Latest News :- ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਜਿਲਾ ਗੁਰਦਾਸਪੁਰ ਵਲੋਂ ਸੰਯੁਕਤ ਕਿਸਾਨ ਮੋਰਚੇ ਵਲੋਂ 6 ਫਰਵਰੀ ਦੇ ਦੇਸ਼ ਵਿਆਪੀ ਚੱਕਾ ਜਾਮ ਦੇ ਪਰੋਗਰਾਮ ਵਿੱਚ ਸ਼ਾਮਿਲ ਹੋਣ ਦਾ ਐਲਾਨ

ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਜਿਲਾ ਗੁਰਦਾਸਪੁਰ ਵਲੋਂ ਸੰਯੁਕਤ ਕਿਸਾਨ ਮੋਰਚੇ ਵਲੋਂ 6 ਫਰਵਰੀ ਦੇ ਦੇਸ਼ ਵਿਆਪੀ ਚੱਕਾ ਜਾਮ ਦੇ ਪਰੋਗਰਾਮ ਵਿੱਚ ਸ਼ਾਮਿਲ ਹੋਣ ਦਾ ਐਲਾਨ
ਗੁਰਦਾਸਪੁਰ 4 ਫ਼ਰਵਰੀ ( ਅਸ਼ਵਨੀ ) :- ਪੰਜਾਬ ਤੇ ਯੂਟੀ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ਤੇ ਜਿਲਾ ਗੁਰਦਾਸਪੁਰ ਵਲੋਂ ਸੰਯੁਕਤ ਕਿਸਾਨ ਮੋਰਚੇ ਵਲੋਂ 6 ਫਰਵਰੀ ਦੇ ਦੇਸ਼ ਵਿਆਪੀ ਚੱਕਾ ਜਾਮ ਦੇ ਪਰੋਗਰਾਮ ਵਿੱਚ ਸ਼ਾਮਿਲ ਹੋ ਕੇ ਸਮਰਥਨ ਦਿੱਤਾ ਜਾਵੇਗਾ। ਅੱਜ ਮੋਰਚੇ ਦੀ ਮੀਟਿੰਗ ਹਰਜਿੰਦਰ ਸਿੰਘ ਵਡਾਲਾ ਬਾਂਗਰ, ਚਰਨਦਾਸ, ਸੋਮ ਸਿੰਘ, ਅਮਰਜੀਤ ਸ਼ਾਸਤਰੀ ਅਗਵਾਈ ਵਿੱਚ ਹੋਈ। ਮੀਟਿੰਗ ਸੰਬੰਧੀ ਅਮਰਜੀਤ ਸ਼ਾਸਤਰੀ ਨੇ ਦੱਸਿਆ ਕਿ ਕਿਸਾਨਾਂ ਵਲੋਂ ਕੀਤੇ ਜਾ ਰਹੇ ਅੰਦੋਲਨ ਦਾ ਮੁਲਾਜਮ ਮੋਰਚਾ ਡੱਟਵਾਂ ਸਮਰਥਨ ਕਰਦਾ ਹੈ ਅਤੇ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਦੀ ਸਖਤ ਨਿਖੇਧੀ ਕਰਦਾ ਹੈ। ਇਸ ਲਈ 6 ਫਰਵਰੀ ਦੇ ਦੇਸ਼ ਵਿਆਪੀ ਚੱਕਾ ਜਾਮ ਵਿੱਚ ਵੱਡੀ ਸੰਖਿਆ ਵਿੱਚ ਸਾਮਲ ਹੋ ਕੇ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਜਾਵੇ ਗਾ। ।ਇਸ ਦੇ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਜਿਵੇਂ ਪੇ ਕਮਿਸ਼ਨ ਦੀ ਰਿਪੋਰਟ ਜਾਰੀ ਕਰਨਾ, ਡੀ ਏ ਦੀਆਂ ਕਿਸਤਾਂ ਜਾਰੀ ਕਰਾਉਣਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਾਉਣਾ ,ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ,ਆਦਿ ਮੰਗਾਂ ਲਈ 21 ਫਰਵਰੀ ਨੂੰ ਪਟਿਆਲਾ ਵਿਖੇ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਗੁਰਦਾਸਪੁਰ ਤੋਂ ਵੱਡੀ ਸੰਖਿਆ ਵਿੱਚ ਮੁਲਾਜ਼ਮ ਸਾਮਲ ਹੋਣ ਗੇ। ।ਇਸ ਮੌਕੇ ਡਾ ਸਤਿੰਦਰ ਸਿੰਘ, ਉਪਕਾਰ ਸਿੰਘ ਵਡਾਲਾ ਬਾਂਗਰ, ਅਮਰਜੀਤ ਕੋਠੇ, ਬਲਵਿੰਦਰ ਕੌਰ, ਨਿਰਮਲ ਸਿੰਘ,ਪਿੰ ਅਮਰਜੀਤ ਸਿੰਘ ਮਨੀ, ਅਨੇਕ ਚੰਦ, ਬਲਵਿੰਦਰ ਕੌਰ ਅਲੀ ਸ਼ੇਰ, ਹਰਦੇਵ ਸਿੰਘ, ਰਜਨੀ, ਆਦਿ ਹਾਜ਼ਰ ਸਨ

Related posts

Leave a Reply