(ਕਲਾਨੋਰ ਵਿਖੇ ਕੋਰੋਨਾ ਟੈਸਟਿੰਗ ਲਈ ਜਾਗਰੂਕ ਕਰਦੇ ਹੋਏ ਡਾ. ਲਖਵਿੰਦਰ ਸਿੰਘ ਅਠਵਾਲ)
ਗੁਰਦਾਸਪੁਰ,6 ਅਕਤੂਬਰ (ਅਸ਼ਵਨੀ) : ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਜ਼ਿਲੇ ਭਰ ਅੰਦਰ ਕੋਰੋਨਾ ਟੈਸਟਿੰਗ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ,ਜਿਸ ਦੇ ਚੱਲਦਿਆਂ ਡਾ. ਲਖਵਿੰਦਰ ਸਿੰਘ ਅਠਵਾਲ ਐਸ.ਐਮ.ਓ ਕਲਾਨੋਰ ਦੀ ਅਗਵਾਈ ਹੇਠ ਸਿਹਤ ਟੀਮ ਵਲੋ ਕਲਾਨੋਰ ਇਲਾਕੇ ਦੇ ਆਸ ਪਾਸ ਦੇ ਡੇਰਿਆਂ ਤੇ ਜਾ ਕੇ ਕੋਰੋਨਾ ਟੈਸਟਿੰਗ ਕਰਵਾਉਣ ਲਈ ਜਾਗਰੂਕ ਕੀਤਾ ਗਿਆ।
ਇਸ ਮੌਕੇ ਡਾ.ਅਠਵਾਲ ਨੇ ਅੱਗੇ ਦੱਸਿਆ ਕਿ ਜੇਕਰ ਲੋਕਾਂ ਵੱਲੋਂ ਕੋਰੋਨਾ ਦੇ ਸ਼ੁਰੂਆਤੀ ਲੱਛਣਾਂ ਜਿਨਾਂ ਵਿੱਚ ਹਲਕਾ ਗਲਾ ਖਰਾਬ ਹੋਣਾ, ਬੁਖਾਰ, ਖਾਂਸੀ,ਸਰੀਰਕ ਦਰਦ ਅਤੇ ਸਾਧਾਰਨ ਕਮਜੋਰੀ ਮਹਿਸੂਸ ਹੋਣਾ ਆਦਿ ਸ਼ਾਮਿਲ ਹਨ ਤਾਂ ਉਸ ਮੌਕੇ ਹੀ ਕੋਰੋਨਾ ਦੀ ਜਾਂਚ ਕਰਵਾਈ ਜਾਵੇ ਤਾਂ ਇਸ ਨਾਲ ਨਾ ਕੇਵਲ ਕੋਰੋਨਾ ਦੇ ਫੈਲਾਅ ਨੂੰ ਘੱਟ ਕੀਤਾ ਜਾ ਸਕਦਾ ਹੈ ਸਗੋਂ ਸਮੇ ਸਿਰ ਢੁੱਕਵੀਂ ਡਾਕਟਰੀ ਸਹਾਇਤਾ ਮਿਲਣ ਨਾਲ ਮੋਤ ਦਰ ਨੂੰ ਵੀ ਘੱਟ ਕੀਤਾ ਜਾ ਸਕਦਾ ਹੈ।
ਉਨਾਂ ਅੱਗੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪਿੰਡ, ਕਸਬਿਆਂ, ਡੇਰਿਆਂ ਤੇ ਭੱਠਿਆਂ ਆਦਿ ਤੇ ਕੋਰੋਨਾ ਟੈਸਟਿੰਗ ਲਗਾਤਾਰ ਕੀਤੀ ਜਾ ਰਹੀ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ।ਉਨਾਂ ਦੱਸਿਆ ਕਿ ਲੋਕਾਂ ਵਲੋਂ ਕੋਰਨਾ ਟੈਸਟਿੰਗ ਕਰਵਾਉਣ ਵਿਚ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਅਤੇ ਲੋਕ ਕੋਰੋਨਾ ਟੈਸਟ ਕਰਵਾ ਰਹੇ ਹਨ।
