ਬਲਾਕ ਪਠਾਨਕੋਟ ਨੂੰ ਪੰਜਵੀਂ ਵਾਰ ਪ੍ਰਦੂਸ਼ਣ ਮੁਕਤ ਬਨਾਉਣ ਦੇ ਟੀਚੇ ਨਾਲ ਸ਼ੁਰੂ ਕੀਤੀ ਗਈ ਕਿਸਾਨ ਜਾਗਰੁਕਤਾ ਮੁਹਿੰਮ
ਪਠਾਨਕੋਟ: 22 ਸਤੰਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਡਿਪਟੀ ਕਮਿਸ਼ਨਰ ਪਠਾਨਕੋਟ ਸ਼੍ਰੀ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵੱਲੋਂ ਬਲਾਕ ਪਠਨਕੋਟ ਨੂੰ ਲਗਾਤਾਰ ਪੰਜਵੀਂ ਵਾਰ ਪ੍ਰਦੂਸ਼ਣ ਮੁਕਤ ਬਨਾਉਣ ਦੇ ਟੀਚੇ ਨਾਲ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਪਹਿਲੇ ਪੜਾਅ ਵੱਜੋਂ ਗਰਾਮ ਪੰਚਾਇਤਾਂ ਵੱਲੋਂ ਮਤੇ ਪਵਾਏ ਜਾ ਰਹੇ ਹਨ ਜਿਸ ਵਿੱਚ ਸਰਪੰਚ ਸਹਿਬਾਨ ਵੱਲੋਂ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ।
ਇਸ ਸੰਬੰਧੀ ਅੱਜ ਪਿੰਡ ਬੱਸੀ ਬਹਿਲਾਦਪੁਰ, ਕੁੰਢੇ ਅਤੇ ਫਿਰੋਜਪੁਰ ਦੀਆਂ ਗ੍ਰਾਮ ਪੰਚਾਇਤਾਂ ਵੱਲੋਂ ਝੋਨੇ ਦੀ ਪਰਾਲੀ ਨਾਂ ਸਾੜਣ ਬਾਰੇ ਮਤੇ ਪਾਏ ਗਏ। ਇਸ ਬਾਰੇ ਪਿੰਡ ਬੱਸੀ ਬਹਿਲਾਦਪੁਰ ਵਿਖੇ ਸਰਪੰਚ ਜਸਬੀਰ ਕੌਰ ਦੇ ਗ੍ਰਹਿ ਵਿਖੇ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਪਠਾਨਕੋਟ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ, ਪਸ਼ੂਆਂ ਦੀ ਸਿਹਤ ਅਤੇ ਵਾਤਾਵਰਣ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ।
ਉਨਾਂ ਕਿਹਾ ਕਿ ਕੋਵਿਡ-19 ਦੇ ਚੱਲਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਈਆ ਜ਼ਹਿਰੀਲੀਆ ਗੈਸਾਂ ਬੱਚਿਆਂ ,ਬਜੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਸਭ ਤੋਂ ਵੱਧ ਪ੍ਰਭਾਵਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਹਵਾ ਦੇ ਪ੍ਰਦੂਸ਼ਣ ਨਾਲ ਅੱਖਾਂ ਦਾ ਜਲਣਾ, ਨੱਕ ਵਿੱਚ ਜਲਣ, ਗਲੇ ਵਿੱਚ ਜਲਣ, ਚਮੜੀ ਦੇ ਰੋਗ, ਛਾਤੀ ਦਾ ਜਕੜਣ ਆਦਿ ਅਜਿਹੇ ਰੋਗ ਹਨ ਜੋ ਹਵਾ ਦੇ ਪ੍ਰਦੂਸ਼ਣ ਵੱਧਣ ਨਾਲ ਵੱਧਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਯੂ ਐਨ ਓ ਦੀ ਅਸ਼ੈਂਬਲੀ ਵਿੱਚ ਸਵੀਡਨ ਦੀ 16 ਸਾਲਾ ਲੜਕੀ ਗ੍ਰੇਟਾ ਥੁਨਬਰਗ ਨੇ ਵਿਸ਼ਵ ਪੱਧਰ ਤੇ ਵਾਤਾਵਰਣ ਵਿੱਚ ਆ ਰਹੇ ਵਿਗਾੜ ਬਾਰੇ ਸਾਰੇ ਵਿਸ਼ਵ ਦਾ ਧਿਆਨ ਖਿੱਚਿਆ ਹੈ ਅਤੇ ਕਿਹਾ ਕਿ ਭਵਿੱਖ ਦੀ ਜਵਾਨੀ ਦੀ ਸੁਰੱਖਿਆ ਲਈ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾੳਣਾ ਪਵੇਗਾ।
