ਮਿਸ਼ਨ ਫਤਿਹ ਤਹਿਤ ਪਾਲੀਟੈਕਨਿਕ ਕਾਲਜ ਬਟਾਲਾ ਦੇ ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਭਾਗ ਲਿਆ

ਵਿਦਿਆਰਥੀ ਖੁਦ ਜਾਗਰੂਕ ਹੋਣ ਦੇ ਨਾਲ ਸਮਾਜ ਨੂੰ ਵੀ ਕੋਰੋਨਾ ਵਾਇਰਸ ਤੋਂ ਜਾਗਰੂਕ ਕਰਨ : ਪ੍ਰਿੰਸੀਪਲ ਅਰੋੜਾ


ਬਟਾਲਾ, 23 ਜੂਨ ( ਸੰਜੀਵ ਨਈਅਰ,ਅਵਿਨਾਸ਼ ) : ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਨੂੰ ਖਾਮਯਾਬ ਕਰਨ ਵਿੱਚ ਹਰ ਕੋਈ ਆਪੋ-ਆਪਣੇ ਢੰਗ ਨਾਲ ਯੋਗਦਾਨ ਪਾ ਰਿਹਾ ਹੈ। ਨੌਜਵਾਨਾਂ ਨੂੰ ਮਿਸ਼ਨ ਫ਼ਤਿਹ ਨਾਲ ਜੋੜਨ ਲਈ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਲੋਂ ਵਿਦਿਆਰਥੀਆਂ ਦੇ ਕੁਇਜ਼ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।


ਕਾਲਜ ਪ੍ਰਿੰਸੀਪਲ ਸ੍ਰੀ ਅਜੇ ਅਰੋੜਾ ਦੀ ਅਗਵਾਈ ਹੇਠ ਵਿਭਾਗ ਮੁੱਖੀ ਬਲਵਿੰਦਰ ਸਿੰਘ, ਸੁਖਜਿੰਦਰ ਸਿੰਘ ਸੰਧੂ ਅਤੇ ਵਿਜੇ ਕੁਮਾਰ ਦੀ ਦੇਖਰੇਖ ਵਿੱਚ ਮਕੈਨੀਕਲ, ਇਲੈਕਟ੍ਰੋਨਿਕਸ, ਅਤੇ ਇਲੈਕਟ੍ਰੀਕਲ ਵਿਭਾਗ ਦੇ ਵਿਦਿਆਰਥੀਆਂ ਨੇ ਆਨਲਾਈਨ ਕਵਿਜ਼ ਮੁਕਾਬਲੇ ਕਰਵਾਏ ਵਿੱਚ ਭਾਗ ਲਿਆ। ਵਿਭਾਗ ਮੁਖੀ ਸੰਦੀਪ ਕੁਮਾਰ ਅਤੇ ਲੈਕਚਰਾਰ ਜਸਬੀਰ ਸਿੰਘ ਜੋ ਕਿ ਬਤੌਰ ਕਰੋਨਾ ਵਾਇਰਸ ਵਿਜੀਲੈਂਸ ਅਫਸਰ ਵੀ ਤਾਇਨਾਤ ਹਨ ਦੀ ਦੇਖ ਰੇਖ ਵਿੱਚ ਕੈਮੀਕਲ, ਸਿਵਲ ਅਤੇ ਅਪਲਾਈਡ ਸਾਇੰਸ ਵਿਭਾਗ ਦੇ ਵਿਦਿਆਰਥੀਆਂ ਨੇ ਮਿਸ਼ਨ ਫ਼ਤਹਿ ਸਬੰਧੀ ਪੋਸਟਰ ਮੁਕਾਬਲੇ ਵਿੱਚ ਭਾਗ ਲਿਆ।

ਸਾਰੇ ਹੀ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਆਨ-ਲਾਈਨ ਕੁਇਜ਼ ਮੁਕਾਬਲੇ ਅਤੇ ਪੋਸਟਰ ਮੇਕਿੰਗ ਵਿੱਚ ਭਾਗ ਲਿਆ। ਵਿਦਿਆਰਥੀਆਂ ਨੇ ਆਨ-ਲਾਈਨ ਹੀ ਕੋਰੋਨਾ ਵਾਇਰਸ ਨਾਲ ਸਬੰਧਤ ਖੂਬਸੂਰਤ ਪੋਸਟਰ ਬਣਾ ਕੇ ਡਿਸਪਲੇਅ ਕੀਤੇ। ਇਸ ਮੌਕੇ ਪਹਿਲੇ ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਦੇ ਨਾਲ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਈ-ਸਰਟੀਫਿਕੇਟ ਦਿੱਤੇ ਗਏ।


ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦਿਆਂ ਪ੍ਰਿੰਸੀਪਲ ਅਜੇ ਅਰੋੜਾ ਨੇ ਕਿਹਾ ਕਿ ਕੋਰੋਨਾ ਵਾਇਰਸ ਬਾਰੇ ਸਾਨੂੰ ਹਰ ਕਿਸੇ ਨੂੰ ਜਾਣਕਾਰੀ ਹੋਣੀ ਚਾਹੀਦੀ ਹੈ ਅਤੇ ਸਾਨੂੰ ਕੋਰੋਨਾ ਵਾਇਰਸ ਦੀਆਂ ਸਾਵਧਾਨੀਆਂ ਨੂੰ ਆਪਣੀਆਂ ਜ਼ਿੰਦਗੀ ਵਿੱਚ ਲਾਗੂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਖੁਦ ਜਾਗਰੂਕ ਹੋਣ ਦੇ ਨਾਲ ਸਮਾਜ ਨੂੰ ਵੀ ਕੋਰੋਨਾ ਵਾਇਰਸ ਤੋਂ ਜਾਗਰੂਕ ਕਰਨ। ਇਸ ਮੌਕੇ ਲੈਕਚਰਾਰ ਜਸਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਕੋਵਾ ਐਪ ਰਾਹੀਂ ਮਿਸ਼ਨ ਫ਼ਤਹਿ ਨਾਲ ਜੁੜਨ ਲਈ ਵੀ ਪ੍ਰੇਰਿਤ ਕੀਤਾ।

Related posts

Leave a Reply