BREAKING : ਕਣਕ ਦੀ ਖਰੀਦ 15 ਅਪ੍ਰੈਲ ਤੋਂ ਹੋਵੇਗੀ ਸ਼ੁਰੂ : ਭਾਰਤ ਭੂਸ਼ਨ ਆਸ਼ੂ

15 ਜੂਨ ਤੱਕ ਜਾਰੀ ਰਹੇਗੀ ਖ੍ਰੀਦ ਪ੍ਰੀਕ੍ਰਿਆ
ਨਵਾਂਸ਼ਹਿਰ/ਚੰਡੀਗੜ੍ਹ (BUREAU CHIEF SAURAV JOSHI)
ਕੋਵਿਡ 19 ਦੇ ਮੱਦੇਨਜ਼ਰ ਦੇਸ਼ ਭਰ ਵਿਚ ਲਾਗੂ ਤਾਲਾਬੰਦੀ ਕਾਰਨ ਪੰਜਾਬ ਰਾਜ ਵਿੱਚ ਹਾੜੀ ਸੀਜ਼ਨ ਦੀ ਫ਼ਸਲ ਕਣਕ ਦੀ ਖਰੀਦ 15 ਅਪ੍ਰੈਲ 2020 ਤੋਂ ਅਰੰਭ ਹੋਵੇਗੀ। ਉਕਤ ਜਾਣਕਾਰੀ ਅੱਜ ਇਥੇ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਇੱਕ ਪ੍ਰੈਸ ਬਿਆਨ ਰਾਹੀਂ ਦਿੱਤੀ ਗਈ।
ਸ੍ਰੀ ਆਸ਼ੂ ਨੇ ਕਿਹਾ ਕਿ ਦੇਸ਼ ਭਰ ਵਿਚ ਲਾਗੂ ਤਾਲਾਬੰਦੀ ਅਤੇ ਕੋਰੋਨਾ ਬੀਮਾਰੀ ਦਾ ਟਾਕਰਾ ਕਰਨ ਲਈ ਅਪਣਾਈ ਗਈ ਸਮਾਜਿਕ ਦੂਰੀ ਦੀ ਨੀਤੀ ਦੇ ਮੱਦੇਨਜ਼ਰ ਅਤੇ ਕਿਸਾਨਾਂ ਦੀ ਸਿਹਤ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਕੀਤਾ ਗਿਆ ਹੈ।
ਸ੍ਰੀ ਆਸ਼ੂ ਨੇ ਕਿਹਾ ਕਿ ਇਹ ਖ੍ਰੀਦ ਪ੍ਰੀਕ੍ਰਿਆ 15 ਜੂਨ 2020 ਤੱਕ ਜਾਰੀ ਰਹੇਗੀ ਅਤੇ ਪੰਜਾਬ ਸਰਕਾਰ ਕਿਸਾਨਾਂ ਵਲੋਂ ਪੈਦਾ ਕੀਤਾ ਗਿਆ ਹਰੇਕ ਦਾਣੇ ਦੀ ਖ੍ਰੀਦ ਕਰਨ ਲਈ ਵਚਨਬੱਧ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ 15 ਅਪ੍ਰੈਲ 2020 ਤੋਂ ਆਪਣੀ ਤਿਆਰ ਫ਼ਸਲ ਨੂੰ ਮੰਡੀ ਵਿੱਚ ਲਿਆਉਣ ਦੀ ਤਿਆਰੀ ਕਰਨ।

Related posts

Leave a Reply