ਖਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਵੱਖ ਵੱਖ ਵਜ਼ੀਫ਼ਿਆਂ ਦਾ ਐਲਾਨ

ਗੜ੍ਹਸ਼ੰਕਰ 22 ਅਗਸਤ (ਅਸ਼ਵਨੀ ਸ਼ਰਮਾ) : ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਵਿਦਿਆਰਥੀਆਂ ਨੂੰ ਸੈਸ਼ਨ 2020-21 ਲਈ ਵੱਖ-ਵੱਖ ਵਜ਼ੀਫ਼ਾ ਰਾਸ਼ੀ ਸਕੀਮ ਤਹਿਤ ਸਕਾਲਰਸ਼ਿਪ ਪ੍ਰਦਾਨ ਕੀਤੀ ਜਾਵੇਗੀ। ਇਸ ਬਾਰੇ ਗੱਲ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ.ਜਸਪਾਲ ਸਿੰਘ ਨੇ ਦੱਸਿਆ ਕਿ ਸੰਸਥਾ ਵਲੋਂ ਸਿੰਗਲ ਗਰਲਜ਼ ਚਾਈਲਡ,ਅਨਾਥ ਵਿਦਿਆਰਥੀਆਂ,ਅੰਤਰ ਯੂਨੀਵਰਸਿਟੀ ਅਤੇ ਰਾਸ਼ਟਰੀ ਪੱਧਰ ਦੇ ਖਿਡਾਰੀਆਂ ਅਤੇ ਨੱਬੇ ਫੀਸਦੀ ਤੋਂ ਵੱਧ ਅੰਕ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਲਈ ਦੋ ਤੋਂ ਪੰਜ ਹਜ਼ਾਰ ਰੁਪਏ ਦੀ ਵਜ਼ੀਫ਼ਾ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਕਾਲਜ ਵਲੋਂ ਪ੍ਰਿੰ. ਹਰਭਜਨ ਸਿੰਘ ਯਾਦਗਾਰੀ ਟਰੱਸਟ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਲੋੜਵੰਦ ਅਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਪਹਿਲਾਂ ਹੀ ਵੱਖਰੇ ਤੌਰ ‘ਤੇ ਵਜ਼ੀਫ਼ਾ ਰਾਸ਼ੀ ਦਿੱਤੀ ਜਾਂਦੀ ਹੈ।ਇਨ੍ਹਾਂ ਤੋਂ ਇਲਾਵਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਤੇ ਨੈਸ਼ਨਲ ਸਕਾਲਰਸ਼ਿਪ ਤਹਿਤ ਕ੍ਰਮਵਾਰ ਦਲਿਤ/ਪਿਛੜੇ ਵਰਗਾਂ ਅਤੇ ਘੱਟ ਗਿਣਤੀ ਵਰਗ ਵਾਲੇ ਵਿਦਿਆਰਥੀਆਂ ਨੂੰ ਵਜ਼ੀਫ਼ਾ ਰਾਸ਼ੀ ਦਿੱਤੀ ਜਾਂਦੀ ਹੈ।

ਉਨ੍ਹਾਂ ਚਾਹਵਾਨ ਵਿਦਿਆਰਥੀਆਂ  ਨੂੰ ਕਾਲਜ ਵਿੱਚ ਦਾਖਿਲੇ ਲਈ ਸਥਾਪਿਤ ਕੈਰੀਅਰ ਅਤੇ ਗਾਈਡੈਂਸ ਦਾਖਿਲਾ ਸੈੱਲ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ। ਇਸ ਸਬੰਧੀ ਸਿੱਖ ਵਿਦਿਅਕ ਕੌਂਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਕਰਕੇ ਵਿਦਿਆਰਥੀਆਂ ਦੀ ਆਨ ਲਾਈਨ ਪੜ੍ਹਾਈ ਸਫਲਤਾ ਪੂਵਰਕ ਚੱਲ ਰਹੀ ਹੈ ਅਤੇ ਕਾਲਜ ਦੇ ਲੋੜਵੰਦ ਅਤੇ ਹੁਸ਼ਿਆਰ ਵਿਦਿਆਰਥੀਆਂ ਦੀ ਹਰ ਪੱਖੋਂ ਮਦਦ ਕੀਤੀ ਜਾਵੇਗੀ।

Related posts

Leave a Reply