ਚੀਰਾ ਰਹਿਤ ਨਸਬੰਦੀ ਸਬੰਧੀ ਸਬ ਸੈਂਟਰ ਮੱਕੋਵਾਲ ‘ਚ ਲਗਾਇਆ ਜਾਗਰੂਕਤਾ ਕੈਂਪ

(ਕੈਂਪ ਦੌਰਾਨ ਲੋਕਾਂ ਨੂੰ ਜਾਗਰੁਕ ਕਰਤੇ ਸਿਹਤ ਕਰਮਚਾਰੀ ਰਾਜੀਵ ਰੋਮੀ ਅਤੇ ਹੋਰ)

ਗੜ੍ਹਦੀਵਾਲਾ, 25 ਨਵੰਬਰ (ਚੌਧਰੀ) : ਸਿਵਲ ਸਰਜਨ ਹੁਸ਼ਿਆਰਪੁਰ ਡਾ.ਜਸਵੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ: ਐੱਸਪੀ ਸਿੰਘ ਐੱਸ.ਐੱਮ.ਓ, ਪੀ.ਐੱਚ.ਸੀ ਮੰਡ ਭੰਡੇਰ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਮੱਕੋਵਾਲ ਵਿਖੇ ਚੀਰਾ ਰਹਿਤ ਨਸਬੰਦੀ ਜਾਗਰੂਕਤਾ ਕੈਂਪ ਲਗਾਇਆ ਗਿਆ।ਕੈਂਪ ਦੌਰਾਨ ਆਏ ਹੋਏ ਲੋਕਾਂ ਨੂੰ ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਪਰਿਵਾਰ ਨਿਯੋਜਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ।ਚੀਰਾ ਰਹਿਤ ਨਸਬੰਦੀ ਪੰਦਰਵਾੜੇ ਬਾਰੇ ਦੱਸਿਆ ਕਿ ਇਹ ਪੰਦਰਵਾੜਾ 21 ਨਵੰਬਰ ਤੋਂ 04 ਦਸੰਬਰ ਤੱਕ ਮਨਾਇਆ ਜਾ ਰਿਹਾ ਹੈ। ਚੀਰਾ ਰਹਿਤ ਨਸਬੰਦੀ ਮਰਦਾਂ ਲਈ ਪਰਿਵਾਰ ਭਲਾਈ ਦਾ ਸੌਖਾ ਤਰੀਕਾ ਹੈ।ਇਸ ਦੌਰਾਨ ਕੋਈ ਵੀ ਚੀਰ ਫਾੜ ਜਾਂ ਟਾਂਕਾ ਨਹੀਂ ਲਗਾਇਆ ਜਾਂਦਾ। ਸਰੀਰ ਵਿੱਚ ਕੋਈ ਵੀ ਕਮਜ਼ੋਰੀ ਮਹਿਸੂਸ ਨਹੀਂ ਹੁੰਦੀ। ਆਪ੍ਰੇਸ਼ਨ ਕਰਵਾਉਣ ਵਾਲੇ ਵਿਅਕਤੀ ਨੂੰ ਸਰਕਾਰ ਵੱਲੋਂ ਗਿਆਰਾਂ ਸੌ ਰੁਪਏ ਦਿੱਤੇ ਜਾਂਦੇ ਹਨ। ਇਸ ਮੌਕੇ ਕਮਲੇਸ਼ ਦੇਵੀ ਏ.ਐਨ.ਐਮ,ਅਨੀਤਾ ਦੇਵੀ ਆਸ਼ਾ ਵਰਕਰ,ਕ੍ਰਿਸ਼ਨਾ ਦੇਵੀ ਆਸ਼ਾ ਵਰਕਰ ਅਤੇ ਹੋਰ ਪਿੰਡ ਵਾਸੀ ਮੌਜੂਦ ਸਨ ।

Related posts

Leave a Reply