ਮਿਸ਼ਨ ਫਤਹਿ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਤਕਨੀਕੀ ਸਿੱਖਿਆ ਵਿਭਾਗ ਆਇਆ ਅੱਗੇ

 ਬਣਾਈਆਂ ਟੀਮਾਂ ਰਾਹੀਂ ਲੋਕਾਂ ਨੂੰ ਕੋਵਿਡ-19 ਸਬੰਧੀ ਘਰ-ਘਰ ਜਾ ਕੇ ਕੀਤਾ ਜਾਵੇਗਾ ਜਾਗਰੂਕ : ਪ੍ਰਿੰਸੀਪਲ


ਬਟਾਲਾ 28 ਜੂਨ ( ਸੰਜੀਵ ਨਈਅਰ, ਅਵਿਨਾਸ਼ ) : ਪੰਜਾਬ ਸਰਕਾਰ ਵੱਲੋਂ ਕੋਵਿਡ-19 ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਚਲਾਈ ਜਾ ਰਹੀ ਮੁਹਿੰਮ ਵਿੱਚ ਯੋਗਦਾਨ ਪਾਉਂਦਿਆਂ ਤਕਨੀਕੀ ਸਿੱਖਿਆ ਸੰਸਥਾਵਾਂ ਵੀ ਅੱਗੇ ਆਈਆਂ ਹਨ, ਜਿਸ ਤਹਿਤ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਦੇ ਪ੍ਰਿੰਸੀਪਲ ਇੰਜੀ: ਅਜੇ ਕੁਮਾਰ ਅਰੋੜਾ ਦੀ ਅਗਵਾਈ ਵਿੱਚ ਮਿਸ਼ਨ ਫ਼ਤਹਿ ਤਹਿਤ ਆਮ ਲੋਕਾਂ ਵਿੱਚ ਕਰੋਨਾ ਤੋਂ ਬਚਾਅ ਲਈ ਜਾਗਰੂਕ ਕਰਨ ਹਿੱਤ ਪੂਰੇ ਸਟਾਫ ਵੱਲੋਂ ਉਪਰਾਲਾ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਪ੍ਰਿੰਸੀਪਲ ਇੰਜ: ਅਰੋੜਾ ਨੇ ਦੱਸਿਆ ਕਿ ਦੋਵਾਂ ਕਾਲਜਾਂ ਦੇ ਸਟਾਫ ਵੱਲੋਂ 29 ਜੂਨ ਤੋਂ ਘਰ ਘਰ ਜਾ ਕੇ ਲੋਕਾਂ ਨੂੰ ਕੋਵਿਡ-19 ਸਬੰਧੀ ਜਾਗਰੂਕ ਕੀਤਾ ਜਾਵੇਗਾ ਅਤੇ ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਕੋਵਾ ਐਪ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਵੱਖ-ਵੱਖ ਖੇਤਰਾਂ ਵਿੱਚ ਘਰ ਘਰ ਜਾ ਕੇ ਲੋਕਾਂ ਨੂੰ ਮਾਸਕ ਲਗਾਉਣ, ਵਾਰ-ਵਾਰ ਹੱਥ ਧੋਣ, ਸਮਾਜਿਕ ਦੂਰੀ ਰੱਖਣ, ਬਿਨਾਂ ਕੰਮ ਤੋਂ ਯਾਤਰਾ ਨਾ ਕਰਨ ਆਦਿ ਜਾਣਕਾਰੀ ਦਿੰਦੇ ਹੋਏ ਜਾਗਰੂਕ ਕਰਨਗੀਆਂ।

Related posts

Leave a Reply