ਹੋਰਨਾਂ ਸੂਬਅਿਾਂ ਤੋਂ ਆਉਣ ਵਾਲੇ ਲੋਕਾਂ ਦੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀ ਜਾਵੇ : ਐੱਸ.ਡੀ.ਐੱਮ ਬਟਾਲਾ

ਹੋਰਨਾਂ ਸੂਬਅਿਾਂ ਤੋਂ ਆਉਣ ਵਾਲੇ ਲੋਕਾਂ ਦੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀ ਜਾਵੇ : ਐੱਸ.ਡੀ.ਐੱਮ ਬਟਾਲਾ

ਕੋਰੋਨਾ ਤੋਂ ਬਚਾਅ ਲਈ ਸੁਚੇਤ ਰਹਿਣਾ ਤੇ ਸਾਵਧਾਨੀਆਂ ਵਰਤਣੀਆਂ ਲਾਜ਼ਮੀ


ਬਟਾਲਾ, 7 जून ( ਸੰਜਵ / ਅਵਿਨਾਸ਼ ) : ਪੰਜਾਬ ਸਰਕਾਰ ਵੱਲੋਂ ਕੋਰੋਨਾ ਨੂੰ ਹਰਾਉਣ ਲਈ ਸ਼ੁਰੂ ਕੀਤੇ `ਮਿਸ਼ਨ ਫ਼ਤਿਹ’ ਪੰਜਾਬ ਫਾਈਟਸ ਕੋਰੋਨਾ` ਤਹਿਤ ਜਿਥੇ ਰਾਜ ਸਰਕਾਰ ਵੱਲੋਂ ਦਿਨ ਰਾਤ ਇਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ, ਉਥੇ ਇਸ ਮਿਸ਼ਨ ਦੀ ਕਾਮਯਾਬੀ ਲਈ ਲੋਕਾਂ ਵੱਲੋਂ ਵਧੇਰੇ ਸੁਚੇਤ ਰਹਿੰਦਿਆਂ ਕੋਰੋਨਾ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਲਾਜ਼ਮੀ ਹਨ। ਇਸੇ ਤਹਿਤ ਇਹ ਗੱਲ ਯਕੀਨੀ ਬਣਾਈ ਜਾਵੇ ਕਿ ਜਦੋਂ ਵੀ ਕੋਈ ਵਿਅਕਤੀ ਕਿਸੇ ਬਾਹਰਲੇ ਸੂਬੇ ਵਿੱਚੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਆਵੇ ਤਾਂ ਉਸ ਸਬੰਧੀ ਜਾਣਕਾਰੀ ਫੌਰੀ ਤੌਰ ’ਤੇ ਸਿਹਤ ਵਿਭਾਗ ਜਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਾਂਝੀ ਕੀਤੀ ਜਾਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਜਾਣਕਾਰੀ ਉਨ੍ਹਾਂ ਦੇ ਦਫ਼ਤਰ ਦੇ ਨੰਬਰ 01871-240036 ’ਤੇ ਦਿੱਤੀ ਜਾ ਸਕਦੀ ਹੈ।

ਐੱਸ.ਡੀ.ਐੱਮ. ਬਟਾਲਾ ਨੇ ਕਿਹਾ ਕਿ ਹੋਰਨਾਂ ਸੂਬਿਆਂ ਤੋਂ ਆਉਣ ਵਾਲੇ ਵਿਅਕਤੀਆਂ ਲਈ ਇਕਾਂਤਵਾਸ ਸਮੇਤ ਕੋਰੋਨਾ ਤੋਂ ਬਚਾਅ ਲਈ ਤੈਅ ਪ੍ਰਕਿਰਅਿਾ ਪੂਰੀ ਕਰਨੀ ਲਾਜ਼ਮੀ ਹੈ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ ਤੇ ਕੋਰੋਨਾ ਦੇ ਹੋਰ ਨਵੇਂ ਕੇਸ ਨਾ ਆਉਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋਕਾਂ ਦਾ ਸਹਿਯੋਗ ਅਹਿਮ ਹੈ ਅਤੇ ਲੋਕ ਬਾਹਰੋਂ ਆਉਣ ਵਾਲੇ ਵਿਅਕਤੀਆਂ ਬਾਰੇ ਸੂਚਨਾ ਪ੍ਰਸ਼ਾਸਨ ਨੂੰ ਦੇ ਕੇ ਕੋਰੋਨਾ ਖਿਲਾਫ ਮਿਸ਼ਨ ਫ਼ਤਿਹ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ।ਸ. ਬਲਵਿੰਦਰ ਸਿੰਘ ਨੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਘਰੋਂ ਬਾਹਰ ਜਾਣ ਵੇਲੇ ਮਾਸਕ ਪਾਉਣ, ਸਮਾਜਕ ਵਿੱਥ ਕਾਇਮ ਰੱਖਣ ਅਤੇ ਵਾਰ ਵਾਰ ਹੱਥ ਧੋਣ ਸਬੰਧੀ ਕਿਸੇ ਕਿਸਮ ਦੀ ਢਿੱਲ ਨਾ ਵਰਤਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਸਾਰੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।      

Related posts

Leave a Reply