BREAKING : ਭਾਰਤ ਸਰਕਾਰ ਨੇ ਬਰਸਾਤ ਦੇ ਮੱਦੇਨਜ਼ਰ ਝੋਨੇ ਦੀ ਖਰੀਦ 11 ਅਕਤੂਬਰ ਤੋਂ ਕਰਨ ਦਾ ਫ਼ੈਸਲਾ, ਭਾਰਤ ਸਰਕਾਰ ਨਾਲ ਕਰਾਂਗਾ ਗੱਲਬਾਤ : ਆਸ਼ੂ

ਭਾਰਤ ਸਰਕਾਰ ਨੇ ਬਰਸਾਤ ਦੇ ਮੱਦੇਨਜ਼ਰ ਝੋਨੇ ਦੀ ਖਰੀਦ 11 ਅਕਤੂਬਰ ਤੋਂ ਕਰਨ ਦਾ ਫ਼ੈਸਲਾ

ਜਲਦ ਖਰੀਦ ਸ਼ੁਰੂ ਕਰਵਾਉਣ ਲਈ ਭਾਰਤ ਸਰਕਾਰ ਨਾਲ ਕਰਾਂਗਾ ਗੱਲਬਾਤ : ਆਸ਼ੂ
ਚੰਡੀਗੜ੍ਹ, 30 ਸਤੰਬਰ: ਭਾਰਤ ਸਰਕਾਰ ਨੇ ਅੱਜ ਇਕ ਪੱਤਰ ਜਾਰੀ ਕਰਕੇ ਬੀਤੇ ਦਿਨੀਂ ਹੋਏ ਮੀਹ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਵਿਚ ਝੋਨੇ ਦੀ ਫ਼ਸਲ ਦੀ ਖਰੀਦ 11 ਅਕਤੂਬਰ 2021 ਤੋਂ ਕਰਨ ਦਾ ਫ਼ੈਸਲਾ ਕੀਤਾ ਹੈ।

ਇਸ ਪੱਤਰ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਇਹ ਪੱਤਰ ਪੰਜਾਬ ਸਰਕਾਰ ਨੂੰ ਅੱਜ ਦੇਰ ਸ਼ਾਮੀ ਹੀ ਪ੍ਰਾਪਤ ਹੋਇਆ ਹੈ।

ਸ਼੍ਰੀ ਆਸ਼ੂ ਨੇ ਕਿਹਾ ਕਿ ਭਾਰਤ ਨੇ ਝੋਨੇ ਦੀ ਫ਼ਸਲ ਦੀ ਖਰੀਦ ਕਾਰਜ ਨੂੰ ਅੱਗੇ ਪਾਉਣ ਲਈ ਬੀਤੇ ਦਿਨੀਂ ਹੋਏ ਮੀਂਹ ਅਤੇ ਅਗਲੇ ਦਿਨਾਂ ਵਿਚ ਹੋਣ ਵਾਲੇ ਸੰਭਾਵੀ ਮੀਹ ਨੂੰ ਦੇਖਦੇ ਹੋਏ ਇਹ ਫੈਸਲਾ ਕੀਤਾ ਹੈ।

ਖੁਰਾਕ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਰਾਜ ਵਿਚ ਜਲਦ ਝੋਨੇ ਦੀ ਖਰੀਦ ਕਾਰਜ ਸ਼ੁਰੂ ਕਰਵਾਉਣ ਲਈ ਭਾਰਤ ਸਰਕਾਰ ਨਾਲ ਕੱਲ੍ਹ ਹੀ ਗੱਲ ਕਰਨਗੇ।

ਸ਼੍ਰੀ ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦਾ ਦਾਣਾ ਦਾਣਾ ਖਰੀਦਣ ਲਈ ਵਚਨਵੱਧ ਹੈ ਅਤੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

Related posts

Leave a Reply