ਬਾਬਾ ਦੀਪ ਸਿੰਘ ਸੇਵਾ ਦਲ ਵਲੋਂ 58 ਵੇਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਦੌਰਾਨ 350 ਜ਼ਰੂਰਤਮੰਦਾਂ ਨੂੰ ਵੰਡਿਆ ਰਾਸ਼ਣ

(ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਦੌਰਾਨ ਜ਼ਰੂਰਤਮੰਦਾਂ ਨੂੰ ਰਾਸ਼ਨ ਵੰਡਦੇ ਹੋਏ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਅਤੇ ਹੋਰ)

ਗੜ੍ਹਦੀਵਾਲਾ 10 ਅਗਸਤ(ਚੌਧਰੀ / ਯੋਗੇਸ਼ ਗੁਪਤਾ) :ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਵੱਲੋਂ 58 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਸੁਸਾਇਟੀ ਦੇ ਦਫ਼ਤਰ ਗੜ੍ਹਦੀਵਾਲਾ ਵਿਖੇ ਕਰਵਾਇਆ ਗਿਆ।ਇਸ ਰਾਸ਼ਨ ਵੰਡ ਸਮਾਰੋਹ ਵਿਚ ਸੋਸਾਇਟੀ ਵਲੋਂ ਤਕਰੀਬਨ 350 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਅੱਜ ਦੇ ਸਮਾਗਮ ਦੌਰਾਨ 90 ਦੇ ਕਰੀਬ ਗਰੀਬ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ ਹੈ। ਇਸ ਰਾਸ਼ਨ ਵੰਡ ਸਮਾਰੋਹ ਵਿੱਚ ਲੋਕਲ ਡਿਸਟੈਂਸ ਦਾ ਪੂਰਾ ਧਿਆਨ ਰੱਖਿਆ ਗਿਆ।

ਸੁਸਾਇਟੀ ਦੇ ਮੁੱਖ ਸੇਵਾਦਾਰ ਨੇ ਮਨਜੋਤ ਸਿੰਘ ਤਲਵੰਡੀ ਨੇ ਸਾਰਿਆਂ ਨੂੰ  ਬਿਨਾਂ ਕੰਮ ਆਪਣੇ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਜੇ ਕੋਈ ਬਹੁਤ ਜ਼ਰੂਰੀ ਕੰਮ ਹੈ ਤਾਂ ਹੀ ਘਰੋਂ ਬਾਹਰ ਨਿਕਲੋ ,ਮਾਸਕ ਜਰੂਰੀ ਪਾ ਕੇ ਅਤੇ ਇੱਕ-ਦੂਜੇ ਤੋਂ ਦੂਰੀ ਬਣਾ ਕੇ ਰੱਖੋ ।ਉਨਾਂ ਕਿਹਾ ਕਿ ਗੁਰਿੰਦਰ ਸਿੰਘ ਮੈਲਬੋਰਨ ,ਹਰਜੀਤ ਸਿੰਘ ਕਨੇਡਾ, ਰਾਜ ਸਿੰਘ ਸਾਬੀ ਪੰਡੋਰੀ ਨਿਊਜ਼ੀਲੈਂਡ, ਜਗਜੀਤ ਸਿੰਘ ਅਮਰੀਕਾ, ਇਸ ਰਾਸ਼ਣ ਵੰਡ ਸਮਾਰੋਹ ਵਿਚ ਵਿਸ਼ੇਸ਼ ਯੋਗਦਾਨ ਪਾਉਂਦੇ ਹਨ।ਇਸ ਮੌਕੇ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ,ਕੈਸ਼ੀਅਰ ਪਰਸ਼ੋਤਮ ਸਿੰਘ,ਬਲਜੀਤ ਸਿੰਘ,ਜਸਪਾਲ ਸਿੰਘ, ਨੀਰਜ ਪਾਲ, ਮਨਿੰਦਰ ਸਿੰਘ,ਜਗਦੀਪ ਸਿੰਘ,ਹਰਪ੍ਰੀਤ ਸਿੰਘ,ਨੀਰਜ ਸਿੰਘ,ਗੁਰਵਿੰਦਰ ਸਿੰਘ,ਮਨਿੰਦਰ ਸਿੰਘ,ਐਪਲ ਪ੍ਰੀਤ ਸਿੰਘ, ਜਗਦੀਪ ਸਿੰਘ, ਪ੍ਰਭਜੋਤ ਸਿੰਘ, ਬਲਜੀਤ ਆਦਿ ਹਾਜ਼ਰ ਸਨ।

Related posts

Leave a Reply