Breaking : 105 ਤਾਜ਼ਾ ਪਾਏ ਗਏ ਪਾਜ਼ੇਟਿਵ ਕੇਸਾਂ ਵਿੱਚੋਂ 98 ਬਾਹਰੋਂ ਆਉਣ ਵਾਲੇ, ਮੁੱਖ ਮੰਤਰੀ ਨੇ ਡੀ.ਸੀਜ਼/ਐਸ.ਐਸ.ਪੀਜ਼ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਬਾਹਰੋਂ ਆਉਣ ਵਾਲਿਆਂ ਨੂੰ ਕੋਵਾ ਐਪ ‘ਤੇ ਅਪਲੋਡ ਕਰ ਦਿੱਤਾ ਜਾਵੇ April 30, 2020April 30, 2020 Adesh Parminder Singh ਪੰਜਾਬ ਦੇ ਮੁੱਖ ਮੰਤਰੀ ਨੇ ਦੂਜੇ ਸੂਬਿਆਂ ਤੋਂ ਆਉਣ ਵਾਲਿਆਂ ਨੂੰ ਪਿੰਡ ਪੱਧਰ ‘ਤੇ ਏਕਾਂਤਵਾਸ ਵਿੱਚ ਰੱਖਣ ਦੇ ਕੀਤੇ ਹੁਕਮ• ਪੁਲਿਸ ਤੇ ਜ਼ਿਲਾ ਪ੍ਰਸ਼ਾਸਨ ਨੂੰ ਬੰਦਸ਼ਾਂ ਦੀ ਸਖਤੀ ਪਾਲਣਾ ਅਤੇ ਸਰਹੱਦਾਂ ਉਤੇ ਕਿਸੇ ਵੀ ਛੋਟ ਦੀ ਆਗਿਆ ਨਾ ਦੇਣ ਲਈ ਕਿਹਾਚੰਡੀਗੜ•, 30 ਅਪਰੈਲਵੱਖ-ਵੱਖ ਡਿਪਟੀ ਕਮਿਸ਼ਨਰਾਂ ਵੱਲੋਂ ਹਾਲ ਹੀ ਦੇ ਦਿਨਾਂ ਵਿੱਚ ਦੂਜੇ ਸੂਬਿਆਂ ਤੋਂ ਕੋਵਿਡ ਪ੍ਰਭਾਵਿਤ ਮਰੀਜ਼ਾਂ ਦੇ ਆਉਣ ਦੇ ਮਾਮਲੇ ਬਾਰੇ ਡੂੰਘੀ ਚਿੰਤਾ ਜ਼ਾਹਰ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਦੂਜੇ ਸੂਬਿਆਂ ਤੋਂ ਆਉਣ ਵਾਲਿਆਂ ਨੂੰ ਪਿੰਡ ਪੱਧਰ ‘ਤੇ ਏਕਾਂਤਵਾਸ ਵਜੋਂ ਐਲਾਨੀਆਂ ਇਮਾਰਤਾਂ ਵਿੱਚ ਰੱਖਣ ਦੇ ਆਦੇਸ਼ ਦਿੱਤੇ। ਉਨ•ਾਂ ਕਿਹਾ ਕਿ ਚਾਹੇ ਕੋਈ ਕੇਸ ਪਾਜ਼ੇਟਿਵ ਹੋਵੇ ਜਾਂ ਨੈਗੇਟਿਵ ਹੋਵੇ, ਸਾਰਿਆਂ ਨੂੰ ਲਾਜ਼ਮੀ ਤੌਰ ਉਤੇ ਏਕਾਂਤਵਾਸ ਸੰਸਥਾਵਾਂ ਵਿੱਚ ਰੱਖਣ ਦੇ ਹੁਕਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।ਸਾਰੇ ਜ਼ਿਲਿ•ਆਂ ਦੇ ਡਿਪਟੀ ਕਮਿਸ਼ਨਰਾਂ, ਐਸ.ਐਸ.ਪੀਜ਼/ਪੁਲਿਸ ਕਮਿਸ਼ਨਰਜ਼ ਨਾਲ ਚੱਲੀ ਮੈਰਾਥਨ ਵੀਡਿਓ ਕਾਨਫਰੰਸ ਵਿੱਚ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਬਾਹਰ ਤੋਂ ਆਉਣ ਵਾਲੇ ਹਰ ਵਿਅਕਤੀ ਨੂੰ 21 ਦਿਨਾਂ ਦਾ ਏਕਾਂਤਵਾਸ ਸਮਾਂ ਪੂਰਾ ਹੋਣ ਤੋਂ ਬਾਅਦ ਹੀ ਘਰ ਭੇਜਣ ਦੀ ਆਗਿਆ ਦਿੱਤੀ ਜਾਵੇ ਕਿਉਂ ਜੋ ਆਮ ਤੌਰ ‘ਤੇ ਮਹਾਮਾਰੀ ਦੇ ਲੱਛਣ ਥੋੜੇਂ ਸਮੇਂ ਬਾਅਦ ਸਾਹਮਣੇ ਆਉਂਦੇ ਹਨ। ਉਨ•ਾਂ ਕੋਰੋਨਾਵਾਇਰਸ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਸੁਝਾਅ ਦਿੱਤਾ ਕਿ ਜਿੱਥੇ ਸੰਭਵ ਹੋਵੇ ਇਨ•ਾਂ ਵਿਅਕਤੀਆਂ ਵਿੱਚੋਂ ਪਾਜ਼ੇਟਿਵ ਤੇ ਨੈਗੇਟਿਵ ਪਾਏ ਜਾਣ ਵਾਲਿਆਂ ਨੂੰ ਵੱਖ-ਵੱਖ ਇਮਾਰਤਾਂ ਵਿੱਚ ਅਲੱਗ-ਅਲੱਗ ਰੱਖਿਆ ਜਾਵੇ।