Latest News :- ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣੀ ਸ਼ਹੀਦਾਂ ਨੂੰ ਹੋਵੇਗੀ ਸੱਚੀ ਸਰਧਾਂਜਲੀ-ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ

ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣੀ ਸ਼ਹੀਦਾਂ ਨੂੰ ਹੋਵੇਗੀ ਸੱਚੀ ਸਰਧਾਂਜਲੀ-ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ

ਗੁਰਦਾਸਪੁਰ, 30 ਜਨਵਰੀ ( ਅਸ਼ਵਨੀ ) :- ਦੇਸ਼ ਦੀ ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਸਬੰਧੀ ਜ਼ਿਲ੍ਹਾ ਪੱਧਰ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਪੂਰੇ ਭਾਰਤ ਵਿਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਤੇ ਦੇਸ਼ ਦੀ ਖਾਤਰ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿਚ ਸਮਾਗਮ ਕਰਵਾਏ ਗਏ ਹਨ ਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਹਨ। ਉਨਾਂ ਕਿਹਾ ਸ਼ਹੀਦਾਂ ਨੂੰ ਸਰਧਾਂਜਲੀ ਇਹੀ ਹੋਵੇਗੀ ਕਿ ਅਸ਼ੀ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਆਪਣੀ ਬਣਦੀ ਜਿੰਮੇਵਾਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਈਏ ਅਤੇ ਆਪਸੀ ਭਾਈਚਾਰਕ ਸਾਂਝ ਤੇ ਅਮਨ–ਸ਼ਾਂਤੀ ਲਈ ਆਪਣਾ ਬਣਦਾ ਯੋਗਦਾਨ ਪਾਈਏ। ਉਨਾਂ ਕਿਹਾ ਕਿ ਅੱਜ ਦੇ ਦਿਨ ਸਾਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀ ਸ਼ਹੀਦਾਂ ਵਲੋਂ ਸੰਜੋਏ ਸੁਪਨੇ ਸਾਕਾਰ ਕਰੀਏ ਅਤੇ ਦੇਸ਼ ਦੀ ਮਜ਼ਬੂਤੀ ਲਈ ਅੱਗੇ ਆਈਏ।

ਡਿਪਟੀ ਕਮਿਸ਼ਨਰ ਨੇ ਅੱਗੇ  ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀਆਂ ਸਿੱਖਿਆਵਾਂ ਅੱਜ ਵੀ ਪੂਰੀ ਤਰਾਂ ਪ੍ਰਸੰਗਿਕ ਹਨ ਅਤੇ ਸਾਨੂੰ ਉਨਾਂ ਦੀਆਂ ਸਿੱਖਿਆਵਾਂ ਤੋਂ ਸੇਧ ਲੈਣੀ ਚਾਹੀਦੀ ਹੈ। ਉਨਾਂ ਨੇ ਅਹਿੰਸਾ ਦਾ ਉਪਦੇਸ਼ ਦਿੱਤਾ ਤੇ ਸਾਂਝੀਵਾਲਤਾ ਅਤੇ ਅਮਨ-ਸਾਂਤੀ ਲਈ ਆਪਣਾ ਬਲੀਦਾਨ ਦਿੱਤਾ, ਜੋ ਸਾਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਉਨਾਂ ਅੱਗੇ ਕਿਹਾ ਕਿ ਦੇਸ਼ ਦੀ ਤਰੱਕੀ ਅਤੇ ਵਿਕਾਸ ਲਈ ਸਾਨੂੰ ਆਪਣੇ-ਆਪਣੇ ਖੇਤਰ ਵਿਚ ਸਕਾਰਤਮਕ ਭੂਮਿਕਾ ਨਿਭਾਉਣੀ ਚਾਹੀਦੀ ਹੈ ਅਤੇ ਦੇਸ਼ ਅੰਦਰ ਅਮਨ, ਸਾਂਤੀ ਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ।  ਉਨਾਂ ਕਿਹਾ ਕਿ30 ਜਨਵਰੀ ਦਾ ਦਿਨ ਭਾਰਤ ਦੇ ਇਤਿਹਾਸ ਵਿਚ ਬਹੁਤ ਮਹੱਤਵ ਰੱਖਦਾ ਹੈ ਅਤੇ ਇਸ ਦਿਨ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸਮੂਹ ਸ਼ਹੀਦਾਂ ਨੂੰ ਯਾਦ ਕੀਤਾ ਜਾਂਦਾ ਹੈ ।

ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਲਾਮੀ ਦਿੱਤੀ ਗਈ ਤੇ ਸਾਇਰਨ ਵਜਾ ਕੇ 2 ਮਿੰਟ ਦਾ ਮੌਨ ਵੀ ਧਾਰਨ ਕੀਤਾ ਗਿਆ। ਸਮੂਹ ਹਾਜ਼ਰੀਨ ਵਲੋਂ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀ ਤਸਵੀਰ ਤੇ ਫੁੱਲ ਅਰਪਨ ਕਰਕੇ ਉਨਾਂ ਨੂੰ ਯਾਦ ਕੀਤਾ ਗਿਆ।

ਇਸ ਮੌਕੇ ਸਰਵ ਨਵਜੋਤ ਸਿੰਘ ਸੰਧੂ ਐਸ.ਪੀ (ਹੈੱਡਕੁਆਟਰ) ਗੁਰਦਾਸਪੁਰ, ਪਰਮਿੰਦਰ ਸਿੰਘ ਮੰਡ ਡੀ.ਐਸ.ਪੀ, ਨਾਇਬ ਤਹਿਸੀਲਦਾਰ ਤਰਸੇਮ ਲਾਲ, ਹਰਦੀਪ ਸਿੰਘ ਜਿਲਾ ਸਿੱਖਿਆ ਅਫਸਰ (ਸ), ਸੁਰਜੀਤ ਪਾਲ ਜਿਲਾ ਸਿੱਖਿਆ ਅਫਸਰ (ਪ), ਡਾ. ਸਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਬੂਟਾ ਰਾਮ ਪਿ੍ਰੰਸੀਪਲ ਸਰਕਾਰੀ ਕਾਲਜ ਗੁਰਦਾਸਪੁਰ, ਡਾ. ਭਾਰਤ ਭੂਸ਼ਣ ਐਸ.ਐਮ.ਓ ਆਦਿ ਹਾਜਰ ਸਨ।

Related posts

Leave a Reply