ਵੱਡੀ ਖ਼ਬਰ: ਬਜਟ ਸੈਸ਼ਨ ਤੋਂ ਬਾਅਦ ਅਚਾਨਕ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਕੋਰੋਨਾ ਦੇ ਲਪੇਟੇ ਚ

ਬਠਿੰਡਾ : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ।

ਉਨ੍ਹਾਂ ਨੂੰ ਪਿਛਲੇ ਦੋ ਦਿਨ ਤੋਂ ਗਲਾ ਖ਼ਰਾਬ  ਸੀ।

ਵਿੱਤ ਮੰਤਰੀ ਨੇ ਵੀਰਵਾਰ ਨੂੰ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ ਜਿਸ ਦੀ ਰਿਪੋਰਟ  ਪ੍ਰਾਪਤ ਹੋਈ ਹੈ,

ਜਿਸ ਵਿੱਚ ਉਨ੍ਹਾਂ ਨੂੰ ਕੋਰੋਨਾ ਤੋਂ ਪੀੜਤ ਦੱਸਿਆ ਗਿਆ ਹੈ।

ਵਿੱਤ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਆਪਣੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਨੂੰ ਵੀ ਆਪਣੀ ਸਿਹਤ ਦਾ ਧਿਆਨ ਰੱਖਣ ਲਈ ਕਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਦੇ ਬਜਟ ਸੈਸ਼ਨ ਤੋਂ ਪਹਿਲਾਂ ਆਪਣਾ ਟੈਸਟ ਕਰਵਾਇਆ ਸੀ ਜਿਸ ਵਿੱਚ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਸੀ।

ਵਿਧਾਨ ਸਭਾ ਦੇ ਬਜਟ ਸੈਸ਼ਨ ਤੋਂ ਬਾਅਦ ਅਚਾਨਕ ਉਨ੍ਹਾਂ ਦਾ ਗਲਾ ਖ਼ਰਾਬ ਹੋ ਗਿਆ ਜਿਸ ਤੋਂ ਬਾਅਦ ਉਨ੍ਹਾਂ ਆਪਣਾ ਦੁਬਾਰਾ ਟੈਸਟ ਕਰਵਾਇਆ ਤਾਂ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ।

Related posts

Leave a Reply