ਕੋਰੋਨਾ ਵਾਇਰਸ ਤੋਂ ਬਚਣ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਬਟਾਲਾ ਪੁਲਿਸ ਹੋਈ ਸਖਤ

ਕੋਰੋਨਾ ਵਾਇਰਸ ਤੋਂ ਬਚਣ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਬਟਾਲਾ ਪੁਲਿਸ ਹੋਈ ਸਖਤ 

ਬਟਾਲਾ ਪੁਲਿਸ ਨੇ 7109 ਵਿਅਕਤੀਆਂ ਦੇ ਚਲਾਨ ਕਰਕੇ 26,54,300 ਰੁਪਏ ਜੁਰਮਾਨਾ ਵਸੂਲਿਆ


ਬਟਾਲਾ,2 ਜੁਲਾਈ ( ਅਵਿਨਾਸ਼, ਸੰਜੀਵ ਨਈਅਰ ) : ਬਟਾਲਾ ਪੁਲਿਸ ਵਲੋਂ ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰਨ ਲਈ ਪੂਰੀ ਤਨਦੇਹੀ ਨਾਲ ਯਤਨ ਕੀਤੇ ਜਾ ਰਹੇ ਹਨ।  ਕੋਰੋਨਾ ਵਾਇਰਸ ਤੋਂ ਬਚਣ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਪੁਲਿਸ ਵਲੋਂ ਤੁਰੰਤ ਐਕਸ਼ਨ ਲਿਆ ਜਾ ਰਿਹਾ ਹੈ। ਬਟਾਲਾ ਪੁਲਿਸ ਨੇ ਸਖਤੀ ਵਰਤਦਿਆਂ 7109 ਵਿਅਕਤੀਆਂ ਦੇ ਚਲਾਨ ਕਰਕੇ ਉਨ੍ਹਾਂ ਨੂੰ 26,54,300 ਰੁਪਏ ਜੁਰਮਾਨਾ ਕੀਤਾ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਕਿਹਾ ਕਿ ਕੋਰੋਨਾ ਵਾਇਰਸ ਇੱਕ ਖਤਰਨਾਕ ਬਿਮਾਰੀ ਹੈ ਅਤੇ ਇਸਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਜੋ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਉਨ੍ਹਾਂ ਹਦਾਇਤਾਂ ਦੀ ਹਰ ਕਿਸੇ ਨੂੰ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਟਾਲਾ ਪੁਲਿਸ ਵਲੋਂ ਲੋਕਾਂ ਵਿੱਚ ਕੋਰੋਨਾ ਵਾਇਰਸ ਪ੍ਰਤੀ ਲਗਾਤਾਰ ਜਾਗਰੂਕਤਾ ਲਿਆਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸਦੇ ਬਾਵਜੂਦ ਵੀ ਕੁਝ ਲੋਕ ਜੋ ਜਾਣਬੁੱਝ ਕੇ ਹਦਾਇਤਾਂ ਦੀ ਪਾਲਣਾ ਨਹੀਂ ਕਰਦੇ ਪੁਲਿਸ ਵਲੋਂ ਉਨ੍ਹਾਂ ਖਿਲਾਫ ਕਾਰਵਾਈ ਕਰਦਿਆਂ ਚਲਾਨ ਕੱਟੇ ਜਾ ਰਹੇ ਹਨ।


ਐੱਸ.ਐੱਸ.ਪੀ. ਬਟਾਲਾ ਨੇ ਦੱਸਿਆ ਕਿ ਬਟਾਲਾ ਪੁਲਿਸ ਨੇ 6515 ਵਿਅਕਤੀਆਂ ਦੇ ਚਲਾਨ ਮਾਸਕ ਨਾ ਲਗਾਉਣ ਕਰਕੇ ਕੀਤੇ ਹਨ। ਇਸ ਤੋਂ ਇਲਾਵਾ ਜਨਤਕ ਥਾਵਾਂ ’ਤੇ ਥੁੱਕਣ ਵਾਲੇ 568 ਵਿਅਕਤੀਆਂ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਉਲੰਘਣਾਂ ਕਰਨ ਵਾਲੇ 26 ਵਿਅਕਤੀਆਂ ਦੇ ਚਲਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਵਿਅਕਤੀਆਂ ਕੋਲੋਂ 26,54,300 ਰੁਪਏ ਜੁਰਮਾਨਾ ਵਸੂਲਿਆ ਗਿਆ ਹੈ।


ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਜਰੂਰ ਲਗਾਉਣ ਅਤੇ ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਜਨਤਕ ਥਾਂ ਉੱਪਰ ਥੁੱਕਿਆ ਨਾ ਜਾਵੇ ਅਤੇ ਵਾਰ-ਵਾਰ ਸਾਬਣ ਨਾਲ ਆਪਣੇ ਹੱਥਾਂ ਨੂੰ ਸਾਫ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਵਧਾਨੀਆਂ ਵਰਤ ਕੇ ਅਸੀਂ ਕੋਰੋਨਾ ਵਾਇਰਸ ਤੋਂ ਬਚ ਸਕਦੇ ਹਾਂ। ਉਨ੍ਹਾਂ ਕਿਹਾ ਕਿ ਖੁਦ ਜਾਗਰੂਕ ਹੋਣ ਦੇ ਨਾਲ ਸਾਨੂੰ ਸਮਾਜ ਦੇ ਹੋਰ ਲੋਕਾਂ ਨੂੰ ਵੀ ਜਾਗਰੂਕ ਕਰਨਾ ਚਾਹੀਦਾ ਹੈ।

Related posts

Leave a Reply