ਖੇਡ ਮੰਤਰੀ ਰਾਣਾ ਸੋਢੀ ਨੇ ਨਵ-ਨਿਯੁਕਤ ਜ਼ਿਲ੍ਹਾ ਖੇਡ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਖੇਡ ਮੰਤਰੀ ਰਾਣਾ ਸੋਢੀ ਨੇ ਨਵ-ਨਿਯੁਕਤ ਜ਼ਿਲ੍ਹਾ ਖੇਡ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

    ਖੇਡਾਂ ਵਿੱਚ ਪੰਜਾਬ ਦੀ ਪੁਰਾਣੀ ਸ਼ਾਨ ਬਹਾਲ ਕਰਨ ਲਈ ਸਮਰਪਣ ਭਾਵਨਾ ਨਾਲ ਕੰਮ ਕਰਨ ਵਾਸਤੇ ਪ੍ਰੇਰਿਆ

Advertisements

ਚੰਡੀਗੜ੍ਹ ,18 ਜੂਨ: ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਅਤੇ ਐਨ.ਆਰ.ਆਈਜ਼. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਨਵੇਂ ਭਰਤੀ ਹੋਏ 6 ਜ਼ਿਲ੍ਹਾ ਖੇਡ ਅਫ਼ਸਰਾਂ ਨੂੰ ਅੱਜ ਇੱਥੇ ਨਿਯੁਕਤੀ ਪੱਤਰ ਸੌਂਪੇ।

Advertisements

 

ਇੱਥੇ ਆਪਣੀ ਰਿਹਾਇਸ਼ ਵਿਖੇ ਕਰਵਾਏ ਗਏ ਸੰਖੇਪ ਪ੍ਰੋਗਰਾਮ ਦੌਰਾਨ ਰਾਣਾ ਸੋਢੀ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ. ਰਾਹੀਂ ਚੁਣ ਕੇ ਆਏ ਇਨ੍ਹਾਂ ਨਵ ਨਿਯੁਕਤ ਉਮੀਦਵਾਰਾਂ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਉਹ ਸਮਰਪਣ ਭਾਵਨਾ ਨਾਲ ਕੰਮ ਕਰ ਕੇ ਜਿੱਥੇ ਖ਼ੁਦ ਤਰੱਕੀ ਦੀਆਂ ਬੁਲੰਦੀਆਂ ਛੂਹ ਸਕਦੇ ਹਨ, ਉਥੇ ਨੌਜਵਾਨਾਂ ਨੂੰ ਸਹੀ ਸੇਧ ਦੇ ਕੇ ਖੇਡਾਂ ਵਿੱਚ ਪੰਜਾਬ ਦੀ ਪੁਰਾਣੀ ਸ਼ਾਨ ਬਹਾਲ ਕਰ ਸਕਦੇ ਹਨ।

Advertisements
Advertisements

ਰਾਣਾ ਸੋਢੀ ਨੇ ਕਿਹਾ ਕਿ ਖੇਡਾਂ ਜ਼ਰੀਏ ਉਹ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਅ ਕੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਵੀ ਸਹੀ ਢੰਗ ਨਾਲ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡ ਅਫ਼ਸਰਾਂ ਦੀ ਮੁਹਾਰਤ ਦਾ ਲਾਹਾ ਲੈ ਕੇ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਿਤ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਨਵ ਨਿਯੁਕਤ ਖੇਡ ਅਫ਼ਸਰਾਂ ਨੂੰ ਵਿਭਾਗ ਵਿੱਚ ਸ਼ਾਮਲ ਹੋਣ ਉਤੇ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।

ਅੱਜ ਨਿਯੁਕਤੀ ਪੱਤਰ ਹਾਸਲ ਕਰਨ ਵਾਲਿਆਂ ਵਿੱਚ ਰੁਪੇਸ਼ ਕੁਮਾਰ, ਪਰਵਿੰਦਰ ਸਿੰਘ,  ਰਣਬੀਰ ਸਿੰਘ ਭੰਗੂ, ਸੁਖਚੈਨ ਸਿੰਘ, ਸ਼ਾਸਵਤ ਰਾਜਦਾਨ ਅਤੇ ਗੁਰਦੀਪ ਕੌਰ ਸ਼ਾਮਲ ਹਨ। ਇਸ ਮੌਕੇ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਦੇ ਸਕੱਤਰ ਸ੍ਰੀ ਹੁਸਨ ਲਾਲ, ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਅਤੇ ਡਿਪਟੀ ਡਾਇਰੈਕਟਰ ਕਰਤਾਰ ਸਿੰਘ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply