ਨਗਰ ਕੌਂਸਲ ਗੜ੍ਹਸ਼ੰਕਰ ਦੇ ਈ.ਓ ਅਵਤਾਰ ਚੰਦ ਦਾ ਬ੍ਰਾਹਮਣ ਸਭਾ ਵੱਲੋਂ ਵਿਸ਼ੇਸ਼ ਸਨਮਾਨ


ਗੜ੍ਹਸ਼ੰਕਰ, 24 ਅਗਸਤ (ਅਸ਼ਵਨੀ ਸ਼ਰਮਾ) : ਬ੍ਰਾਹਮਣ ਸਭਾ ਰਜਿ: ਗੜ੍ਹਸ਼ੰਕਰ ਵੱਲੋਂ ਸਭਾ ਦੇ ਪ੍ਰਧਾਨ ਠੇਕੇਦਾਰ ਕੁਲਭੂਸ਼ਨ ਸ਼ੋਰੀ ਦੀ ਅਗਵਾਈ ਵਿੱਚ ਕੋਰੋਨਾ ਵਾਇਰਸ ਦੀ ਮਹਾਂਮਾਰੀ ਵਿਰੁੱਧ ਲੜਨ ਵਾਲੇ ਯੋਧਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾ ਰਿਹਾ ਹੈ।ਇਸ ਲੜੀ ਦੇ ਤਹਿਤ ਨਗਰ ਕੌਂਸਲ ਗੜ੍ਹਸ਼ੰਕਰ ਦੇ ਈ.ਓ ਅਵਤਾਰ ਚੰਦ ਵੱਲੋਂ ਕੋਰੋਨਾ ਅਤੇ ਲਾਕਡਾਂਉਨ ਦੌਰਾਨ ਬੇਖੌਫ਼ ਹੋਕੇ ਨਿਭਾਇਆ ਵਧੀਆ ਸੇਵਾਵਾਂ ਦੇ ਮੱਦੇਨਜ਼ਰ ਬ੍ਰਾਹਮਣ ਸਭਾ ਗੜ੍ਹਸ਼ੰਕਰ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਸ ਮੌਕੇ ਸਭਾ ਦੇ ਪ੍ਰਧਾਨ ਠੇਕੇਦਾਰ ਕੁਲਭੂਸ਼ਨ ਸ਼ੋਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਲਾਕਡਾਂਉਨ ਅਤੇ ਕਰਫਿਊ ਦੌਰਾਨ ਅਪਣੀ ਪ੍ਰਵਾਹ ਕੀਤੇ ਬਗੈਰ ਨਿਰੰਤਰ ਡਿਊਟੀ ਨਿਭਾਉਣ ਵਾਲੇ ਮੁਲਾਜ਼ਮਾਂ ਦਾ ਸ਼੍ਰੀ ਬ੍ਰਾਹਮਣ ਸਭਾ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।ਮਿ. ਸ਼ੋਰੀ ਨੇ ਦੱਸਿਆ ਕਿ ਕੋਰੋਨਾ ਦੇ ਮੱਦੇਨਜ਼ਰ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਇਨ੍ਹਾਂ ਯੋਧਿਆਂ ਦਾ ਇੱਕ-ਇੱਕ ਕਰਕੇ ਸਨਮਾਨ ਕੀਤਾ ਜਾ ਰਿਹਾ ਹੈ।ਇਸ ਮੌਕੇ ਈ.ਓ ਅਵਤਾਰ ਚੰਦ ਨੇ ਬ੍ਰਾਹਮਣ ਸਭਾ ਗੜ੍ਹਸ਼ੰਕਰ ਵੱਲੋਂ ਨਿਰੰਤਰ ਸਮਾਜ ਭਲਾਈ ਦੇ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਸਭਾ ਦਾ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਲਖਵੀਰ ਸਿੰਘ,ਪਰਮਿੰਦਰ ਕੁਮਾਰ,ਅਜੈ ਅਗਨੀਹੋਤਰੀ,ਜਸਪ੍ਰੀਤ ਆਦਿ ਹਾਜਰ ਸਨ।

Related posts

Leave a Reply