BREAKING : ਅਧਿਆਪਕ ਯੋਗਤਾ ਟੈਸਟ 19 ਨੂੰ, ਜ਼ਿਲ੍ਹੇ ’ਚ ਬਣਾਏ 11 ਪ੍ਰੀਖਿਆ ਕੇਂਦਰ, DC ਈਸ਼ਾ ਕਾਲੀਆ ਵਲੋਂ ਪ੍ਰੀਖਿਆ ਕੇਂਦਰਾਂ ਦੀ ਹਦੂਦ ਅੰਦਰ ਦੇ ਆਲੇ-ਦੁਆਲੇ 100 ਮੀਟਰ ਘੇਰੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ

ਹੁਸ਼ਿਆਰਪੁਰ, 17 ਜਨਵਰੀ : (ADESH)
ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਅਧਿਆਪਕ ਯੋਗਤਾ ਟੈਸਟ 19 ਜਨਵਰੀ ਨੂੰ ਸਵੇਰੇ 10 ਵਜੇ ਤੋਂ 5 ਵਜੇ ਤੱਕ ਸਵੇਰੇ ਅਤੇ ਸ਼ਾਮ ਦੇ ਸੈਸ਼ਨ ਵਿੱਚ ਬੋਰਡ ਵਲੋਂ ਸਥਾਪਿਤ ਪ੍ਰੀਖਿਆ ਕੇਂਦਰਾਂ ਵਿੱਚ ਲਿਆ ਜਾ ਰਿਹਾ ਹੈ। ਇਸ ਪ੍ਰੀਖਿਆ ਲਈ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 11 ਪ੍ਰੀਖਿਆ ਕੇਂਦਰ ਬਣਾਏ ਗਏ ਹਨ ਅਤੇ ਇਹ ਪ੍ਰੀਖਿਆ ਸੁਖਾਵੇਂ ਮਾਹੌਲ ਵਿੱਚ ਕਰਵਾਉਣ ਲਈ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਵਲੋਂ ਪ੍ਰੀਖਿਆ ਕੇਂਦਰਾਂ ਦੀ ਹਦੂਦ ਅੰਦਰ ਦੇ ਆਲੇ-ਦੁਆਲੇ 100 ਮੀਟਰ ਘੇਰੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਵਲੋਂ ਇਹ ਹੁਕਮ ਪ੍ਰੀਖਿਆਵਾਂ ਨੂੰ ਸ਼ਾਂਤਮਈ ਅਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਫੌਜਦਾਰੀ ਸੰਘ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਲਾਗੂ ਕੀਤਾ ਗਿਆ ਹੈ।
ਉਧਰ ਜਿਹੜੇ 11 ਪ੍ਰੀਖਿਆ ਕੇਂਦਰ ਬਣਾਏ ਗਏ ਹਨ ਉਨ੍ਹਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਘੰਟਾ ਘਰ, ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੇਲਵੇ ਮੰਡੀ, ਵਿੱਦਿਆ ਮੰਦਿਰ ਸੀਨੀਅਰ ਸੈਕੰਡਰੀ ਮਾਡਲ ਸਕੂਲ, ਸ਼੍ਰੀਮਤੀ ਪਾਰਵਤੀ ਦੇਵੀ ਆਰੀਆ ਮਹਿਲਾ ਸੀਨੀਅਰ ਸੈਕੰਡਰੀ ਸਕੂਲ, ਐਸ.ਟੀ.ਸੋਲਜ਼ਰ ਡਿਵਾਇਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਐਸ.ਡੀ. ਕਾਲਜੀਏਟ ਪੀ.ਟੀ. ਅਮ੍ਰਿਤ ਆਨੰਦ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ, ਸਰਕਾਰੀ ਕਾਲਜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ ਅਤੇ ਐਸ.ਜੀ.ਐਚ.ਆਰ. ਐਸ. ਕਾਲਜੀਏਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਚੱਬੇਵਾਲ ਸ਼ਾਮਲ ਹਨ

Related posts

Leave a Reply