Latest News :- ਹੈਰੋਇਨ ਸਮੇਤ ਦੋ ਕਾਬੂ

12 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ
> ਗੁਰਦਾਸਪੁਰ 3 ਫ਼ਰਵਰੀ ( ਅਸ਼ਵਨੀ ) :- ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਕਲਾਨੋਰ ਦੀ ਪੁਲਿਸ ਵੱਲੋਂ 12 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
>                  ਸਹਾਇਕ ਸਬ ਇੰਸਪੈਕਟਰ ਕਮਲ ਕਿਸ਼ੋਰ ਸੀ ਆਈ ਏ ਸਟਾਫ਼ ਗੁਰਦਾਸਪੁਰ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗੇਟ ਪਿੰਡ ਖੱਦਰ ਰੋਡ ਰੁਢਿਆਣਾ ਮੋਜੂਦ ਸੀ ਕਿ ਡੇਰਾ ਬਾਬਾ ਨਾਨਕ ਸਾਈਡ ਤੋਂ ਇਕ ਮੋਟਰ ਸਾਈਕਲ ਨੰਬਰ ਪੀ ਬੀ 06 ਯੂ 1921 ਸੁੱਚਾ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਉਗਰੇਵਾਕ ਅਤੇ ਜਸਵਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਨੰਗਲ ਤੇ ਸਵਾਰ ਹੋ ਕੇ ਆਏ ਤੇ ਪੁਲਿਸ ਪਾਰਟੀ ਨੂੰ ਵੇਖ ਕੇ ਪਿੱਛੇ ਮੁੜਣ ਲੱਗੇ ਇਹਨਾਂ ਪਾਸ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਹੋਣ ਤੇ ਕਾਬੂ ਕਰਕੇ ਪੁਲਿਸ ਸਟੇਸ਼ਨ ਕਲਾਨੋਰ  ਸੁਚਿਤ ਕੀਤਾ ਜਿਸ ਤੇ ਸਹਾਇਕ ਸਬ ਇੰਸਪੈਕਟਰ ਹਰਮਿੰਦਰ  ਸਿੰਘ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਕਾਬੂ ਕੀਤੇ ਦੋਵਾ ਵਿਅਕਤੀ ਦੀ ਤਲਾਸ਼ੀ ਕੀਤੀ ਤਾ ਮੋਟਰ ਸਾਈਕਲ ਦੇ ਟੂਲ ਬਾਕਸ ਵਿੱਚੋਂ 12 ਗ੍ਰਾਮ ਹੈਰੋਇਨ ਬਰਾਮਦ ਬਰਾਮਦ ਹੋਈ ।

Related posts

Leave a Reply