ਸਿਵਲ ਹਸਪਤਾਲ ਬਟਾਲਾ ਦੇ ਲੈਬਾਰਟਰੀ ਸਟਾਫ਼ ਤੇ 108 ਐਂਬੂਲੈਂਸ ਮੁਲਾਜ਼ਮਾਂ ਦੇ ਲਏ ਸੈਂਪਲ

ਸਿਵਲ ਹਸਪਤਾਲ ਬਟਾਲਾ ਦੇ ਲੈਬਾਰਟਰੀ ਸਟਾਫ਼ ਤੇ 108 ਐਂਬੂਲੈਂਸ ਮੁਲਾਜ਼ਮਾਂ ਦੇ ਲਏ ਸੈਂਪਲ

ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਦੀ ਜਾਂਚ ਕਰਨ ਲਈ ਟੈਸਟਾਂ ਦੀ ਗਿਣਤੀ ਵਧਾਈ : ਡਾ. ਭੱਲਾ

ਬਟਾਲਾ, 7 ਜੂਨ ( ਅਵਿਨਾਸ਼ , ਸੰਜੀਵ ਨਈਅਰ  ) : ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਤਹਿਤ ਸਿਹਤ ਵਿਭਾਗ ਵਲੋਂ ਕੋਰੋਨਾ ਵਾਇਰਸ ਨੂੰ ਖਤਮ ਕਰਨ ਦੀ ਜੰਗ ਲਗਾਤਾਰ ਜਾਰੀ ਹੈ। ਸਿਹਤ ਵਿਭਾਗ ਵਲੋਂ ਵੱਧ ਤੋਂ ਵੱਧ ਲੋਕਾਂ ਦੇ ਟੈਸਟ ਕੀਤੇ ਜਾ ਰਹੇ ਹਨ ਤਾਂ ਜੋ ਇਸ ਬਿਮਾਰੀ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ। ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੀ ਮੈਡੀਕਲ ਟੀਮ ਵਲੋਂ ਅੱਜ ਸਿਵਲ ਹਸਪਤਾਲ ਦੀ ਲੈਬਾਰਟੀ ਟੀਮ ਦੇ ਮੈਂਬਰਾਂ ਅਤੇ 108 ਐਂਬੂਲੈਂਸ ਸਰਵਿਸ ਦੇ ਚਾਲਕਾਂ ਅਤੇ ਫਾਰਮਸਿਸਟ ਦੇ ਕਰੀਬ 50 ਸੈਂਪਲ ਲਏ ਗਏ ਹਨ।

ਐੱਸ.ਐੱਮ.ਓ. ਡਾ. ਸੰਜੀਵ ਕੁਮਾਰ ਭੱਲਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੋਰੋਨਾ ਵਾਇਰਸ ਦਾ ਪਤਾ ਲਗਾਉਣ ਲਈ ਟੈਸਟਾਂ ਦੀ ਗਿਣਤੀ ਨੂੰ ਵਧਾਇਆ ਗਿਆ ਹੈ ਤਾਂ ਜੋ ਇਸ ਗੱਲ ਦਾ ਪਤਾ ਲੱਗ ਸਕੇ ਕਿ ਇਹ ਬਿਮਾਰੀ ਕਿਨੀ ਅਤੇ ਕਿਸ-ਕਿਸ ਤੱਕ ਫੈਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸਬਜ਼ੀ ਮੰਡੀ ਵਿੱਚ ਲਿਫਾਫੇ ਵੇਚਣ ਵਾਲੇ ਵਿਅਕਤੀ ਦੀ ਕੋਰੋਨਾ ਪਾਜਿਟਵ ਰਿਪੋਰਟ ਆਉਣ ਤੋਂ ਬਾਅਦ ਉਸਦੇ ਸੰਪਰਕ ਵਿੱਚ ਆਉਣ ਵਾਲੇ ਕਰੀਬ 50 ਵਿਅਕਤੀਆਂ ਦੇ ਵੀ ਸੈਂਪਲ ਲਏ ਗਏ ਹਨ।ਡਾ. ਸੰਜੀਵ ਕੁਮਾਰ ਭੱਲਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਰ ਤੋਂ ਬਾਹਰ ਆਉਣ ਸਮੇਂ ਮਾਸਕ ਪਾਉਣ, ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਕਰਨ ਅਤੇ ਬਾਰ-ਬਾਰ ਆਪਣੇ ਹੱਥ ਧੋਣ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਕੋਰੋਨਾ ਖਿਲਾਫ ਮਿਸ਼ਨ ਫ਼ਤਿਹ ਕੀਤਾ ਜਾਵੇਗਾ।

Related posts

Leave a Reply