ਉਨ•ਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਸਰਪੰਚਾਂ ਨਾਲ ਮਿਲ ਕੇ ਪਿੰਡਾਂ ਵਿੱਚ ਏਕਾਂਤਵਾਸ ਲਈ ਸਕੂਲਾਂ ਅਤੇ ਹੋਰਨਾਂ ਇਮਾਰਤਾਂ ਦੀ ਸ਼ਨਾਖਤ ਕਰਨ। ਮੁੱਖ ਮੰਤਰੀ ਨੇ ਸਰਪੰਚਾਂ ਅਤੇ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਇਸ ਮਹਾਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਪਿੰਡ ਪੱਧਰ ‘ਤੇ ਚੌਕਸੀ ਵਧਾ ਦੇਣ।ਮੀਟਿੰਗ ਵਿੱਚ ਦੱਸਿਆ ਗਿਆ ਕਿ ਪਿਛਲੇ ਚਾਰ ਦਿਨਾਂ ਵਿੱਚ ਹੁਣ ਤੱਕ ਨਾਂਦੇੜ ਸਾਹਿਬ (ਮਹਾਰਾਸ਼ਟਰ) ਤੋਂ 3525 ਸ਼ਰਧਾਲੂ, ਕੋਟਾ (ਰਾਜਸਥਾਨ) ਤੋਂ 153 ਵਿਦਿਆਰਥੀ ਆਏ ਹਨ। ਇਸ ਤੋਂ ਇਲਾਵਾ ਫਾਜ਼ਿਲਕਾ-ਰਾਜਸਥਾਨ ਸਰਹੱਦ ਉਤੇ 3085 ਮਜ਼ਦੂਰ ਆਏ ਹਨ। ਨਾਂਦੇੜ ਸਾਹਿਬ ਤੋਂ ਆਉਣ ਵਾਲਿਆਂ ਵਿੱਚੋਂ ਹੁਣ ਤੱਕ 577 ਵਿਅਕਤੀਆਂ ਦੀ ਟੈਸਟ ਰਿਪੋਰਟ ਆ ਗਈ ਹੈ ਜਿਨ•ਾਂ ਵਿੱਚੋਂ 20 ਫੀਸਦੀ ਪਾਜ਼ੇਟਿਵ ਪਾਏ ਗਏ ਹਨ। ਵੀਰਵਾਰ ਨੂੰ 105 ਤਾਜ਼ਾ ਪਾਏ ਗਏ ਪਾਜ਼ੇਟਿਵ ਕੇਸਾਂ ਵਿੱਚੋਂ 98 ਬਾਹਰੋਂ ਆਉਣ ਵਾਲੇ ਹਨ।ਮੁੱਖ ਮੰਤਰੀ ਨੇ ਡੀ.ਸੀਜ਼/ਐਸ.ਐਸ.ਪੀਜ਼ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਬਾਹਰੋਂ ਆਉਣ ਵਾਲਿਆਂ ਨੂੰ ਕੋਵਾ ਐਪ ‘ਤੇ ਅਪਲੋਡ ਕਰ ਦਿੱਤਾ ਜਾਵੇ ਤਾਂ ਜੋ ਜੀਓ ਫੈਂਸਿੰਗ ਰਾਹੀਂ ਇਨ•ਾਂ ਦੇ ਆਉਣ-ਜਾਣ ‘ਤੇ ਸਖਤ ਨਿਗਰਾਨੀ ਰੱਖੀ ਜਾ ਸਕੇ। ਉਨ•ਾਂ ਅੱਗੇ ਕਿਹਾ ਕਿ ਦੂਜੇ ਸੂਬਿਆਂ ਤੋਂ ਆਪਣੇ ਆਪ ਆਉਣ ਵਾਲਿਆਂ ਦੀ ਵੀ ਟਰੈਕਿੰਗ ਅਤੇ ਸਕਰੀਨਿੰਗ ਕੀਤੀ ਜਾਵੇ।ਮੀਟਿੰਗ ਵਿੱਚ ਪਰਵਾਸੀ ਮਜ਼ਦੂਰਾਂ ਤੇ ਹੋਰਨਾਂ ਤੋਂ ਇਲਾਵਾ ਸੂਬੇ ਵਿੱਚ ਲੌਕਡਾਊਨ ਤੇ ਛੋਟਾਂ ਅਤੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਮੁੱਦਾ ਵੀ ਵਿਚਾਰਿਆ ਗਿਆ।