ALERT : >>>ਸ਼੍ਰੀ ਹਜ਼ੂਰ ਸਾਹਿਬ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਅਹਿਤਿਆਤ ਵਜੋਂ 14 ਦਿਨਾਂ ਲਈ ਹੋਮ ਕੁਆਰਨਟੀਨ ਰੱਖਿਆ ਜਾਵੇਗਾ : ਡਿਪਟੀ ਕਮਿਸ਼ਨਰ


-ਕਿਹਾ, ਉਲੰਘਣਾ ਕਰਨ ‘ਤੇ ਕੀਤੀ ਜਾਵੇਗੀ ਕਾਨੂੰਨੀ ਕਾਰਵਾਈ

ਹੁਸ਼ਿਆਰਪੁਰ, 26 ਅਪ੍ਰੈਲ ( ADESH ) : ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਨੰਦੇੜ ਤੋਂ ਵਾਪਸ ਆ ਰਹੇ ਜ਼ਿਲ•ੇ ਨਾਲ ਸਬੰਧਿਤ ਸ਼ਰਧਾਲੂਆਂ ਨੂੰ ਅਹਿਤਿਆਤ ਵਜੋਂ 14 ਦਿਨਾਂ ਲਈ ਹੋਮ ਕੁਆਰਨਟੀਨ ਕੀਤਾ ਜਾਵੇਗਾ। ਉਨ•ਾਂ ਦੱਸਿਆ ਕਿ ਮਹਾਰਾਸ਼ਟਰ ਸਥਿਤ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਰੁਕੇ ਸ਼ਰਧਾਲੂਆਂ ਨੂੰ ਪੰਜਾਬ ਲਿਆਉਣ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਪਹਿਲਕਦਮੀ ਦਿਖਾਈ ਗਈ ਹੈ।
      ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਨ•ਾਂ ਸ਼ਰਧਾਲੂਆਂ ਨੂੰ ਬੱਸਾਂ ਰਾਹੀਂ ਲਿਆਂਦਾ ਜਾ ਰਿਹਾ ਹੈ ਅਤੇ ਵੱਖ-ਵੱਖ ਜ਼ਿਲਿ•ਆਂ ਤੋਂ ਇਲਾਵਾ ਹੁਸ਼ਿਆਰਪੁਰ ਜ਼ਿਲ•ੇ ਨਾਲ ਸਬੰਧਤ ਸ਼ਰਧਾਲੂ ਵੀ ਜ਼ਿਲ•ੇ ਵਿੱਚ ਆ ਰਹੇ ਹਨ। ਉਨ•ਾਂ ਕਿਹਾ ਕਿ ਅਹਿਤਿਆਤ ਵਜੋ ਇਨ•ਾਂ ਲਈ ਹੋਮ ਕੁਆਰਨਟੀਨ ਬਹੁਤ ਜ਼ਰੂਰੀ ਹੈ। ਉਨ•ਾਂ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਹੋਮ ਕੁਆਰਨਟੀਨ ਲਈ ਵਿਸ਼ੇਸ਼ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ। ਇਸ ਤੋਂ ਇਲਾਵਾ ਜ਼ਿਲ•ਾ ਪੁਲਿਸ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਹੋਮ ਕੁਆਰਨਟੀਨ ਸਬੰਧੀ ਚੈਕਿੰਗ ਮੁਹਿੰਮ ਵੀ ਲਗਾਤਾਰ ਜਾਰੀ ਰੱਖੀ ਜਾਵੇ ਅਤੇ ਜੇਕਰ ਕੋਈ ਹੋਮ ਕੁਆਰਨਟੀਨ ਦੀ ਉਲੰਘਣਾ ਕਰਦਾ ਹੈ, ਉਸ ਖਿਲਾਫ ਨਿਯਮਾਂ ਮੁਤਾਬਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ•ਾਂ ਸ਼ਰਧਾਲੂਆਂ ਨੂੰ ਵੀ ਅਪੀਲ ਕੀਤੀ ਕਿ ਉਹ ਹੋਮ ਕੁਆਰਨਟੀਨ ਨੂੰ ਜੰਪ ਨਾ ਕਰਨ, ਬਲਕਿ ਘਰਾਂ ਵਿੱਚ ਹੀ ਰਹਿਣ।  

Related posts

Leave a Reply