ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਵਲੋਂ ਇੱਕ ਹੋਰ ਨਿਵੇਕਲਾ ਉਪਰਾਲਾ, 3 ਮਹੀਨੇ ਤੋਂ ਲਾਪਤਾ ਵਿਅਕਤੀ ਨੂੰ ਪਰਿਵਾਰ ਨਾਲ ਮਿਲਾਇਆ

ਗੜ੍ਹਦੀਵਾਲਾ 7 ਅਕਤੂਬਰ (ਚੌਧਰੀ) : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਇੱਕ ਹੋਰ ਵੱਡਾ ਉਪਰਾਲਾ ਕੀਤਾ ਗਿਆ ਹੈ। ਜਿਸ ਵਿਚ ਉਨ੍ਹਾਂ ਪਰਿਵਾਰ ਨਾਲੋਂ ਲਾਪਤਾ ਹੋਏ ਇਕ ਵਿਅਕਤੀ ਨੂੰ ਪਰਿਵਾਰ ਨਾਲ ਮਿਲਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਇਕ ਮੰਦਬੁੱਧੀ ਵੀਰ ਅੱਜ ਤੋਂ ਤਿੰਨ ਮਹੀਨੇ ਪਹਿਲਾਂ ਘਰੋਂ ਲਾਪਤਾ ਹੋ ਗਿਆ ਸੀ ਤੇ ਗੁਜਰਾਂ ਵਲੋਂ ਇਸ ਨੂੰ ਬੰਦੀ ਬਣਾ ਕੇ ਇਸ ਤੋਂ ਕੰਮ ਕਰਵਾਇਆ ਜਾਂਦਾ ਸੀ। ਇਸ ਵੀਰ ਨੇ ਉੱਥੋਂ ਭੱਜ ਕੇ ਆਪਣੀ ਜਾਨ ਬਚਾਈ ਤੇ ਫਿਰ ਆਪਣਾ ਪਤਾ ਪਿੰਡ ਕਰਾਲੀਆਂ ਤਹਿਸੀਲ ਅਜਨਾਲਾ ਜਿਲਾ ਅਮ੍ਰਿਤਸਰ ਦੱਸਿਆ।

ਉਨਾਂ ਦੱਸਿਆ ਕਿ ਦੋ ਦਿਨ ਪਹਿਲਾਂ ਹੀ ਇਸ ਵੀਰ ਦੇ ਪਰਿਵਾਰ ਵਾਰੇ ਪਤਾ ਲੱਗਾ ਗਿਆ ਸੀ। ਇਸ ਵੀਰ ਦਾ ਨਾਂ ਗੁਰਮੀਤ ਸਿੰਘ ਪੁੱਤਰ ਦਰਸ਼ਨ ਸਿੰਘ ਨੂੰ ਉਨਾਂ ਦਾ ਭਰਾ ਕੁਲਦੀਪ ਸਿੰਘ ਅਤੇ ਪੰਚਾਇਤ ਮੈਂਬਰ ਲੈਣ ਲਈ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਪਹੁੰਚੇ। ਅੱਜ ਸਹੀ ਸਲਾਮਤ ਵੀਰ ਆਪਣੇ ਪਰਿਵਾਰ ਕੋਲ ਪਹੁੰਚ ਚੱਕਾ ਹੈ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪ੍ਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ, ਗੁਰਵਿੰਦਰ ਸਿੰਘ, ਬਲਜੀਤ ਸਿੰਘ, ਮਨਪ੍ਰੀਤ ਸਿੰਘ ਸਮੇਤ ਸੁਸਾਇਟੀ ਦੇ ਹੋਰ ਮੈਂਬਰ ਹਾਜਿਰ ਸਨ। 

Related posts

Leave a Reply