BIG NEWS : ਪੰਜਾਬ ਦੇ ਵੋਟਰ ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ ਹੀ ਜਾਣ ਸਕਣਗੇ  : ਸਿਬਿਨ ਸੀ

ਪੰਜਾਬ ਦੇ ਵੋਟਰ ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ ਹੀ ਜਾਣ ਸਕਣਗੇ  : ਸਿਬਿਨ ਸੀ
 
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵੋਟਰਾਂ ਦੀ ਸਹੂਲਤ ਲਈ ‘ਵੋਟਰ ਕਿਊ ਇਨਫੋਰਮੇਸ਼ਨ ਸਿਸਟਮ’ ਦੀ ਸ਼ੁਰੂਆਤ
 
 
ਚੰਡੀਗੜ੍ਹ, 25 ਮਈ 
 
ਪੰਜਾਬ ਦੇ ਵੋਟਰ ਵੋਟਾਂ ਵਾਲੇ ਦਿਨ 1 ਜੂਨ ਨੂੰ ਆਪਣੇ ਪੋਲਿੰਗ ਬੂਥ ਉੱਤੇ ਜਾਣ ਤੋਂ ਪਹਿਲਾਂ ਇਹ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ ਉੱਤੇ ਕਿੰਨੇ ਕੁ ਲੋਕ ਵੋਟ ਦੇਣ ਲਈ ਕਤਾਰ ਵਿੱਚ ਖੜ੍ਹੇ ਹਨ । ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸ਼ਨਿਵਰਾਰ ਨੂੰ ਵੋਟਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ‘ਵੋਟਰ ਕਿਊ ਇਨਫੋਰਮੇਸ਼ਨ ਸਿਸਟਮ’ ਸ਼ੁਰੂ ਕੀਤਾ ਗਿਆ ਹੈ। ਇਹ ਸਿਸਟਮ ਐਨਆਈਸੀ ਪੰਜਾਬ ਅਤੇ ਮੈਟਾ ਨਾਲ ਮਿਲ ਕੇ ਤਿਆਰ ਕੀਤਾ ਗਿਆ ਹੈ।
 
ਇਸ ਸਬੰਧੀ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਵੋਟਰ ਕਿਊ ਇਨਫੋਰਮੇਸ਼ਨ ਸਿਸਟਮ ਨੂੰ ਵਰਤਣ ਲਈ ਵੋਟਰਾਂ ਨੂੰ ਇਕ ਵਟਸਐਪ ਨੰਬਰ 7447447217 ਉੱਤੇ ‘ਵੋਟ’ ਟਾਇਪ ਕਰਕੇ ਮੈਸੇਜ ਭੇਜਣਾ ਹੋਵੇਗਾ। ਇਸ ਤੋਂ ਬਾਅਦ ਇਕ ਲਿੰਕ ਪ੍ਰਾਪਤ ਹੋਵੇਗਾ ਜਿਸ ਉੱਤੇ ਕਲਿੱਕ ਕਰਨ ਮਗਰੋਂ 2 ਆਪਸ਼ਨ ; (1) ਲੋਕੇਸ਼ਨ ਵਾਈਜ਼ (2) ਬੂਥ ਵਾਈਜ਼ ਸਕਰੀਨ ਉੱਤੇ ਆਉਣਗੇ। 
 
ਉਨ੍ਹਾਂ ਦੱਸਿਆ ਕਿ ਲੋਕੇਸ਼ਨ ਵਾਈਜ਼ ਆਪਸ਼ਨ ਨੂੰ ਚੁਣਨ ਮਗਰੋਂ ਵੋਟਰ ਨੂੰ ਆਪਣੀ ਲੋਕੇਸ਼ਨ ਸ਼ੇਅਰ ਕਰਨੀ ਹੋਵੇਗੀ, ਜਿਸ ਤੋਂ ਬਾਅਦ ਮੋਬਾਇਲ ਦੀ ਸਕਰੀਨ ਉੱਤੇ ਵੋਟਰ ਦੇ ਘਰ ਨੇੜਲੇ ਪੋਲਿੰਗ ਬੂਥਾਂ ਦੀ ਸੂਚੀ ਆ ਜਾਵੇਗੀ। ਇਸ ਤੋਂ ਬਾਅਦ ਵੋਟਰ ਨੂੰ ਬੂਥ ਨੰਬਰ ਲਿਖ ਕੇ ਭੇਜਣਾ ਹੋਵੇਗਾ ਅਤੇ ਤੁਰੰਤ ਮੋਬਾਇਲ ਦੀ ਸਕਰੀਨ ਉੱਤੇ ਇਹ ਜਾਣਕਾਰੀ ਆ ਜਾਵੇਗੀ ਕਿ ਓਸ ਬੂਥ ਉੱਤੇ ਵੋਟ ਪਾਉਣ ਲਈ ਕਿੰਨੇ ਵੋਟਰ ਕਤਾਰ ਵਿੱਚ ਖੜ੍ਹੇ ਹਨ।
  
