ਵੱਡੀ ਖ਼ਬਰ : ਪੰਜਾਬ ਦੇ ਭਲੇ ਲਈ, ਸਾਰੇ ਵਿਭਾਗਾਂ ਨੂੰ ਆਪਣੇ-ਆਪਣੇ ਵਿਭਾਗਾਂ ਵਿਚ ਤਾਇਨਾਤ ਅਧਿਕਾਰੀਆਂ ਨੂੰ ਕੋਰੋਨਾ ਟੈਸਟ ਲਈ ਹਸਪਤਾਲ ਭੇਜਣ ਦੀ ਹਦਾਇਤ, ਨਿਰਦੇਸ਼ ਜਾਰੀ

ਚੰਡੀਗੜ੍ਹ : ਪੰਜਾਬ ਵਿਚ ਕੋਰੋਨਾ ਲਗਾਤਾਰ ਤਬਾਹੀ ਮਚਾ ਰਹੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਹਰ ਦਿਨ ਵੱਧ ਰਹੀ ਹੈ। ਸਥਿਤੀ ਇਹ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੂਰੇ ਰਾਜ ਵਿੱਚ ਪਾਬੰਦੀਆਂ ਥੋਪਣ ਲਈ ਨਿਰਦੇਸ਼ ਜਾਰੀ ਕਰਨਾ ਪਿਆ ਸੀ।

ਮੁੱਖ ਮੰਤਰੀ ਦੀ ਤਰਫੋਂ ਉਨ੍ਹਾਂ ਦੇ ਸੋਸ਼ਲ ਮੀਡੀਆ ਲਾਈਵ ਪ੍ਰੋਗਰਾਮ ਵਿਚ ਲੋਕਾਂ ਨੂੰ ਵਾਰ ਵਾਰ ਲੱਛਣਾਂ ਦੀ ਜਾਂਚ ਕਰਨ ਦੀ ਅਪੀਲ ਕੀਤੀ ਗਈ, ਜਿਸ ਨੂੰ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਤਾਇਨਾਤ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਬਹੁਤ ਗੰਭੀਰਤਾ ਨਾਲ ਲਿਆ ਹੈ।

ਸ਼ਾਇਦ ਇਹੀ ਕਾਰਨ ਹੈ ਕਿ ਸਾਰੇ ਵਿਭਾਗਾਂ ਨੂੰ ਆਪਣੇ-ਆਪਣੇ ਵਿਭਾਗਾਂ ਵਿਚ ਤਾਇਨਾਤ ਅਧਿਕਾਰੀਆਂ ਨੂੰ ਟੈਸਟ ਲਈ ਹਸਪਤਾਲ ਭੇਜਣ ਦੀ ਹਦਾਇਤ ਕੀਤੀ ਗਈ ਹੈ। ਕਰਮਚਾਰੀਆਂ ਦਾ ਕਹਿਣਾ ਹੈ ਕਿ ਅਜਿਹਾ ਨਿਰਦੇਸ਼ ਬੇਤੁਕਾ ਹੈ ਅਤੇ ਲੱਗਦਾ ਹੈ ਕਿ ਸਿਰਫ ਗਿਣਤੀ ਵਧਾਉਣ ਦੇ ਸੰਦਰਭ ਵਿਚ ਜਾਰੀ ਕੀਤਾ ਗਿਆ ਹੈ।

Related posts

Leave a Reply