Latest News :- ਚੋਣ ਅਫਸਰ ਪੰਜਾਬ ਵਲੋਂ ਵੋਟਿੰਗ ਮਸ਼ੀਨਾਂ ਦੀ ਚੱਲ ਰਹੀ ਫਿਜ਼ੀਕਲ ਵੈਰੀਫਿਕੇਸ਼ਨ ਦੇ ਕੰਮ ਦੀ ਕੀਤੀ ਅਚਨਚੇਤ ਚੈਕਿੰਗ

ਚੋਣ ਅਫਸਰ ਪੰਜਾਬ ਵਲੋਂ ਵੋਟਿੰਗ ਮਸ਼ੀਨਾਂ ਦੀ ਚੱਲ ਰਹੀ ਫਿਜ਼ੀਕਲ ਵੈਰੀਫਿਕੇਸ਼ਨ ਦੇ ਕੰਮ ਦੀ ਕੀਤੀ ਅਚਨਚੇਤ ਚੈਕਿੰਗ
ਗੁਰਦਾਸਪੁਰ, 8 ਫਰਵਰੀ (ਅਸ਼ਵਨੀ) :- ਮੁੱਖ ਚੋਣ ਅਫਸਰ ਪੰਜਾਬ ਦੇ ਆਦੇਸ਼ਾਂ ’ਤੇ ਚੋਣ ਅਫਸਰ ਪੰਜਾਬ ਹਰੀਸ਼ ਕੁਮਾਰ ਵਲੋਂ ਗੁਰਦਾਸਪੁਰ ਦੇ ਜਿਲਾ ਪ੍ਰਬੰਧਕੀ ਕੈਪਲੈਕਸ ਵਿਖੇ ਵੇਅਰ ਹਾਊਸ ਦੇ ਹਾਲ ਵਿਚ ਰੱਖੀਆਂ ਵੋਟਿੰਗ ਮਸ਼ੀਨਾਂ ਦੀ ਚੱਲ ਰਹੀ ਫਿਜ਼ੀਕਲ ਵੈਰੀਫਿਕੇਸ਼ਨ ਦੇ ਕੰਮ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ), ਰਜਿੰਦਰ ਸਿੰਘ ਚੋਣ ਤਹਿਸਲੀਦਾਰ ਅਤੇ ਮਨਜਿੰਦਰ ਸਿੰਘ ਚੋਣ ਕਾਨੂੰਗੋ ਗੁਰਦਾਸਪੁਰ ਵੀ ਮੋਜੂਦ ਸਨ।

ਚੋਣ ਅਫਸਰ ਹਰੀਸ ਕੁਮਾਰ ਨੇ ਚੈਕਿੰਗ ਦੌਰਾਨ ਫਿਜੀਕਲ ਵੈਰੀਫਿਕੇਸ਼ਨ ਦੇ ਚੱਲ ਰਹੇ ਕੰਮ ਤੇ ਤਸੱਲੀ ਪ੍ਰਗਟਾਈ। ਉਨਾਂ ਦੱਸਿਆ ਕਿ ਮੁੱਖ ਚੋਣ ਅਫਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰਾਜ ਭਰ ਅੰਦਰ ਵੋਟਿੰਗ ਮਸ਼ੀਨਾਂ ਦੀ ਤੱਲ ਰਹੀ ਫਿਜ਼ੀਕਲ ਵੈਰੀਫਿਕੇਸ਼ਨ ਦੇ ਕੰਮ ਦੀ ਚੈਕਿੰਗ ਕੀਤੀ ਜਾ ਰਹੀ ਹੈ।

Related posts

Leave a Reply