Latest News :- ਨਸ਼ੀਲੇ ਪਦਾਰਥ ( ਅਫੀਮ ) ਸਮੇਤ ਇਕ ਗ੍ਰਿਫਤਾਰ

100 ਗ੍ਰਾਮ ਨਸ਼ੀਲੇ ਪਦਾਰਥ ( ਅਫੀਮ ) ਸਮੇਤ ਇਕ ਗ੍ਰਿਫਤਾਰ
ਗੁਰਦਾਸਪੁਰ 24 ਜਨਵਰੀ ( ਅਸ਼ਵਨੀ ) :- ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ  ਪੁਲਿਸ ਸਟੇਸ਼ਨ ਕਾਹਨੂੰਵਾਨ ਦੀ ਪੁਲਿਸ ਵੱਲੋਂ 100 ਗ੍ਰਾਮ ਨਸ਼ੀਲੇ ਪਦਾਰਥ (  ਅਫੀਮ ) ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ ।
                 ਸਹਾਇਕ ਸਬ ਇੰਸਪੈਕਟਰ ਨਰੇਸ਼ ਕੁਮਾਰ ਪੁਲਿਸ ਸਟੇਸ਼ਨ ਕਾਹਨੂੰਵਾਨ ਨੇ ਦਸਿਆਂ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਟੀ ਪੁਆਇੰਟ ਕਾਹਨੂੰਵਾਨ ਰੋਡ ਅੱਡਾ ਸਠਿਆਲੀ ਤੋਂ ਵਿਕਰਮਜੀਤ ਸਿੰਘ ਉਰਫ ਵਿੱਕੀ ਬਾਬਾ ਪੁੱਤਰ ਅਮਰਜੀਤ ਸਿੰਘ ਵਾਸੀ ਪਿੰਡ ਅੋਲਖ ਕਲਾਂ ਨੂੰ ਸ਼ੱਕ ਪੈਣ ਉੱਪਰ ਕਾਬੂ ਕਰਕੇ ਜਿਸ ਪਾਸ ਮੋਮੀ ਲਿਫਾਫੇ ਵਿੱਚ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਹੈ ਅਗਲੇਰੀ ਕਾਰਵਾਈ ਲਈ ਪੁਲਿਸ ਸਟੇਸ਼ਨ ਕਾਹਨੂੰਵਾਨ ਸੁਚਿਤ ਕੀਤਾ ਇਸ ਤੇ ਕਾਰਵਾਈ ਕਰਦੇ ਹੋਏ ਸਹਾਇਕ ਸਬ ਇੰਸਪੈਕਟਰ ਤਰਲੋਕ ਚੰਦ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ  ਪੁੱਜ ਕੇ ਕਾਬੂ ਕੀਤੇ ਬਿਕਰਮਜੀਤ ਸਿੰਘ ਉਰਫ ਵਿੱਕੀ ਬਾਬਾ ਦੀ ਤਲਾਸ਼ੀ ਕੀਤੀ ਤਾਂ ਉਸ ਪਾਸੋ ਬਰਾਮਦ ਮੋਮੀ ਲਿਫਾਫੇ ਵਿੱਚੋਂ 100 ਗ੍ਰਾਮ ਨਸ਼ੀਲਾ ਪਦਾਰਥ ( ਅਫੀਮ ) ਬਰਾਮਦ ਹੋਈ ।

Related posts

Leave a Reply