ਰੇਸ਼ਨ 13 ਮਾਰਚ ਤੱਕ ਦੀ ਹੈ ਦੇ ਲਈ ਵੀ ਕੈਂਪ ਸ਼ੁਰੂ ਹੋ ਚੁਕਿਆ ਹੈ  ।

                        ਇਸ ਤੋਂ ਇਲਾਵਾ ਕੈਂਪ ਵਿਖੇ ਪੈਰਾਮਿਲਟਰੀ ਫੋਰਸ ਦੀ ਭਰਤੀ ਲਈ ਵੀ ਫਿਜੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਵੀ ਕਰਵਾਈ ਜਾ ਰਹੀ  ਹੈ । ਟ੍ਰੇਨਿੰਗ ਅਧਿਕਾਰੀ ਸੂਬੇਦਾਰ/ ਹੋਨਰੀ/ ਲੈਫਟੀਨੈਂਟ ਇੰਦਰਜੀਤ ਕੁਮਾਰ ਨੇ ਦੱਸਿਆ ਕਿ ਕੈਂਪ ਵਿਚ ਸਿਖਲਾਈ ਦੌਰਾਨ  ਨੌਜਵਾਨਾਂ ਨੂੰ ਰਿਹਾਇਸ਼ ਅਤੇ ਖਾਣਾ ਬਿਲਕੁਲ ਮੁਫਤ ਦਿੱਤਾ ਜਾਵੇਗਾ । ਵਧੇਰੇ ਜਾਣਕਾਰੀ ਲਈ 78371-08092,98774-80077,98885-16122 ’ਤੇ ਸੰਪਰਕ ਕੀਤਾ ਸਕਦਾ ਹੈ।

1000

Related posts

Leave a Reply