ਕੁੱਲ ਹਿੰਦ ਕਿਸਾਨ ਸਭਾ ਦੇ ਮੈਂਬਰਾਂ ਵਲੋਂ ਤੀਜੇ ਦਿਨ ਵੀ ਰਿਲਾਇੰਸ ਜੀਓ ਦਫਤਰ ਦੇ ਸਾਹਮਣੇ ਦਿੱਤਾ ਧਰਨਾ

ਦਸੂਹਾ 21 ਦਸੰਬਰ (ਚੌਧਰੀ ) :ਅੱਜ ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਦਸੂਹਾ ਨੇ ਕਾਮਰੇਡ ਚਰਨਜੀਤ ਸਿੰਘ ਚਠਿਆਲ ਅਤੇ ਕਾਮਰੇਡ ਚੈਂਚਲ ਸਿੰਘ ਪਵਾ ਦੀ ਅਗਵਾਈ ਵਿੱਚ ਦਸੂਹਾ ਵਿਖੇ ਜੀਓ ਦੇ ਦਫਤਰ ਸਾਹਮਣੇ ਤੀਜੇ ਦਿਨ ਵੀ ਧਰਨਾ ਦਿੱਤਾ ਗਿਆ। ਇਸ ਮੌਕੇ ਉਨਾਂ ਨੇ ਜੀਓ ਦੇ ਦਫਤਰ ਨੂੰ ਲਗਾਤਾਰ ਬੰਦ ਕਰਵਾਉਣ ਦੀ ਲੜੀ ਨੂੰ ਜਾਰੀ ਰੱਖਿਆ।ਇਸ ਮੌਕੇ ਉਨਾਂ ਕਿਹਾ ਕਿ ਜੱਦ ਤੱਕ ਕਿਸਾਾਨਾਂ ਦਾ ਸੰਘਰਸ਼ ਜਾਰੀ ਰਹੇਗਾ ਉੰਦੋ ਤੱਕ ਇਹ ਧਰਨਾ ਵੀ ਰੋਜ ਦੀ ਤਰਾਂ ਜਾਰੀ ਰਹੇਗਾ। ਇਸ ਮੌਕੇ ਉਨ੍ਹਾਂ ਮੋਦੀ ਸਰਕਾਰ ਵਲੋਂ ਬਣਾਏ ਖੇਤੀ ਸਬੰਧੀ ਕਾਲੇ ਕਾਨੂੰਨਾਂ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਜੱਦ ਤੱਕ ਕੇਂਦਰ ਸਰਕਾਰ ਵਲੋਂ ਖੇਤੀ ਸਬੰਧੀ ਬਣਾਏ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਤੱਦ ਤੱਕ ਇਹ ਸੰਘਰਸ਼ ਇਸੇ ਤਰਾਂ ਜਾਰੀ ਰਹੇਗਾ ਅਤੇ ਜੀਓ ਦੇ ਦਫ਼ਤਰ ਨੂੰ ਖੁਲਣ ਨਹੀਂ ਦਿੱਤਾ ਜਾਵੇਗਾ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਕਿਸਾਨਾਂ ਦਾ ਗਲਾ ਘੁੱਟ ਰਹੀ ਹੈ ਜੋ ਹਰਗਿਜ਼ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਦਸੂਹਾ ਜੀਉ ਦੇ ਦਫਤਰ ਸਾਹਮਣੇ ਲਗਾਏ ਧਰਨੇ ਦੌਰਾਨ ਕਾਮਰੇਡ ਚਰਨਜੀਤ ਸਿੰਘ ਚਠਿਆਲ, ਚੈਂਚਲ ਸਿੰਘ ਪਵਾਂ,ਚਰਨ ਸਿੰਘ ਗੜਦੀਵਾਲਾ, ਰਘਵੀਰ ਸਿੰਘ, ਨਿਰਮਲਜੀਤ ਸਿੰਘ ਕੱਲੋਵਾਲ, ਹਰਪਾਲ ਸਿੰਘ ਸ਼ਾਹੂ ਦਾ ਪਿੰਡ ਆਦਿ ਹਾਜਰ ਸਨ। 

Related posts

Leave a Reply