Latest News :- ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਅਗਾਂਹਵਧੂ ਕਿਸਾਨਾਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਅਗਾਂਹਵਧੂ ਕਿਸਾਨਾਂ ਨਾਲ ਮੀਟਿੰਗ

ਗੁਰਦਾਸਪੁਰ, 28 ਜਨਵਰੀ ( ਅਸ਼ਵਨੀ ) :- ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਪ੍ਰਧਾਨਗੀ ਹੇਠ ਜਿਲੇ ਅੰਦਰ ਸਹਾਇਕ ਧੰਦਿਆਂ ਨੂੰ ਉਤਸ਼ਾਹਤ ਕਰਨ ਅਤੇ ਸਵੈ-ਰੋਜ਼ਾਗਰ ਸਥਾਪਤ ਕਰਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਅਗਾਂਹਵਧੂ ਕਿਸਾਨਾਂ ਦੇ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਦੇ ਮੰਤਵ ਨਾਲ ਸਹਾਇਕ ਧੰਦਿਆਂ ਨੂੰ ਉਤਸ਼ਾਹਤ ਕਰਨ ਲਈ ਜਿਲੇ ਵਿਚ ਐਗਰੋ ਬੈਸਡ ਤਿੰਨ ਯੂਨਿਟ ਲਗਾਏ ਜਾਣਗੇ, ਜਿਸ ਸਬੰਧੀ ਪ੍ਰੋਜੈਕਟ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਜਲਦ ਜਨਰਲ ਮੈਨੇਜਰ ਇੰਡਸਟਰੀ ਵਿਭਾਗ ਵਲੋਂ ਇਨਾਂ ਨੂੰ ਸਥਾਪਤ ਕਰਨ ਲਈ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਐਗਰੋ ਬੇਸਡ ਯੂਨਿਟ ਲਗਾਉਣ ਤੇ 35 ਫੀਸਦ ਸਬਸਿਡੀ ਮੁਹੱਈਆ ਕਰਵਾਈ ਜਾਂਦੀ ਹੈ। ਇਸ ਤੋਂ ਇਲਾਵਾ ਬੱਕਰੀ ਪਾਲਣ, ਗੁੜ ਅਤੇ ਆਰਗੈਨਿਕ ਫਾਰਮਿੰਗ ਲਈ ‘ਫਾਰਮਰ ਪ੍ਰੋਡੂਸਰ ਆਰਗੇਨਾਜੀਜੇਸ਼ਨ’ ਬਣਾਈਆ ਜਾ ਰਹੀਆਂ ਹਨ ਤਾਂ ਜੋ ਸਹਾਇਕ ਧੰਦਿਆਂ ਨੂੰ ਪ੍ਰਫੁੱਲਿਤ ਕੀਤਾ ਜਾ ਸਕੇ।

ਇਸ ਮੌਕੇ ਉਨਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਵੈ-ਰੋਜ਼ਗਾਰ ਸਥਾਪਤ ਕਰਨ ਲਈ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨਾਂ ਦੱਸਿਆ ਕਿ ਜਿਲੇ ਅੰਦਰ ਪਸ਼ੂ ਪਾਲਣ, ਬੱਕਰੀ ਪਾਲਣ ਤੇ ਹਲਦੀ ਆਦਿ ਦੇ ਸਹਾਇਕ ਕਿੱਤੇ ਅਪਣਾਉਣ ਲਈ ਕਿਸਾਨਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਜਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਵੀ ਸਵੈ-ਰੋਜ਼ਗਾਰ ਸਥਾਪਤੀ ਲਈ ਯਤਨ ਕੀਤੇ ਜਾ ਰਹੇ ਹਨ। ਬੇਰੁਜ਼ਗਾਰ ਪ੍ਰਾਰਥੀ ਪੰਜਾਬ ਸਰਕਾਰ ਦੀ ਵੈੱਬਸਾਈਟ ਤੇ ਆਪਣਾ ਨਾਂਅ ਦਰਜ ਜਰੂਰ ਕਰਵਾਉਣ ਜਾਂ ਵਧੇੇਰੇ ਜਾਣਕਾਰੀ ਲਈ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਦੇ ਹੈਲਪ-ਲਾਇਨ ਨੰ: 81960-15208 ਤੇ ਸੰਪਰਕ ਕਰਨ।

ਇਸ ਮੌਕੇ ਡਾ. ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਡਾ.ਰਣਧੀਰ ਠਾਕੁਰ ਖੇਤੀਬਾੜੀ ਅਫਸਰ, ਪਰਸ਼ੋਤਮ ਸਿੰਘ ਜ਼ਿਲ੍ਹਾ ਰੋਜ਼ਗਾਰ ਅਫਸਰ, ਦਵਿੰਦਰ ਵਸ਼ਿਸ਼ਟ ਐਲ.ਡੀ.ਐਮ ਪੰਜਾਬ ਨੈਸ਼ਨਲ ਬੈਂਕ, ਪ੍ਰਭਜੋਤ ਸਿੰਘ ਖੇਤੀਬਾੜੀ ਵਿਭਾਗ ਤੋ, ਅਗਾਂਹਵਧੂ ਕਿਸਾਨ ਅਤੇ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ।

Related posts

Leave a Reply