‘ਮਿਸ਼ਨ ਫਤਹਿ’ ਲੋਕਾਂ ਨੂੰ ਕੋਵਿਡ-19 ਤੋਂ ਬਚਾਉਣ ਲਈ ਪ੍ਰਚਾਰ ਸਮੱਗਰੀ ਦੀ ਕੀਤੀ ਜਾ ਰਹੀ ਵੰਡ : ਐੱਸ .ਡੀ.ਐੱਮ ਬਟਾਲਾ

ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰਨ ਲਈ ਲੋਕ ਦੇ ਰਹੇ ਹਨ ਪੂਰਾ ਸਹਿਯੋਗ

ਬਟਾਲਾ, 22 ਜੂਨ (   ਸੰਜੀਵ ਨਈਅਰ, ਅਵਿਨਾਸ਼ ) : ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਫੈਲਣ ਤੋਂ ਰੋਕਣ ਲਈ ਨਗਰ ਬਟਾਲਾ ਦੀਆਂ ਟੀਮਾਂ ਸ਼ਹਿਰ ਵਾਸੀਆਂ ਨੂੰ ਕੋਵਿਡ-19 ਮਹਾਂਮਾਰੀ ਬਾਰੇ ਜਾਗਰੂਕ ਕਰਨ ਦੀ ਮੁਹਿੰਮ ਲਗਾਤਾਰ ਜਾਰੀ ਹੈ। ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨੂੰ ਖਤਮ ਕਰਨ ਲਈ ਜਾ ਰਹੇ ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰਨ ਲੋਕਾਂ ਵਲੋਂ ਵੀ ਸਹਿਯੋਗ ਦਿੱਤਾ ਜਾ ਰਿਹਾ ਹੈ।
ਮਿਸ਼ਨ ਫ਼ਤਿਹ ਬਾਰੇ ਗੱਲ ਕਰਦਿਆਂ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਕਿਹਾ ਕਿ ਨਗਰ ਨਿਗਮ ਬਟਾਲਾ ਦੇ ਕਰਮਚਾਰੀਆਂ ਵੱਲੋਂ ਡੋਰ ਟੂ ਡੋਰ ਹਰ ਘਰ ਤੱਕ ਪਹੁੰਚ ਕਰਕੇ ਕੋਵਿਡ-19 ਦੇ ਸਬੰਧੀ ਲਿਖਤੀ ਪ੍ਰਚਾਰ ਸਮੱਗਰੀ ਦੀ ਵੰਡ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਿਸ਼ਨ ਫਤਿਹ ਮੁਹਿੰਮ ਲੋਕਾਂ ਦੀ, ਲੋਕਾਂ ਵੱਲੋਂ ਤੇ ਲੋਕਾਂ ਲਈ ਮੁਹਿੰਮ ਹੈ।


ਉਹਨਾਂ ਕਿਹਾ ਕਿ ਲੋਕਾਂ ਨੂੰ ਜਾਗਰੂਕਤਾ ਸੰਦੇਸ਼ ਰਾਹੀਂ ਦੱਸਿਆ ਜਾ ਰਿਹਾ ਹੈ ਕਿ ਕੋਈ ਵੀ ਚੀਜ਼ ਛੂਹਣ ਤੋਂ ਬਾਅਦ ਹੱਥ ਜ਼ਰੂਰ ਧੋਵੋ, ਸਮੇਂ-ਸਮੇਂ ’ਤੇ ਹੱਥ ਧੋਂਦੇ ਰਹੋ, ਘਰੋਂ ਬਾਹਰ ਜਾਣ ਲੱਗਿਆ ਮੂੰਹ ਮਾਸਕ ਨਾਲ ਢੱਕਿਆ ਜਾਵੇ ਅਤੇ ਇਕ ਦੂਜੇ ਤੋਂ ਸਮਾਜਿਕ ਦੂਰੀ ਬਣਾਈ ਰੱਖੀ ਜਾਵੇ ਜਾਂ ਤੋਂ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਰੋਜ਼ਾਨਾ ਸਫ਼ਾਈ ਕੀਤੀ ਜਾ ਰਹੀ ਹੈ ਤਾਂ ਜੋ ਸਵੱਛਤਾ ਨੂੰ ਕਾਇਮ ਰੱਖਿਆ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਦੀ ਹਦਾਇਤਾਂ ਦੀ ਪਾਲਣਾ ਜਰੂਰ ਕਰਨ ਤਾਂ ਜੋ ਇਸ ਖਤਰਨਾਕ ਵਾਇਰਸ ਦੀ ਬਿਮਾਰੀ ਨੂੰ ਫੇਲਣ ਤੋਂ ਰੋਕਿਆ ਜਾ ਸਕੇ।        

Related posts

Leave a Reply