ਕਾਮਰੇਡ ਬਲਵਿੰਦਰ ਸਿੰਘ ਦੀ ਹੱਤਿਆ ਨੇ ਸਿੱਧ ਕਰ ਦਿੱਤਾ ਕਿ ਪੰਜਾਬ ਅੰਦਰ ਅੱਤਵਾਦ ਆਪਣੇ ਪੈਰ ਪਸਾਰ ਚੁੱਕਾ : ਸ਼ਿਵ ਸੈਨਾ ਬਾਲ ਠਾਕਰੇ

ਬਟਾਲਾ (ਸੰਜੀਵ ਨਈਅਰ /ਅਵਿਨਾਸ਼ ਸ਼ਰਮਾ ) : ਤਰਨਤਾਰਨ ਦੇ ਭਿੱਖੀਵਿੰਡ ਵਿਖੇ ਕਾਮਰੇਡ ਬਲਵਿੰਦਰ ਸਿੰਘ ਦੀ ਹੱਤਿਆ ਖਾਲਿਸਤਾਨ ਦੇ ਅੱਤਵਾਦੀਆਂ ਵੱਲੋਂ ਕੀਤੀ ਇਕ ਘਨੋਣੀ ਵਾਰਦਾਤ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਪ੍ਰਧਾਨ ਯੋਗਰਾਜ ਸ਼ਰਮਾ ਅਤੇ ਪੰਜਾਬ ਉਪ ਪ੍ਰਧਾਨ ਰਮੇਸ਼ ਨਈਅਰ ਨੇ  ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਬਾਲ ਠਾਕਰੇ ਇਸ ਹੱਤਿਆ ਕਾਂਡ ਦੀ ਕੜੀ ਨਿੰਦਿਆਂ ਕਰਦੀ ਹੈ।

ਉਨ੍ਹਾਂ ਕਿਹਾ ਕਿ ਜਿਸ ਕਾਮਰੇਡ ਬਲਵਿੰਦਰ ਸਿੰਘ ਭਿੱਖੀਵਿੰਡ ਦੇ ਪਰਿਵਾਰ ਨੇ ਪੰਜਾਬ ਵਿਚ ਕਾਲੇ ਦੌਰ ਦੌਰਾਨ ਖਾਲਿਸਤਾਨੀ ਅੱਤਵਾਦੀਆਂ ਨਾਲ ਡੱਟ ਕੇ ਮੁਕਾਬਲਾ ਕੀਤਾ ਅਤੇ 18 ਹਮਲੇ ਆਪਣੇ ਪਰਿਵਾਰ ਤੇ ਝੱਲੇ । ਉਨ੍ਹਾਂ ਕਿਹਾ ਕਿ ਕਾਮਰੇਡ ਦੀ ਹੱਤਿਆ ਨੇ ਇਹ ਗੱਲ ਸਾਬਤ ਕਰ ਦਿੱਤੀ ਹੈ ਕਿ ਪੰਜਾਬ ਅੰਦਰ ਅੱਤਵਾਦ ਆਪਣੇ ਪੈਰ ਪਸਾਰ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਪਰਿਵਾਰ ਦੀ ਸੁਰੱਖਿਆ ਡੀ ਜੀ ਪੀ ਪੰਜਾਬ ਵੱਲੋਂ 22 ਮਾਰਚ ਨੂੰ ਕਰੋਨਾ ਮਹਾਂਮਾਰੀ ਦੇ ਨਾ ਤੇ ਵਾਪਸ ਲੈ ਲਈ ਗਈ ਸੀ।

ਉਨ੍ਹਾਂ ਕਿਹਾ ਕਿ ਕਿ ਕਾਮਰੇਡ ਦੇ ਪਰਿਵਾਰ ਵੱਲੋਂ ਲਗਾਤਾਰ ਸੁਰੱਖਿਆ ਵਾਪਸ ਲਏ ਜਾਣ ਦਾ ਵਿਰੋਧ ਕੀਤਾ ਗਿਆ ਅਤੇ ਪੰਜਾਬ ਸਰਕਾਰ ਤੋਂ ਕਈ ਵਾਰ ਸੁਰੱਖਿਆ ਬਹਾਲ ਕਰਨ ਦੀ ਮੰਗ ਕੀਤੀ ਗਈ ਪਰ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਇਸ ਜਾਇਜ ਮੰਗ ਵੱਲ ਕੋਈ ਧਿਆਨ ਨਹੀਂ ਦਿੱਤਾ,ਜਿਸ ਦ ਨਤੀਜਾ ਕਾਮਰੇਡ ਬਲਵਿੰਦਰ ਸਿੰਘ ਨੂੰ ਆਪਣੀ ਜਾਨ ਗਵਾਉਣੀ ਪਈ।

ਪੰਜਾਬ ਪ੍ਰਧਾਨ ਯੋਗਰਾਜ ਸ਼ਰਮਾ ਪੰਜਾਬ ਵਿਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਬਲਕਿ ਜੰਗਲਰਾਜ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਥੇ ਰੋਜ਼ਾਨਾ ਲੁੱਟਾਂ-ਖੋਹਾਂ ਅਤੇ ਕਤਲ ਦੀਆਂ ਵਾਰਦਾਤਾਂ ਹੋ ਰਹੀਆਂ ਹਨ ਅਤੇ ਲੋਕ ਦਹਿਸ਼ਤ ਦੀ ਜ਼ਿੰਦਗੀ ਜੀ ਰਹੇ ਹਨ। ਉਨ੍ਹਾਂ ਨਾਲ ਹੀ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਹਿੰਦੂ ਸੰਗਠਨਾਂ ਦੇ ਨੇਤਾਵਾਂ ਦੀਆਂ ਸੁਰੱਖਿਆਵਾਂ ਵਾਪਸ  ਦੀ ਸੁਪਾਰੀ ਲੈ ਲਈ ਹੈ।

Related posts

Leave a Reply