 
ਸਿਬਿਨ ਸੀ ਨੇ ਅੱਗੇ ਦੱਸਿਆ ਕਿ ਜੇਕਰ ਵੋਟਰ ਦੂਜਾ ਆਪਸ਼ਨ ਬੂਥ ਵਾਈਜ਼ ਚੁਣਦਾ ਹੈ ਤਾਂ ਉਸ ਨੂੰ ਪੰਜਾਬ ਸੂਬਾ ਚੁਣਨ ਤੋਂ ਬਾਅਦ ਆਪਣੇ ਜ਼ਿਲ੍ਹੇ ਨੂੰ ਚੁਣਨਾ ਹੋਵੇਗਾ ਅਤੇ ਉਸ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕੇ ਸਕਰੀਨ ਉੱਤੇ ਆ ਜਾਣਗੇ। ਆਪਣਾ ਵਿਧਾਨ ਸਭਾ ਹਲਕਾ ਚੁਣਨ ਤੋਂ ਬਾਅਦ ਸਬੰਧਤ ਬੂਥ ਨੰਬਰ ਭਰਨਾ ਹੋਵੇਗਾ, ਜਿਸ ਨਾਲ ਵੋਟਰ ਆਪਣੇ ਬੂਥ ਉੱਤੇ ਵੋਟ ਦੇਣ ਲਈ ਖੜ੍ਹੇ ਵੋਟਰਾਂ ਦੀ ਗਿਣਤੀ ਜਾਣ ਸਕੇਗਾ। 
 
 
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਜਿੱਥੇ ਇਕ ਪਾਸੇ 1 ਜੂਨ ਨੂੰ ਵੋਟਿੰਗ ਵਾਲੇ ਦਿਨ ਵੋਟਰਾਂ ਨੂੰ ਗਰਮੀ ਤੋਂ ਬਚਾਉਣ ਲਈ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ, ਉੱਥੇ ਹੀ ਇਸ ਵੋਟਿੰਗ ਕਿਊ ਸਿਸਟਮ ਜ਼ਰੀਏ  ਵੋਟਰ ਆਪਣੇ ਹਿਸਾਬ ਨਾਲ ਉਸ ਸਮੇਂ ਪੋਲਿੰਗ ਬੂਥ ਉੱਤੇ ਜਾ ਕੇ ਵੋਟ ਪਾ ਸਕੇਗਾ ਜਦੋਂ ਬੂਥ ਉੱਤੇ ਜ਼ਿਆਦਾ ਭੀੜ ਨਹੀਂ ਹੋਵੇਗੀ। ਇਸ ਨਾਲ ਵੋਟਰ ਗਰਮੀ ਤੋਂ ਵੀ ਬਚੇਗਾ ਅਤੇ ਉਸ ਦੇ ਸਮੇਂ ਦੀ ਵੀ ਬੱਚਤ ਹੋਵੇਗੀ।
 
————————
 
 
लोक सभा मतदान 2024
 
पंजाब के वोटर पोलिंग बूथों पर लगी कतार की जानकारी घर बैठे ही जान सकेंगे : सिबिन सी
 
पंजाब के मुख्य निर्वाचन अधिकारी द्वारा वोटरों की सुविधा के लिए ‘वोटर क्यू इन्फोरमेशन सिस्टम’ की शुरुआत
 
चंडीगढ़, 25 मई
 
पंजाब के वोटर वोटों वाले दिन 1 जून को अपने पोलिंग बूथ पर जाने से पहले यह जान सकेंगे कि उनके बूथ पर कितने लोग वोट देने के लिए कतार में खड़े हैं। पंजाब के मुख्य निर्वाचन अधिकारी सिबिन सी द्वारा शनिवार को वोटरों की सुविधा को ध्यान में रखते हुए ’वोटर क्यू इन्फोरमेशन सिस्टम’ शुरू किया गया है। यह सिस्टम एनआईसी पंजाब और मेटा के साथ मिलकर तैयार किया गया है। 
 
इस सम्बन्धी जानकारी देते हुये सिबिन सी ने बताया कि वोटर क्यू इन्फोरमेशन सिस्टम को बरतने के लिए वोटरों को एक वटसऐप नंबर 7447447217 पर ‘वोट’ टाइप करके मेसेज भेजना होगा। इसके बाद एक लिंक प्राप्त होगा जिस पर क्लिक करने बाद में 2 आप्शन ; (1) लोकेशन वाइज़ (2) बूथ वाइज़ स्क्रीन पर आऐंगे। 
 
उन्होंने बताया कि लोकेशन वाइज़ ऑप्शन को चुनने के बाद वोटर को अपनी लोकेशन शेयर करनी होगी, जिसके बाद मोबायल की स्क्रीन पर वोटर के घर नजदीक के पोलिंग बूथों की सूची आ जायेगी। इसके बाद वोटर को बूथ नंबर लिख कर भेजना होगा और तुरंत मोबायल की स्क्रीन पर यह जानकारी आ जायेगी कि उस बूथ पर वोट डालने के लिए कितने वोटर कतार में खड़े हैं। 
  
सिबिन सी ने आगे बताया कि यदि वोटर दूसरा ऑप्शन बूथ वाइज़ चुनता है तो उसे पंजाब राज्य चुनने के बाद अपने ज़िले को चुनना होगा और उस ज़िले के सभी विधान सभा हलके स्क्रीन पर आ जाएंगे। अपना विधान सभा हलका चुनने के बाद सम्बन्धित बूथ नंबर भरना होगा, जिससे वोटर अपने बूथ पर वोट देने के लिए खड़े वोटरों की गिनती जान सकेगा। 
 
मुख्य निर्वाचन अधिकारी ने बताया कि जहाँ एक तरफ़ 1 जून को वोटिंग वाले दिन वोटरों को गर्मी से बचाने के लिए हर तरह के प्रबंध मुकम्मल किये जा रहे हैं, वहीं इस वोटिंग क्यू सिस्टम के ज़रिये वोटर अपने मुताबिक उस समय पोलिंग बूथ पर जाकर वोट डाल सकेगा जब बूथ पर ज़्यादा भीड़ नहीं होगी। इससे वोटर गर्मी से भी बचेगा और उसके समय की भी बचत होगी। 
—————
1000

Related posts

Leave a Reply