LATEST: ਨੋਕਰੀ ਦਾ ਝਾਂਸਾ ਦੇ ਕੇ ਇਕ ਮੈਰਿਜ ਪੈਲਸ ਵਿਖੇ ਬੁਲਾ ਕੇ ਲੜਕੀ ਨਾਲ ਬਲਾਤਕਾਰ

ਨੋਕਰੀ ਦਾ ਝਾਂਸਾ ਦੇ ਕੇ ਬਲਾਤਕਾਰ ਕਰਨ ਦੇ ਦੋਸ਼ ਵਿੱਚ ਇਕ ਵਿਰੁੱਧ ਮਾਮਲਾ ਦਰਜ
ਗੁਰਦਾਸਪੁਰ 15 ਜਨਵਰੀ ( ਅਸ਼ਵਨੀ ) :- ਨੋਕਰੀ ਦਾ ਝਾਂਸਾ ਦੇ ਕੇ ਬਲਾਤਕਾਰ ਕਰਨ ਦੇ ਦੋਸ਼ ਵਿੱਚ ਪੁਲਿਸ ਸਟੇਸ਼ਨ ਦੀਨਾਨਗਰ ਦੀ ਪੁਲਿਸ ਵੱਲੋਂ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।

ਪੁਲਿਸ ਸਟੇਸ਼ਨ ਦੀਨਾਨਗਰ ਅਧੀਨ ਪੈਂਦੇ ਇਕ ਪਿੰਡ ਦੀ ਵਸਨੀਕ ਇਕ ਲੜਕੀ ਨੇ ਪੁਲਿਸ ਪਾਸ ਬਿਆਨ ਦਰਜ ਕਰਵਾਇਆ ਕਿ ਸੁਰਜੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਹਰੀਪੁਰ ( ਦੀਨਾਨਗਰ ) ਨੇ ਉਸ ਨੂੰ ਨੋਕਰੀ ਦਾ ਝਾਂਸਾ ਦੇ ਕੇ ਦੀਨਾਨਗਰ ਸਥਿਤ ਇਕ ਮੈਰਿਜ ਪੈਲਸ ਵਿਖੇ ਬੁਲਾ ਕੇ ਉਸ ਨਾਲ ਬਲਾਤਕਾਰ ਕੀਤਾ । ਪੀੜਤ ਲੜਕੀ ਦੇ ਬਿਆਨਾਂ ਤੇ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ।

Related posts

Leave a Reply