ਬਾਦਲ ਵੱਲੋਂ ਐਨਆਈਏ ਦੇ ਨੋਟਿਸਾਂ ਖਿਲਾਫ ਪ੍ਰਦਰਸ਼ਨ, ਮੋਦੀ ਤੇ ਅਮਿਤ ਸ਼ਾਹ ਦੇ ਫੂਕੇ ਪੁਤਲੇ

ਪਟਿਆਲਾ: ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਵਾਲੇ ਕੁਝ ਲੋਕਾਂ ਨੂੰ ਐਨਆਈਏ ਵੱਲੋਂ ਨੋਟਿਸ ਜਾਰੀ ਹੋਏ ਹਨ। ਉਨ੍ਹਾਂ ਦੇ ਵਿਰੋਧ ‘ਚ ਪਟਿਆਲਾ, ਫਿਰੋਜ਼ਪੁਰ, ਫਾਜ਼ਿਲਕਾ ‘ਚ ਯੂਥ ਅਕਾਲੀ ਦਲ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਪਟਿਆਲਾ ‘ਚ ਐਨਆਈਏ ਖਿਲਾਫ ਪ੍ਰਦਰਸ਼ਨ ਕੀਤਾ ਗਿਆ।

ਪਟਿਆਲਾ ਡੀਸੀ ਦਫ਼ਤਰ ਦੇ ਬਾਹਰ ਯੂਥ ਅਕਾਲੀ ਦਲ ਦੇ ਵਰਕਰਾਂ ਨੇ ਪੀਐਮ ਮੋਦੀ ਤੇ ਅਮਿਤ ਸ਼ਾਹ ਦੇ ਪੁਤਲੇ ਸਾੜ ਕੇ ਰੋਸ ਪ੍ਰਗਟ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਐਨਆਈਏ ਨੇ ਕਿਸਾਨ ਅੰਦੋਲਨ ਦੀ ਮਦਦ ਕਰਨ ਵਾਲਿਆਂ ਨੂੰ ਨੋਟਿਸ ਜਾਰੀ ਕੀਤੇ ਹਨ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਬੀਜੇਪੀ ਸਰਕਾਰ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਐਨਆਈਏ ਤੇ ਈਡੀ ‘ਚ ਫਸਾ ਕੇ ਜਾਣ ਬੁੱਝ ਕੇ ਪਰੇਸ਼ਾਨ ਕਰ ਰਹੀ ਹੈ। ਜਿਸ ਨੂੰ ਬਰਦਾਸ ਨਹੀਂ ਕੀਤਾ ਜਾਵੇਗਾ। 

Related posts

Leave a Reply