#bhakhradam : ਭਾਖੜਾ ਡੈਮ ਦੇ ਫਲੱਡ ਗੇਟ ਐਤਵਾਰ ਨੂੰ ਸੱਤਵੇਂ ਦਿਨ ਵੀ ਖੁੱਲ੍ਹੇ ਰਹੇ

ਨੰਗਲ:  ਭਾਖੜਾ ਡੈਮ ਦੇ ਫਲੱਡ ਗੇਟ ਐਤਵਾਰ ਨੂੰ ਸੱਤਵੇਂ ਦਿਨ ਵੀ ਖੁੱਲ੍ਹੇ ਰਹੇ। ਇਸ ਦੌਰਾਨ  ਭਾਖੜਾ ਡੈਮ ਵਿਚ ਪਾਣੀ ਦਾ ਪੱਧਰ ਲਗਾਤਾਰ ਘੱਟ ਰਿਹਾ ਹੈ। ਭਾਖੜਾ ਡੈਮ ਦੀ ਗੋਬਿੰਦ ਸਾਗਰ ਝੀਲ ਵਿਚ ਪਾਣੀ ਦੀ ਆਮਦ ਘਟਣ ਨਾਲ ਦੋ ਦਿਨਾਂ ’ਚ ਕਰੀਬ 4 ਫੁੱਟ ਘਟ ਗਿਆ ਹੈ। ਪ੍ਰਾਪਤ ਅੰਕੜਿਆਂ ਅਨੁਸਾਰ ਐਤਵਾਰ ਨੂੰ ਸਵੇਰੇ ਛੇ ਵਜੇ ਭਾਖੜਾ ਡੈਮ ਵਿਚ ਪਾਣੀ ਦਾ ਪੱਧਰ 1673.91 ਫੁੱਟ ਦਰਜ ਕੀਤਾ ਗਿਆ ਜੋ ਕਿ ਖ਼ਤਰੇ ਦੇ ਨਿਸ਼ਾਨ 1680 ਤੋਂ ਕਰੀਬ 6.09 ਫੁੱਟ ਘੱਟ ਹੈ।

ਬੀਤੇ ਦਿਨ ਪਾਣੀ ਦਾ ਪੱਧਰ 1678 ਫੁੱਟ ’ਤੇ ਪਹੁੰਚ ਗਿਆ ਸੀ, ਜਿਸ ਕਾਰਨ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹਣ ਕਾਰਨ ਸਤਲੁਜ ਦਰਿਆ ਦੇ ਨਾਲ ਲਗਦੇ ਇਲਾਕਿਆਂ ’ਚ ਹੜ੍ਹਾਂ ਨੇ ਵਿਆਪਕ ਤਬਾਹੀ ਕੀਤੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਭਾਖੜਾ ਡੈਮ ਵਿਚ ਪਾਣੀ ਦੀ ਆਮਦ 45092 ਕਿਊਸਿਕ ਦਰਜ ਕੀਤੀ ਗਈ ਅਤੇ ਭਾਖੜਾ ਡੈਮ ਤੋਂ 58314 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ ’ਚ 12350 ਕਿਊਸਿਕ, ਅਨੰਦਪੁਰ ਸਾਹਿਬ ਹਾਈਡਲ ਨਹਿਰ ’ਚ 10150 ਕਿਊਸਿਕ, ਜਦੋਂਕਿ ਨੰਗਲ ਡੈਮ ਤੋਂ ਸਤਲੁਜ ਦਰਿਆ ਵਿਚ 36900 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਭਾਖੜਾ ਡੈਮ ’ਚ ਪਾਣੀ ਦੀ ਆਮਦ ਘਟਣ ਨਾਲ ਹਾਲਾਤ ਜਲਦੀ ਆਮ ਵਰਗੇ ਹੋਣ ਦੀ ਆਸ ਹੈ।

 

 
 
watch video

Related posts

Leave a Reply