Breaking : ਸ੍ਰੀ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਨੀ ਪਠਾਨਕੋਟ ਨੂੰ ਸਮਾਰਟ ਸਕੂਲ ਬਣਾਉਂਣ ਦਾ ਕੀਤਾ ਸੁਭਆਰੰਭ

ਪਠਾਨਕੋਟ, 28 ਜਨਵਰੀ-(Rajinder Rajan Bureau Chief Pathankot) ਸਿੱਖਿਆ ਦੇ ਖੇਤਰ ਵਿੱਚ ਸਰਕਾਰ ਵੱਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਜਿਸ ਅਧੀਨ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਨੀ ਪਠਾਨਕੋਟ ਨੂੰ ਸਮਾਰਟ ਸਕੂਲ ਬਣਾਇਆ ਗਿਆ ਹੈ। ਇਹ ਪ੍ਰਗਟਾਵਾ ਸ੍ਰੀ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਨੀ ਨੂੰ ਸਮਾਰਟ ਸਕੂਲ ਬਣਾਏ ਜਾਣ ਦਾ ਆਰੰਭ ਕਰਦਿਆਂ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਬਲਵੀਰ ਸਿੰਘ ਜਿਲ•ਾ ਸਿੱਖਿਆ ਅਧਿਕਾਰੀ (ਸੈਕੰਡਰੀ), ਡਾ. ਤਾਜ ਸਿੰਘ ਅਤੇ ਹੋਰ ਪਾਰਟੀ ਕਾਰਜਕਰਤਾ ਵੀ ਹਾਜ਼ਰ ਸਨ।
ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਜਾ ਰਿਹਾ ਹੈ। ਉਨ•ਾਂ ਦੱਸਿਆ ਕਿ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਨੀ ਨੂੰ ਸਮਾਰਟ ਸਕੂਲ ਬਣਾਇਆ ਗਿਆ ਹੈ। ਜਿਸ ਵਿੱਚ ਸਮਾਰਟ ਕਲਾਸ ਰੂਮ ਅਤੇ ਸਕੂਲ ਦੀ ਰਿਪੇਅਰ ਤੇ ਵੀ ਸਰਕਾਰ ਵੱਲੋਂ ਕਰੀਬ 2 ਲੱਖ ਰੁਪਏ ਖਰਚ ਕੀਤੇ ਗਏ ਹਨ। ਉਨ•ਾਂ ਦੱਸਿਆ ਕਿ ਜਿਲ•ਾ ਪਠਾਨਕੋਟ ਵਿੱਚ 130 ਸਮਾਰਟ ਸਕੂਲ ਸੇਲਫ ਮੇਡ ਅਤੇ 6 ਸਕੂਲਾਂ ਨੂੰ ਪੰਜਾਬ ਸਰਕਾਰ ਵੱਲੋਂ ਸਮਾਰਟ ਬਣਾਇਆ ਗਿਆ ਹੈ। ਉਨ•ਾਂ ਕਿਹਾ ਕਿ ਭਵਿੱਖ ਵਿੱਚ ਸਿੱਖਿਆ ਖੇਤਰ ਵਿੱਚ ਹੋਰ ਵੀ ਵਿਕਾਸ ਕਰਵਾਇਆ ਜਾ ਰਿਹਾ ਹੈ।

Related posts

Leave a Reply