ਝੋਨੇ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ


ਜ਼ਿਲੇ ਦੀਆਂ ਮੰਡੀਆਂ ਵਿਚ ਕਰੀਬ 6 ਲੱਖ 85 ਹਜ਼ਾਰ 327 ਮੀਟਰਕ ਟਨ ਝੋਨਾ ਆਉਣ ਦੀ ਸੰਭਾਵਨਾ

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨਾ ਸੁਕਾ ਹੀ ਮੰਡੀਆਂ ਵਿਚ ਲਿਆਉਣ

ਗੁਰਦਾਸਪੁਰ,28 ਸਤੰਬਰ (ਅਸ਼ਵਨੀ ) : ਜ਼ਿਲਾ ਪ੍ਰਸ਼ਾਸਨ ਵਲੋਂ  ਕਿਸਾਨਾਂ ਦੀ ਫਸਲ ਝੋਨਾ ਖਰੀਦਣ ਤੇ ਚੁੱਕਣ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।ਇਹ ਪ੍ਰਗਟਾਵਾ ਕਰਦਿਆਂ ਜਨਾਬ  ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਮੌਕੇ ਹਿਮਾਂਸ਼ੂ  ਕੱਕੜ ਡੀ.ਐਫ.ਐਸ.ਸੀ ਗੁਰਦਾਸਪੁਰ ਵੀ ਮੌਜੂਦ ਸਨ।  
                     
           ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫਸਲ ਚੰਗੀ ਤਰਾਂ ਸੁਕਾ ਕੇ ਮੰਡੀਆਂ ਵਿਚ ਲਿਆਉਣ ਤਾਂ ਜੋ ਉਨਾਂ ਨੂੰ ਕੋਈ ਮੁਸ਼ਕਿਲ ਨਾ ਪੇਸ਼ ਆਵੇ। ਉਨਾਂ ਕਿਸਾਨਾਂ ਨੂੰ ਕਿਹਾ ਕਿ ਉਹ 17  ਪ੍ਰਤੀਸ਼ਤ ਨਮੀ ਤਕ ਝੋਨੇ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਉੁਨਾਂ ਦੀ ਫਸਲ ਤੁਰੰਤ ਮੰਡੀਆਂ ਵਿਚੋਂ ਖਰੀਦੀ ਜਾ ਸਕੇ।
                    ਉਨਾਂ ਕਿਹਾ ਕਿ ਮੰਡੀਆਂ ਅੰਦਰ ਕਿਸਾਨਾਂ ਲਈ ਬੈਠਣ ਲਈ ਸਹੂਲਤ, ਪੀਣ ਲਈ ਸਾਫ ਪਾਣੀ, ਮੰਡੀਆਂ ਦੀ ਸਫਾਈ, ਲਾਈਟਾਂ ਤੇ ਤਰਪਾਲਾਂ ਦਾ ਸੁਚਾਰੂ ਢੰਗ ਨਾਲ ਪ੍ਰਬੰਧ ਕੀਤਾ ਗਿਆ ਹੈ ਤੇ ਬਾਰਦਾਨੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਸਮੂਹ ਐਸ.ਡੀ.ਐਮਜ਼, ਮੰਡੀ ਬੋਰਡ ਸਮੇਤ ਸਬੰਧਿਤ ਅਧਿਕਾਰੀਆਂ ਨੂੰ ਮੰਡੀਆਂ ਅੰਦਰ ਕਿਸਾਨਾਂ ਦੀ ਹਰ ਸਹੂਲਤ ਦਾ ਪੁਖਤਾ ਪ੍ਰਬੰਧ ਕਰਨ ਲਈ ਕਿਹਾ ਤੇ ਨਾਲ ਹੀ ਲਗਾਤਾਰ ਮੰਡੀਆਂ ਦਾ ਦੌਰਾ ਕਰਨ ਲਈ ਕਿਹਾ ਗਿਆ

Related posts

Leave a Reply