ਮਿਸ਼ਨ ਫ਼ਤਿਹ ਦਾ ਸੁਨੇਹਾ ਘਰ-ਘਰ ਤੱਕ ਪਹੁੰਚਾਉਣ ਲਈ ਪੋਲੀਟੈਕਨਿਕ ਕਾਲਜ ਨੇ ਵੈਬੀਨਾਰ ਕਰਵਾਇਆ

ਪੰਜਾਬ ਸਰਕਾਰ ਦੇ ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰਨ ਲਈ ਹਰ ਕੋਈ ਸਹਿਯੋਗ ਦੇਵੇ : ਪ੍ਰਿੰਸੀਪਲ ਅਰੋੜਾ

ਬਟਾਲਾ,16 ਜੂਨ ( ਸੰਜੀਵ ਨਈਅਰ , ਅਵਿਨਾਸ਼ ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਵਾਇਰਸ ਉੱਪਰ ਫ਼ਤਿਹ ਪਾਉਣ ਲਈ ਅਰੰਭੇ ਗਏ ਮਿਸ਼ਨ ਫ਼ਤਿਹ ਵਿੱਚ ਸੂਬਾ ਵਾਸੀਆਂ ਦੀ ਭਾਗਦਾਰੀ ਨੂੰ ਯਕੀਨੀ ਬਣਾਉਣ ਲਈ ਸਾਰੇ ਸਰਕਾਰੀ ਵਿਭਾਗਾਂ ਵਲੋਂ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਯਤਨਾ ਸਦਕਾ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਪਿ੍ੰਸੀਪਲ ਅਜੇ ਕੁਮਾਰ ਅਰੋੜਾ ਦੀ ਯੋਗ ਅਗਵਾਈ ਹੇਠ ਮਿਸ਼ਨ ਫ਼ਤਹਿ ਨੂੰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਤੱਕ ਪਹੁੰਚਾਉਣ ਲਈ ਵੈਬੀਨਾਰ ਕਰਵਾਏ ਗਏ।  

ਇਸ ਵੈਬੀਨਾਰ ਵਿੱਚ ਕਾਲਜ ਦੇ ਪ੍ਰਿੰਸੀਪਲ ਅਜੇ ਅਰੋੜਾ ਅਤੇ ਵਿਭਾਗੀ ਮੁਖੀਆਂ ਨੇ ਆਪਣੇ ਵਿਭਾਗਾਂ ਦੇ ਸਮੂਹ ਵਿਦਿਆਰਥੀਆਂ ਅਤੇ ਫਕੈਲਟੀ ਮੈਂਬਰ ਨੂੰ ਮਿਸ਼ਨ ਫ਼ਤਿਹ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਪ੍ਰਿੰਸੀਪਲ ਅਰੋੜਾ ਨੇ ਵੈਬੀਨਾਰ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਵਿੱਚ ਸਹਿਯੋਗ ਕੀਤਾ ਜਾਵੇ ਤਾਂ ਜੋ ਅਸੀਂ ਆਪਣੇ ਸੂਬੇ ਨੂੰ ਕੋਰੋਨਾ ਮੁਕਤ ਕਰ ਸਕੀਏ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਇੱਕ ਲਾਗ ਦੀ ਬਿਮਾਰੀ ਹੈ ਅਤੇ ਸਾਵਧਾਨੀਆਂ ਵਰਤ ਕੇ ਇਸ ਤੋਂ ਬਚਿਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੇ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਜਰੂਰ ਪਾਉਣਾ ਚਾਹੀਦਾ ਹੈ ਅਤੇ ਘੱਟੋ-ਘੱਟ 6 ਫੁੱਟ ਦੀ ਸਮਾਜਿਕ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ।ਬਾਰ-ਬਾਰ ਸਾਬਣ ਨਾਲ ਹੱਥ ਸਾਫ਼ ਕੀਤੇ ਜਾਣ ਅਤੇ ਜਨਤਕ ਥਾਂ ਉੱਪਰ ਬਿਲਕੁੱਲ ਥੁੱਕਿਆ ਨਾ ਜਾਵੇ।ਪ੍ਰਿੰਸੀਪਲ ਅਰੋੜਾ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਮਿਸ਼ਨ ਫ਼ਤਿਹ ਸਬੰਧੀ ਜਾਣਕਾਰੀ ਆਪਣੇ ਪਰਿਵਾਰ ਅਤੇ ਆਂਡ ਗੁਆਂਡ ਦੇ ਲੋਕਾਂ ਵਿੱਚ ਵੀ ਪਹੁੰਚਾਉਣ ਤਾਂ ਜੋ ਪੰਜਾਬ ਸਰਕਾਰ ਦਾ ਮਿਸ਼ਨ ਫ਼ਤਿਹ ਪੂਰਨ ਤੌਰ ’ਤੇ ਸਫਲ ਹੋ ਸਕੇ। ਇਨ੍ਹਾਂ ਵੈਬੀਨਾਰ ਵਿੱਚ ਪੂਰੀ ਫੈਕਲਟੀ ਸਟਾਫ਼ ਨੇ ਵੀ ਹਿੱਸਾ ਲਿਆ।    

Related posts

Leave a Reply