ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਵਲੋਂ 63 ਵੇਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਦੌਰਾਨ 400 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

( ਲੋੜਵੰਦ ਪਰਿਵਾਰ ਨੂੰ ਰਾਸ਼ਨ ਵੰਡਦੇ ਹੋਏ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਅਤੇ ਹੋਰ)

ਗੜ੍ਹਦੀਵਾਲਾ 10 ਨਵੰੰਬਰ (ਚੌਧਰੀ) : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜਦੀਵਾਲਾ ਵੱਲੋਂ ਆਪਣੇ ਸਮਾਜ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਂਦੇ ਅੱਜ 63 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ।ਇਸ ਸਮਾਗਮ ਦੌਰਾਨ ਸੁਸਾਇਟੀ ਵੱਲੋਂ ਲਗਭਗ 400 ਦੇ ਕਰੀਬ ਵਿਧਵਾ ਔਰਤਾਂ,ਅਨਾਥ ਬੱਚਿਆਂ,ਬਜੁਰਗ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ।ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਆਈ ਹੋਈ ਸੰਗਤ ਦਾ ਧੰਨਵਾਦ ਕੀਤਾ ਅਤੇ ਉਨਾਂ ਨੂੰ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਵਾਰੇ ਸਾਰਿਆਂ ਨੂੰ ਜਾਣੂ ਕਰਵਾਇਆ। ਉਨਾਂ ਸਮੂਹ ਐਨ ਆਰ ਆਈ ਵੀਰਾਂ ਦਾ ਵੀ ਧੰਨਵਾਦ ਕੀਤਾ ਜੋ ਹਰ ਮਹੀਨੇ ਇਸ ਰਾਸ਼ਨ ਵੰਡ ਸਮਾਗਮ ਵਿਚ ਅਪਣਾ ਯੋਗਦਾਨ ਪਾਉਂਦੇ ਹਨ। ਜਿਨਾਂ ਵਿਚ ਵੀਰ ਗੁਰਿੰਦਰ ਸਿੰਘ ਮੈਲਬੋਰਨ,ਹਰਜੀਤ ਸਿੰਘ ਕਨੇਡਾ,ਰਾਜ ਸਿੰਘ,ਸਾਬੀ ਪੰਡੋਰੀ ਨਿਊਜ਼ੀਲੈਂਡ,ਜਗਜੀਤ ਸਿੰਘ ਅਮਰੀਕਾ ਅਤੇ ਹੋਰ ਵੀਰ ਅਪਣੀ ਨੇ ਕਮਾਈ ਵਿੱਚੋਂ ਦਸਬੰਧ ਕੱਢਦੇ ਹਨ।ਇਸ ਇਹਨਾਂ ਵੀਰਾਂ ਦੀ ਚੜਦੀਕਲਾ ਲਈ ਅਰਦਾਸ ਵੀ ਕੀਤੀ ਗਈ। ਇਸ ਮੌਕੇ ਸੁਸਾਇਟੀ ਦੇ ਕੈਸ਼ੀਅਰ ਪਰਸ਼ੋਤਮ ਸਿੰਘ,ਮਨਿੰਦਰ ਸਿੰਘ,ਸੁਖਪ੍ਰੀਤ ਸਿੰਘ ਪਰਮਿਿੰਦ ਸਿੰਘ,ਲਵਦੀਪ ਸਿੰਘ,ਕਮਲਜੀਤ ਸਿੰਘ ਸਮੇਤ ਸੁਸਾਇਟੀ ਦੇ ਹੋਰ ਮੈੈਂਬਰ ਹਾਜਰ ਸਨ।

Related posts

Leave a Reply