ਡਾ. ਅਠਵਾਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਦੇ ਸ਼ਰੂਆਤੀ ਲੱਛਣ ਹੋਣ ਤਾਂ ਨਜਦੀਕੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ ਜਿੱਥੇ ਕੋਰੋਨਾ ਰੋਗ ਟੈਸਟ(ਆਰ.ਟੀ.ਅਸੀ.ਪੀ.ਆਰ ਅਤੇ ਰੈਪਿਡ ਐਂਟੀਜਨ ਟੈਸਟ) ਮੁਫਤ ਕੀਤੇ ਜਾਂਦੇ ਹਨ ਅਤੇ ਸਰਕਾਰ ਵੱਲੋਂ ਪ੍ਰਾਪਤ ਗਾਈਡ ਲਾਈਨਜ਼ ਅਨੁਸਾਰ ਟਰੂਨੈਟ ਟੈਸਟ ਵੀ ਉਪਲੱਬਧ ਹੈ।ਜੇਕਰ ਕਿਸੇ ਵਿਅਕਤੀ ਦੀ ਰਿਪੋਰਟ ਪੋਜ਼ਟਿਵ ਆਉਂਦੀ ਹੈ ਥਾਂ ਉਹ ਘਰ ਏਕਾਂਤਵਾਸ ਹੋ ਸਕਦਾ ਹੈ।ਟੈਸਟ ਪਾਜ਼ਟਿਵ ਹੋਣ ਤੇ ਸਮੁੱਚਾ ਇਲਾਜ਼ ਮੁਫਤ ਮੁਹੱਈਆ ਕਰਵਾਇਆ ਜਾਂਦਾ ਹੈ।ਉਹਨਾਂ ਕਿਹਾ ਕਿ ਲੋਕ ਕਿਸੇ ਕਿਸਮ ਦੀ ਘਬਰਾਹਟ ਵਿੱਚ ਨਾ ਆਉਣ ਅਤੇ ਅਫਵਾਹਾਂ ਤੋਂ ਸੁਚੇਤ ਰਹਿਣ।
- ਅੰਮ੍ਰਿਤਸਰ ਵਿੱਚ ਕੋਈ ਗ੍ਰਨੇਡ ਧਮਾਕਾ ਨਹੀਂ ਹੋਇਆ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਅਫਵਾਹਾਂ ਨਾ ਫੈਲਾਉਣ ਦੀ ਚੇਤਾਵਨੀ
- ਡੋਨਾਲਡ ਟਰੰਪ ਵੱਲੋਂ ਕੈਨੇਡਾ ‘ਤੇ ਲਗਾਏ ਟੈਰਿਫ ਤੋਂ ਬਾਦ ਟਰੂਡੋ ਨੇ ਕੀਤਾ ਇਹ ਐਲਾਨ, ਮੈਕਸੀਕੋ ਨੇ ਵੀ ਦਿੱਤੀ ਪ੍ਰਤੀਕਿਰਿਆ
- ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਦੁਆਰਾ ‘EAGLE GROUP’ ਦਾ ਗਠਨ ਇੱਕ ਸਰਗਰਮ ਕਦਮ, ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
- ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ
- ਅੰਮ੍ਰਿਤਸਰ ਵਿੱਚ ਕੋਈ ਗ੍ਰਨੇਡ ਧਮਾਕਾ ਨਹੀਂ ਹੋਇਆ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਅਫਵਾਹਾਂ ਨਾ ਫੈਲਾਉਣ ਦੀ ਚੇਤਾਵਨੀ
- ਡੋਨਾਲਡ ਟਰੰਪ ਵੱਲੋਂ ਕੈਨੇਡਾ ‘ਤੇ ਲਗਾਏ ਟੈਰਿਫ ਤੋਂ ਬਾਦ ਟਰੂਡੋ ਨੇ ਕੀਤਾ ਇਹ ਐਲਾਨ, ਮੈਕਸੀਕੋ ਨੇ ਵੀ ਦਿੱਤੀ ਪ੍ਰਤੀਕਿਰਿਆ
- ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਦੁਆਰਾ ‘EAGLE GROUP’ ਦਾ ਗਠਨ ਇੱਕ ਸਰਗਰਮ ਕਦਮ, ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
EDITOR
CANADIAN DOABA TIMES
Email: editor@doabatimes.com
Mob:. 98146-40032 whtsapp