Latest News :- ਹੈਰੋਇਨ ਅਤੇ ਨਸ਼ੇ ਵਾਲ਼ੀਆਂ ਗੋਲ਼ੀਆਂ ਸਮੇਤ ਦੋ ਕਾਬੂ

ਹੈਰੋਇਨ ਅਤੇ ਨਸ਼ੇ ਵਾਲ਼ੀਆਂ ਗੋਲ਼ੀਆਂ ਸਮੇਤ ਦੋ ਕਾਬੂ
ਗੁਰਦਾਸਪੁਰ 1 ਫ਼ਰਵਰੀ ( ਅਸ਼ਵਨੀ ) :- ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਵੱਖ- ਵੱਖ ਪੁਲਿਸ ਸਟੇਸ਼ਨਾ ਦੀ ਪੁਲਿਸ ਵੱਲੋਂ ਹੈਰੋਇਨ ਅਤੇ ਨਸ਼ੇ ਵਾਲ਼ੀਆਂ ਗੋਲ਼ੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
                    ਸਹਾਇਕ ਸਬ ਇੰਸਪੈਕਟਰ ਨਿਸ਼ਾਨ ਸਿੰਘ ਨਾਰਕੋਟਿਕ ਸੈਲ ਗੁਰਦਾਸਪੁਰ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਅੱਡਾ ਪੁਰਾਣਾ ਸ਼ਾਲਾਂ ਤੋਂ ਗੁਲਸ਼ਨ ਗਿੱਲ ਪੁੱਤਰ ਇਮੈਨੁਅਲ ਗਿੱਲ ਵਾਸੀ ਬਟਾਲਾ ਜੋਕਿ ਬੱਸ ਦੀ ਉਡੀਕ ਕਰ ਰਿਹਾ ਸੀ ਨੂੰ ਉਸ ਪਾਸ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਹੋਣ ਤੇ ਕਾਬੂ ਕਰਕੇ ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾਂ ਸੁਚਿਤ ਕੀਤਾ ਜਿਸ ਤੇ ਸਹਾਇਕ ਸਬ ਇੰਸਪੈਕਟਰ ਬਲਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਕਾਬੂ ਕੀਤੇ ਗੁਲਸ਼ਨ ਗਿੱਲ ਦੀ ਤਲਾਸ਼ੀ ਕੀਤੀ ਤਾਂ ਉਸ ਪਾਸੋ ਬਰਾਮਦ ਮੋਮੀ ਲਿਫਾਫੇ ਵਿੱਚੋਂ 220 ਨਸ਼ੇ ਵਾਲ਼ੀਆਂ ਗੋਲ਼ੀਆਂ ਬਰਾਮਦ ਹੋਈਆ ।
                    ਸਹਾਇਕ ਸਬ ਇੰਸਪੈਕਟਰ ਰਵਿੰਦਰ ਕੁਮਾਰ ਪੁਲਿਸ ਸਟੇਸ਼ਨ ਕਲਾਨੋਰ ਨੇ ਦਸਿਆਂ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਟੀ ਪੁਆਇੰਟ ਅੋਜਲਾ ਮੋਜੂਦ ਸੀ ਤਾਂ ਪਿੰਡ ਸਾਈਡ ਤੋਂ ਇਕ ਨੋਜਵਾਨ ਆਉਂਦਾਂ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਤੇ ਆਪਣੇ ਪਜਾਮੇ ਦੀ ਜੇਬ ਵਿੱਚੋਂ ਕੱਢਕੇ ਮੋਮੀ ਲਿਫ਼ਾਫ਼ਾ ਸੁੱਟਣ ਲੱਗਾ ਇਸ ਵਿੱਚ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਪੈਣ ਤੇ ਉਸ ਨੂੰ ਕਾਬੂ ਕਰਕੇ ਪੁਲਿਸ ਸਟੇਸ਼ਨ ਕਲਾਨੋਰ ਸੁਚਿਤ ਕੀਤਾ ਜਿਸ ਤੇ ਸਹਾਇਕ ਸਬ ਇੰਸਪੈਕਟਰ ਸੁਰਜੀਤ ਰਾਜ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਕਾਬੂ ਕੀਤੇ ਦਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਅੋਜਲਾ ਦੀ ਤਲਾਸ਼ੀ ਕੀਤੀ ਤਾਂ ਉਸ ਪਾਸੋ ਬਰਾਮਦ ਮੋਮੀ ਲਿਫਾਫੇ ਵਿੱਚੋਂ 2 ਗ੍ਰਾਮ 5 ਮਿਲੀ ਗ੍ਰਾਮ ਹੈਰੋਇਨ ਬਰਾਮਦ ਹੋਈ ।

Related posts

Leave a Reply