BREAKING.. ਧਰਨੇ ਤੇ ਪਹੁੰਚੇ ਬਾਬਾ ਰਾਮ ਸਿੰਘ ਨਾਨਕਸਰ ਵਾਲਿਆਂ ਨੇ ਆਪਣੇ ਆਪ ਨੂੰ ਮਾਰੀ ਗੋਲੀ

ਸਿੰਘੂ ਬਾਰਡਰ ,16 ਦਸੰਬਰ(CDT) : ਕੇਂਦਰ ਸਰਕਾਰ ਵਲੋਂ ਖੇਤੀ ਸਬੰਧੀ ਬਣਾਏ ਕਾਲੇ ਕਾਨੂੰਨਾਂ ਦੇ ਵਿਰੁੱਧ ਪੰਜਾਬ ਦੇ ਕਿਸਾਨ ਪਿਛਲੇ ਕਈ ਦਿਨਾਂ ਤੋਂ ਸਿੰਘੂ ਬਾਰਡਰ ਅਤੇ ਸ਼ੰਭੂ ਬਾਰਡਰ ਤੇ ਧਰਨੇ ਤੇ ਬੈਠੇ ਹੋਏ ਹਨ। ਇਸ ਦੇ ਚਲਦਿਆਂ ਅੱਜ ਬਾਬਾ ਰਾਮ ਸਿੰਘ ਕਰਨਾਲ ਨਾਨਕਸਰ ਵਾਲੇ ਵੀ ਸਿੰਘੂ ਬਾਰਡਰ ਤੇ ਕਿਸਾਨਾਂ ਦੇ ਹੱਕ ਵਿਚ ਪਹੁੰਚੇ ਸਨ।ਬਾਬਾ ਰਾਮ ਸਿੰਘ ਕਰਨਾਲ ਨਾਨਕਸਰ ਵਾਲਿਆਂ ਨੇ ਆਪਣੇ ਆਪ ਨੂੰ ਗੋਲੀ ਮਾਰੀ ਹੈ। ਮਿਲੀ ਜਾਣਕਾਰੀ ਅਨੁਸਾਰ ਓਹਨਾਂ ਦੇ ਖੁਦਕੁਸ਼ੀ ਨੋਟ ਵਿਚ ਲਿਖਿਆ ਹੈ ਕਿ ਸਰਕਾਰ ਮੋਰਚੇ ‘ਤੇ ਬੈਠੇ ਕਿਸਾਨਾਂ ਦੀ ਨਹੀਂ ਸੁਣ ਰਹੀ, ਇਸ ਕਰਕੇ ਮੇਰੇ ਮਨ ਨੂੰ ਦੁੱਖ ਲੱਗਿਆ ਹੈ।

Related posts

Leave a Reply