ਬਲਾਕ ਪੱਧਰੀ ਕੌਮੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਨਾਇਆ


ਗੜ੍ਹਦੀਵਾਲਾ,10 ਨਵੰਬਰ (ਚੌਧਰੀ ): ਸਿਵਲ ਸਰਜਨ ਹੁਸ਼ਿਆਰਪੁਰ ਡਾ ਜਸਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਾ ਐੱਸ ਪੀ ਸਿੰਘ ਐਸ.ਐਮ.ਓ,ਪੀ. ਐਚ. ਸੀ ਮੰਡ ਪੰਧੇਰ ਦੀ ਹਾਜ਼ਰੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਸਾਰਪੁਰ ਮੱਕੋਵਾਲ ਵਿਖੇ ਬਲਾਕ ਪੱਧਰੀ ਕੌਮੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਡਾ ਐੱਸ ਪੀ ਸਿੰਘ ਜੀ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਦੌਰਾਨ 01 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਲਈ ਗੋਲੀਆਂ ਖਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਨੇ ਦੱਸਿਆ ਕਿ ਪੀ. ਐਚ. ਸੀ ਮੰਡ ਪੰਡੇਰ ਅਧੀਨ ਆਉਂਦੇ ਸਾਰੇ ਆਂਗਨਵਾੜੀ ਸੈਂਟਰਾਂ ਅਤੇ ਸਕੂਲਾਂ ਵਿੱਚ ਇਹ ਗੋਲੀਆਂ ਖਵਾਈਆਂ ਜਾ ਰਹੀਆਂ ਹਨ ਜੇਕਰ ਕਿਸੇ ਬੱਚੇ ਦੇ ਪੇਟ ਵਿੱਚ ਕੀੜੇ ਹੋਣ ਤਾਂ ਉਸ ਨੂੰ ਖੂਨ ਦੀ ਕਮੀ ਕਮਜ਼ੋਰੀ ਅਤੇ ਹੋਰ ਕਈ ਬਿਮਾਰੀਆਂ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਮੌਕੇ ਰਾਜੀਵ ਕੁਮਾਰ ਬੀ. ਈ. ਈ ਨੇ ਦੱਸਿਆ ਕਿ ਜਿਹੜੇ ਬੱਚੇ ਅੱਜ ਦਵਾਈ ਖਾਣ ਤੋਂ ਵਾਂਝੇ ਰਹਿ ਗਏ ਹਨ ਉਨ੍ਹਾਂ ਨੂੰ 17 ਤਰੀਕ ਨੂੰ ਇਹ ਦਵਾਈ ਖੁਆਈ ਜਾਵੇਗੀ। ਇਸ ਮੌਕੇ ਤੇ ਪ੍ਰਿੰਸੀਪਲ ਵਿਨੈ ਸ਼ਰਮਾ,ਲੈਕ.ਵਰਿੰਦਰ ਕੁਮਾਰ,ਵਰਿੰਦਰ ਸਿੰਘ, ਜਤਿੰਦਰ ਕੁਮਾਰ,ਸਤਵਿੰਦਰ ਰਾਣਾ ਅਤੇ ਸਿਹਤ ਕਰਮਚਾਰੀ ਰਾਜੀਵ ਰੋਮੀ ਹਾਜ਼ਰ ਸਨ।

Related posts

Leave a Reply