ਬਾਬਾ ਦੀਪ ਸਿੰਘ ਸੇਵਾ ਦਲ ਵਲੋਂ ਦਿੱਲੀ ਸੰਘਰਸ਼ ‘ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ

ਗੜ੍ਹਦੀਵਾਲਾ 3 ਜਨਵਰੀ(ਚੌਧਰੀ) : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜਦੀਵਾਲਾ ਵੱਲੋਂ ਗੁਰ ਆਸਰਾ ਘਰ ਵਿਖੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ ਅਤੇ ਦਿੱਲੀ ਵਿਖੇ ਕਿਸਾਨ ਸੰਘਰਸ਼ ਅੰਦੋਲਨ ਚੱਲ ਰਿਹਾ ਜਿਸ ਵਿਚ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜਦੀਵਾਲਾ ਵਲੋਂ 20 ਦਿਨ ਤੋਂ ਲੰਗਰ ਦੀ ਸੇਵਾ ਲਗਾਤਾਰ ਜਾਰੀ ਹੈ। ਬਾਬਾ ਦੀਪ ਸਿੰਘ ਸੇਵਾ ਦਲ ਅਤੇ  ਵੈਲਫੇਅਰ ਸੁਸਾਇਟੀ ਵਲੋਂ ਜੋ ਅਨਾਥ ਅਤੇ ਲਾਵਾਰਿਸ ਪ੍ਰਾਣੀਆਂ ਦੀ ਦੇਖਭਾਲ ਕੀਤੀ ਜਾਂਦੀ ਹੈ ਉਨਾਂ ਪ੍ਰਾਣੀਆਂ ਵਲੋਂ ਗੁਰ ਆਸਰਾ ਸੇਵਾ ਘਰ ਵਿਚ ਅਰਦਾਸ ਬੇਨਤੀ ਕੀਤੀ ਹੈ ਕਿ ਜੋ ਕਿਸਾਨ ਪਰਿਵਾਰ ਸਘਰੰਸ਼ ਵਿਚ ਸ਼ਹੀਦ ਹੋਏ ਹਨ।

ਉਨ੍ਹਾਂ ਦੇ ਪਰਿਵਾਰਾਂ ਨੂੰ ਪ੍ਰਮਾਤਮਾ ਚੜ੍ਹਦੀਕਲਾ ਵਿਚ ਰੱਖੇ ਅਤੇ ਉਨ੍ਹਾਂ ਨੂੰ ਸ਼ਰਦਾ ਦੇ ਫੁੱਲ ਭੇਂਟ ਕੀਤੇ ਗਏ ਅਤੇ ਗੁਰੂ ਸਾਹਿਬ ਉਨ੍ਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ। ਸੋਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਸੋਸਾਇਟੀ ਦਿੱਲੀ ਵਿਖੇ ਕਿਸਾਨਾਂ ਨਾਲ 25 ਨਵੰਬਰ ਤੋਂ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ ਅਤੇ ਅੱਗੇ ਵੀ ਖੜੀ ਰਹੇਗੀ। ਇਸ ਮੌਕੇ ਸੋਸਾਇਟੀ ਦੇ ਕੈਸ਼ੀਅਰ ਪ੍ਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ ਤਲਵੰਡੀ ਜੱਟਾਂ, ਨੀਰਜ ਸਿੰਘ, ਸਾਹਿਬ ਸਿੰਘ,ਜਸਵਿੰਦਰ ਸਿੰਘ, ਸਤਨਾਮ ਸਿੰਘ ਕਾਲਕੱਟ ਆਦਿ ਹਾਜਰ ਸਨ। 

Related posts

Leave a Reply