ਮੁੱਖ ਮੰਤਰੀ ਨੇ ਸਰਹੱਦ ‘ਤੇ ਕਿਸੇ ਵੀ ਤਰ•ਾਂ ਦੀ ਢਿੱਲ ਦੇਣ ਨੂੰ ਰੱਦ ਕਰ ਦਿੱਤਾ ਜੋ ਸਖਤੀ ਨਾਲ ਸੀਲ ਹੀ ਰਹਿਣਗੇ। ਉਨ•ਾਂ ਕਿਹਾ ਕਿ ਆਪਣੇ ਲੋਕਾਂ ਨੂੰ ਲੈਣ ਲਈ ਸਬੰਧਤ ਸੂਬਿਆਂ ਤੋਂ ਆਉਣ ਵਾਲੀਆਂ ਬੱਸਾਂ ਨੂੰ ਪਰਮਿਟ/ਪ੍ਰਵਾਨਗੀ ਤੋਂ ਬਿਨਾਂ ਪੰਜਾਬ ਵਿੱਚ ਦਾਖਲ ਹੋਣ ਦੀ ਇਜਾਜ਼ਤ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ•ਾਂ ਨੇ ਅਧਿਕਾਰੀਆਂ ਨੂੰ ਸਰਹੱਦ ਨੂੰ ਸੀਲ ਕਰਨ ਦੀ ਸਖਤੀ ਨਾਲ ਪਾਲਣਾ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੰਦਿਆਂ ਆਖਿਆ, ”ਅਸੀਂ ਕਿਸੇ ਨੂੰ ਵੀ ਢੁੱਕਵੀਂ ਪ੍ਰਕ੍ਰਿਆਂ ਤੋਂ ਬਿਨਾਂ ਦਾਖਲ ਹੋਣ ਦੀ ਆਗਿਆ ਨਹੀਂ ਦੇਵਾਂਗੇ।” ਕੁਝ ਡਿਪਟੀ ਕਮਿਸ਼ਨਰਾਂ ਨੇ ਦੱਸਿਆ ਕਿ ਉਹ ਆਪਣੇ ਜ਼ਿਲਿ•ਆਂ ਵਿੱਚ ਸਿਰਫ ਜ਼ਰੂਰੀ ਵਸਤਾਂ ਵਾਲੇ ਟਰੱਕਾਂ ਨੂੰ ਹੀ ਦਾਖਲ ਹੋਣ ਦੀ ਇਜਾਜ਼ਤ ਦੇ ਰਹੇ ਹਨ।ਪੰਜਾਬ ਵਿੱਚ ਮੁੱਖ ਮੰਤਰੀ ਨੇ ਇਸ ਰੋਗ ਦੇ ਫੈਲਾਅ ਦੇ ਤਿੰਨ ਸਰੋਤ ਐਨ.ਆਰ.ਆਈਜ਼, ਨਿਜ਼ਾਮੂਦੀਨ ਤਬਲੀਗੀ ਜਮਾਤ ਅਤੇ ਨਾਂਦੇੜ ਤੋਂ ਪਰਤੇ ਲੋਕਾਂ ਨੂੰ ਦੱਸਿਆ। ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਘਰ ਪਰਤਣ ਵਾਲੇ ਪੰਜਾਬੀਆਂ ਦਾ ਸਵਾਗਤ ਹੈ ਪਰ ਉਨ•ਾਂ ਨੂੰ ਏਕਾਂਤਵਾਸ ਨੂੰ ਸਖਤੀ ਨਾਲ ਅਮਲ ਵਿੱਚ ਲਿਆਉਣਾ ਹੋਵੇਗਾ। ਉਨ•ਾਂ ਨੇ ਅਧਿਕਾਰੀਆਂ ਨੂੰ ਕਿਸੇ ਵੀ ਅਣ-ਅਧਿਕਾਰਤ ਵਾਹਨ ਨੂੰ ਸਰਹੱਦ ‘ਤੇ ਦਾਖਲ ਹੋਣ ਦੀ ਇਜਾਜ਼ਤ ਨਾ ਦੇਣ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ•ਾਂ ਨੇ ਤਾੜਨਾ ਕਰਦਿਆਂ ਆਖਿਆ ਕਿ ਜੇਕਰ ਅਸੀਂ ਸਥਿਤੀ ‘ਤੇ ਕਾਬੂ ਨਾ ਪਾਇਆ ਤਾਂ ਕੋਈ ਉਦਯੋਗ ਨਹੀਂ ਖੁੱਲ•ੇਗਾ। Adesh Parminder SinghEDITOR CANADIAN DOABA TIMES Email: editor@doabatimes.com Mob:. 98146-40032 whtsapp www.doabatimes.comShare this:FacebookTelegramWhatsAppPrintTwitterLike this:Like Loading...