ਬਾਬਾ ਦੀਪ ਸਿੰਘ ਸੇਵਾ ਦਲ ਵਲੋਂ ਵੱਡਾ ਉਪਰਾਲਾ,59 ਵੇਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਦੌਰਾਨ 350 ਜ਼ਰੂਰਤਮੰਦਾਂ ਨੂੰ ਵੰਡਿਆ ਰਾਸ਼ਣ

(ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਦੌਰਾਨ ਜ਼ਰੂਰਤਮੰਦਾਂ ਨੂੰ ਰਾਸ਼ਨ ਵੰਡਦੇ ਹੋਏ ਸੁਸਾਇਟੀ ਦੇ ਸੇਵਾਦਾਰ)

ਗੜ੍ਹਦੀਵਾਲਾ 10 ਅਗਸਤ(ਚੌਧਰੀ / ਪ੍ਰਦੀਪ ਸ਼ਰਮਾ ) : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਵੱਲੋਂ 59 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਸੁਸਾਇਟੀ ਦੇ ਦਫ਼ਤਰ ਗੜ੍ਹਦੀਵਾਲਾ ਵਿਖੇ ਕਰਵਾਇਆ ਗਿਆ।ਇਸ ਰਾਸ਼ਨ ਵੰਡ ਸਮਾਰੋਹ ਵਿਚ ਸੁਸਾਇਟੀ ਵਲੋਂ 350 ਕਰੀਬ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਸੁਸਾਇਟੀ ਮੈਂਬਰਾਂ ਨੇ ਦੱਸਿਆ ਕਿ ਅੱਜ ਦੇ ਸਮਾਗਮ ਦੌਰਾਨ 90 ਦੇ ਕਰੀਬ ਗਰੀਬ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ ਹੈ।ਇਸ ਰਾਸ਼ਨ ਵੰਡ ਸਮਾਰੋਹ ਵਿੱਚ ਲੋਕਲ ਡਿਸਟੈਂਸ ਅਤੇ ਸਰਕਾਰ ਦੀਆਂ ਹਦਾਇਤਾਂ ਦਾ ਪੂਰਾ ਧਿਆਨ ਰੱਖਿਆ ਗਿਆ।ਸੁਸਾਇਟੀ ਦੇ ਸੇਵਾਦਾਰਾਂ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕੰਮ ਆਪਣੇ ਘਰਾਂ ਤੋਂ ਬਾਹਰ ਨਾ ਨਿਕਲਣ । ਉਨਾਂ ਕਿਹਾ ਕਿ ਜੇ ਕੋਈ ਬਹੁਤ ਜ਼ਰੂਰੀ ਕੰਮ ਹੈ ਤਾਂ ਹੀ ਘਰੋਂ ਬਾਹਰ ਨਿਕਲੋ,ਮਾਸਕ ਜਰੂਰ ਪਾਉਣ ਅਤੇ ਇੱਕ-ਦੂਜੇ ਤੋਂ ਦੂਰੀ ਬਣਾ ਕੇ ਰੱਖੋ। ਉਨਾਂ ਕਿਹਾ ਕਿ ਗੁਰਿੰਦਰ ਸਿੰਘ ਮੈਲਬੋਰਨ ,ਹਰਜੀਤ ਸਿੰਘ ਕਨੇਡਾ, ਰਾਜ ਸਿੰਘ ਸਾਬੀ ਪੰਡੋਰੀ ਨਿਊਜ਼ੀਲੈਂਡ, ਜਗਜੀਤ ਸਿੰਘ ਅਮਰੀਕਾ, ਇਸ ਰਾਸ਼ਣ ਵੰਡ ਸਮਾਰੋਹ ਵਿਚ ਵਿਸ਼ੇਸ਼ ਯੋਗਦਾਨ ਪਾਉਂਦੇ ਹਨ ਸਾਰਿਆਂ ਦਾ ਧੰਨਵਾਦ ਕੀਤਾ।ਇਸ ਮੌਕੇ ਤੇ ਸੁਸਾਇਟੀ ਦੇ ਕੈਸ਼ੀਅਰ ਪਰਸ਼ੋਤਮ ਸਿੰਘ, ਜਸਵਿੰਦਰ ਸਿੰਘ,ਬਲਜੀਤ ਸਿੰਘ,  ਐਪਲ ਪ੍ਰੀਤ ਸਿੰਘ, ਮਨਪ੍ਰੀਤ ਸਿੰਘ ਸਮੇਤ ਸੁਸਾਇਟੀ ਦੇ ਹੋਰ ਮੈਂਬਰ ਹਾਜ਼ਰ ਸਨ।

Related posts

Leave a Reply