Latest News :- ਅੱਜ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਕੈਬਨਿਟ ਮੰਤਰੀ ਪੰਜਾਬ ਕੌਮੀ ਤਿਰੰਗਾ ਲਹਿਰਾਉਣਗੇ

ਅੱਜ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਸ੍ਰੀ ਸੁਖਜਿੰਦਰ ਸਿੰਘ ਰੰਧਾਵਾਕੈਬਨਿਟ ਮੰਤਰੀ ਪੰਜਾਬ ਕੌਮੀ ਤਿਰੰਗਾ ਲਹਿਰਾਉਣਗੇ

 ਗੁਰਦਾਸਪੁਰ, 25 ਜਨਵਰੀ  ( ਅਸ਼ਵਨੀ ) :- ਕੱਲ੍ਹ 26 ਜਨਵਰੀ ਨੂੰ ਸਥਾਨਕ ਲੈਫ. ਸ਼ਹੀਦ ਨਵਦੀਪ ਸਿੰਘ (ਅਸੋਕ ਚੱਕਰ) ਖੇਡ ਸਟੇਡੀਅਮ, ਸਰਕਾਰੀ ਕਾਲਜਗੁਰਦਾਸਪੁਰ ਵਿਖੇ ਮਨਾਏ ਜਾ ਰਹੇ 72ਵੇਂ ਗਣਤੰਤਰ ਦਿਵਸ ਵਿਚ ਸ੍ਰੀਸੁਖਜਿੰਦਰ ਸਿੰਘ ਰੰਧਾਵਾ ਸਹਿਕਾਰਤਾ ਤੇ ਜੇਲ੍ਹਾਂ ਮੰਤਰੀ ਪੰਜਾਬ ਮੁੱਖਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਤਿਰੰਗਾ ਲਹਿਰਾਉਣ ਦੀਰਸਮ ਅਦਾ ਕਰਨਗੇ। ਇਹ ਜਾਣਕਾਰੀ ਦਿੰਦਿਆਂ ਜਨਾਬ ਮੁਹੰਮਦਇਸ਼ਫਾਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾਪੱਧਰੀ ਗਣਤੰਤਰ ਦਿਵਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰਲਈਆਂ ਗਈਆਂ ਹਨ।

                              ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 26 ਜਨਵਰੀ ਨੂੰ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰ ’ਤੇ ਗਣਤੰਤਰ ਦਿਵਸ ਪੂਰੇਉਤਸ਼ਾਹ ਤੇ ਜੋਸ਼ ਨਾਲ ਮਨਾਇਆ ਜਾਵੇਗਾ। ਇਸ ਦਿਨ ਜਿਥੇ ਆਜ਼ਾਦੀਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ, ਉਥੇਵੱਖ-ਵੱਖ ਖੇਤਰਾਂ ਵਿੱਚ ਰਾਜ ਪੱਧਰ ’ਤੇ ਵਿਲੱਖਣ ਯੋਗਦਾਨ ਪਾਉਣਵਾਲੀਆਂ ਸ਼ਖਸੀਅਤਾਂ ਨੂੰ ਵੀ ਸਨਮਾਨਿਆ ਜਾਵੇਗਾ। ਇਸ ਮੌਕੇ ਸ਼ਹੀਦਾਂ ਨੂੰਸ਼ਰਧਾ ਦੇ ਫੁੱਲ ਅਰਪਨ ਕਰਨ ਦੇ ਮੰਤਵ ਨਾਲ ਸ਼ਹੀਦ ਗੈਲਰੀ ਵੀ ਬਣਾਈਜਾਵੇਗੀ। ਉਨਾਂ ਦੱਸਿਆ ਕਿ ਗਣਤੰਤਰ ਦਿਵਸ ਦੇ ਮੱਦਨਜ਼ਰ ਸੁਰੱਖਿਆ ਦੇਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ 24 ਘੰਟੇ ਪੰਜਾਬ ਪੁਲਿਸ ਦੇ ਜਵਾਨਾਂਵਲੋਂ ਸੁਰੱਖਿਆ ਨੂੰ ਯਕੀਨੀ ਬਣਾਇਆ ਗਿਆ ਹੈ। ਇਸ ਮੌਕੇ ਲੋੜਵੰਦਾਂ ਨੂੰਸਿਲਾਈ ਮਸ਼ੀਨਾਂ ਵੀ ਵੰਡੀਆਂ ਜਾਣਗੀਆਂ ਤੇ ਵੱਖ-ਵੱਖ ਵਿਭਾਗਾਂ ਵਲੋਂਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਸ ਮਹਾਨ ਦਿਵਸ ਵਿਚ ਵੱਧ ਤੋਂ ਵੱਧ ਗਿਣਤੀਵਿਚ ਪਹੁੰਚਣ ਦੀ ਅਪੀਲ ਕੀਤੀ।

Related posts

Leave a Reply