ਜਲੰਧਰ : ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਅਤੇ ਭਾਜਪਾ ਨੇਤਾ ਵਿਜੇ ਸਾਂਪਲਾ ਨੂੰ ਜਲੰਧਰ ਪਹੁੰਚਣ ‘ਤੇ ਕਿਸਾਨਾਂ ਨੇ ਘੇਰ ਲਿਆ। ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਵਿਚਾਲੇ ਹੰਗਾਮਾ ਵੀ ਹੋਇਆ।
ਅਨੁਸੂਚਿਤ ਜਾਤੀਆਂ ਲਈ ਰਾਸ਼ਟਰੀ ਕਮਿਸ਼ਨ ਦਾ ਚੇਅਰਮੈਨ ਬਣਨ ‘ਤੇ ਵਿਜੇ ਸਾਂਪਲਾ ਲਈ ਸਰਕਟ ਹਾਊਸ ਵਿਖੇ ਭਾਜਪਾ ਵਰਕਰਾਂ ਵੱਲੋਂ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਜਾ ਰਿਹਾ ਹੈ ।
ਇਥੇ ਕਿਸਾਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਲਹਿਰ ਕਾਰਣ ਵਿਜੇ ਸਾਂਪਲਾ ਦਾ ਘਿਰਾਓ ਕਰਨ ਵੀ ਪਹੁੰਚ ਗਏ ਹਨ।
ਕਿਸਾਨ ਹੱਥਾਂ ਵਿਚ ਝੰਡੇ ਲੈ ਕੇ ਅੱਗੇ ਵੱਧ ਰਹੇ ਹਨ, ਜਦਕਿ ਪੁਲਿਸ ਵੀ ਬੈਰੀਕੇਡ ਲਗਾ ਕੇ ਕਿਸਾਨਾਂ ਨੂੰ ਰੋਕਣ ਵਿਚ ਲੱਗੀ ਹੋਈ ਹੈ।

EDITOR
CANADIAN DOABA TIMES
Email: editor@doabatimes.com
Mob:. 98146-40032 whtsapp