ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਵਲੋਂ 60 ਵੇਂ ਮਹੀਨਾਵਾਰ ਸਮਾਰੋਹ ਦੌਰਾਨ 350 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

(ਲੋੜਵੰਦਾਂ ਨੂੰ ਰਾਸ਼ਨ ਵੰਡਦੇ ਹੋਏ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਅਤੇ ਹੋਰ) 

ਗੜ੍ਹਦੀਵਾਲਾ 10 ਅਕਤੂਬਰ (ਚੌਧਰੀ) : ਅੱਜ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ 60 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਸੁਸਾਇਟੀ ਦਫਤਰ ਗੜ੍ਹਦੀਵਾਲਾ ਵਿਖੇ ਕਰਵਾਇਆ ਗਿਆ। ਇਸ ਮੌਕੇ ਸੁਸਾਇਟੀ ਵਲੋਂ 350 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਗਿਆ ਤੇ ਆਈ ਹੋਈਆਂ ਸੰਗਤਾਂ ਨੂੰ ਸਭ ਤੋਂ ਪਹਿਲਾਂ ਸਿਮਰਨ ਕਰਵਾਇਆ ਗਿਆ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਐਨ ਆਰ ਆਈ ਵੀਰਾਂ ਦਾ ਧੰਨਵਾਦ ਕੀਤਾ ਜੋ ਹਰ ਵਾਰ ਅਪਣੀ ਨੇਕ ਕਮਾਈ ਚੋਂ ਸੁਸਾਇਟੀ ਦੇ ਮਹੀਨਾਵਾਰ ਰਾਸ਼ਨ ਵੱਡ ਸਮਾਰੋਹ ਵਿਚ ਹਿੱਸਾ ਪਾਉਂਦੇ ਹਨ।

ਇਸ ਮੌਕੇ ਉਹਨਾਂ ਦੀ ਚੜ੍ਹਦੀਕਲਾ ਲਈ ਅਰਦਾਸ ਬੇਨਤੀ ਕੀਤੀ ਗਈ। ਇਸ ਰਾਸ਼ਨ ਵੰਡ ਸਮਾਰੋਹ ਵਿਚ ਗੁਰਿੰਦਰ ਸਿੰਘ ਮੈਲਬੋਰਨ, ਜਗਜੀਤ ਸਿੰਘ ਕਨਾਡਾ, ਰਾਜ ਸਿੰਘ, ਜਗਜੀਤ ਸਿੰਘ ਯੂ ਐਸ ਏ, ਸਾਬੀ ਪੰਡੋਰੀ ਨਿਊਜ਼ੀਲੈਂਡ ਅਤੇ ਸਮੂਹ ਮੈਲਬੋਰਨ ਦੀ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪ੍ਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ, ਬਲਜੀਤ ਸਿੰਘ ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ ਦਵਿੰਦਰ ਸਿੰਘ ਆਦਿ ਸੁਸਾਇਟੀ ਦੇ ਮੈਂਬਰ ਹਾਜਰ ਸਨ। 


Related posts

Leave a Reply