ਉਨ੍ਹਾਂ ਕਿਹਾ ਕਿ ਇੱਕ ਅਨੁਮਾਨ ਅਨੁਸਾਰ ਪੰਜਾਬ ਵਿੱਚ ਤਕਰੀਬਨ 200 ਲੱਖ ਟਨ ਫਸਲੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਸਾੜਣ ਦੀ ਬਿਜਾਏ ਖੇਤ ਵਿੱਚ ਹੀ ਤਵੀਆਂ ਨਾਲ ਵਾਹ ਦੇਣਾ ਚਾਹੀਦਾ। ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਉਪਰੰਤ ਕਟਰ ਕਮ ਸ਼ਰੈਡਰ ਜਾਂ ਚੌਪਰ ਨਾਲ ਰਹਿੰਦ ਖੂੰਹਦ ਨੂੰ ਖੇਤ ਵਿੱਚ ਇੱਕਸਾਰ ਖਿਲਾਰ ਕੇ ਪੀ ਏ ਯੂ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਖੇਤ ਨੂੰ ਬਗੈਰ ਵਾਹੇ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਜਾਗਰੁਕਤਾ ਪੈਦਾ ਕਰਨ ਲਈ ਪਹਿਲੇ ਪੜਾਅ ਵਿੱਚ ਗ੍ਰਾਮ ਪੰਚਾਇਤਾਂ ਕੋਲੋਂ ਝੋਨੇ ਦੀ ਪਰਾਲੀ ਨਾਂ ਸਾੜਣ ਬਾਰੇ ਮਤੇ ਪਵਾਏ ਜਾ ਰਹੇ ਹਨ ਅਤੇ 10 ਅਕਤੂਬਰ ਤੱਕ ਬਲਾਕ ਪਠਾਨਕੋਟ (ਸਮੇਤ ਘਰੋਟਾ ਬਲਾਕ)ਦੀਆਂ ਸਮੂਹ ਗ੍ਰਾਮ ਪੰਚਾਇਤਾਂ ਕੋਲੋਂ ਮਤੇ ਪਵਾਏ ਜਾਣਗੇ।
ਉਨਾਂ ਕਿਹਾ ਕਿ ਬਲਾਕ ਘਰੋਟਾ ਵਿੱਚ ਡਿਪਟੀ ਕਮਿਸ਼ਨਰ ਪਠਾਨਕੋਟ ਸ਼੍ਰੀ ਸ਼ੰਯਮ ਅਗਰਵਾਲ ਵੱਲੋਂ ਚਾਰ ਟੀਮਾਂ ਬਣਾਈਆਂ ਗਈਆਂ ਹਨ ਅਤੇ ਹਰੇਕ ਟੀਮ ਦਾ ਇੰਚਾਰਜ ਕਲੱਸਟਰ ਇੰਚਾਰਜ ਹੋਵੇਗਾ ਅਤੇ 3-6 ਪਿੰਡਾਂ ਪਿੱਛੇ ਇੱਕ ਨੋਡਲ ਅਫਸਰ ਹੋਵੇਗਾ। ਇਸ ਮੌਕੇ ਸਰਪੰਚ ਬੱਸੀ ਬਹਿਲਾਦਪੁਰ ਸ੍ਰੀ ਮਤੀ ਜਸਬੀਰ ਕੌਰ,ਸਰਪੰਚ ਫੀਰੋਜਪੁਰ ਸ਼੍ਰੀ ਰਾਜੀਵ ਕੁਮਾਰ ਅਤੇ ਸਰਪੰਚ ਕੁੰਢੇ ਸ੍ਰ ਗੁਰਨਾਮ ਸਿੰਘ ਛੀਨਾ ਨੇ ਵਿਸ਼ਵਾਸ਼ ਦਵਾਇਆ ਕਿ ਜ਼ਿਲਾ ਪਠਾਨਕੋਟ ਨੂੰ ਪੰਜਵੀਂ ਵਾਰ ਪ੍ਰਦੂਸ਼ਣ ਮੁਕਤ ਜ਼ਿਲਾ ਬਨਾਉਣ ਲਈ ਜ਼ਿਲਾ ਪ੍ਰਸ਼ਾਸ਼ਣ ਨਾਲ ਪੂਰਾ ਸਹਿਯੋਗ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਇਸ ਸੰਬੰਧੀ ਪ੍ਰੇਰਿਤ ਕੀਤਾ ਜਾਵੇਗਾ।
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
- ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ
- ਮਹਾਰਾਸ਼ਟਰ ਵਿੱਚ ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- Punjab Police Promotions : 727 Personnel Elevated by DIG Sidhu
EDITOR
CANADIAN DOABA TIMES
Email: editor@doabatimes.com
Mob:. 98146-40032 whtsapp